Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਜਹਾਜ਼ ਲਾਈਟਾਂ ਦੇ ਨਾਲ ਸਜੇ ਹੋਏ ਦਿਖਾਈ ਦੇ ਰਹੇ ਹਨ ਅਤੇ ਇਨ੍ਹਾਂ ਜਹਾਜ਼ਾਂ ਦੇ ਉੱਤੇ ਆਤਿਸ਼ਬਾਜ਼ੀ ਹੁੰਦੀ ਹੋਈ ਦੇਖੀ ਜਾ ਸਕਦੀ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਨੌ ਸੈਨਾ ਦੁਆਰਾ ਇਸ ਤਰ੍ਹਾਂ ਦੀਵਾਲੀ ਦੇ ਤਿਉਹਾਰ ਨੂੰ ਮਨਾਇਆ ਗਿਆ।
ਸੋਸ਼ਲ ਮੀਡੀਆ ਤੇ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਅਪਲੋਡ ਕਰਦਿਆਂ ਲਿਖਿਆ,’Celebration of Diwali by Indian navy’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੀ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਵੀਡੀਓ ਦੀ ਸੱਚਾਈ ਜਾਣਨ ਦੇ ਲਈ ਅਸੀਂ Invid ਟੂਲ ਦੀ ਮਦਦ ਨਾਲ ਵੀਡੀਓ ਦੇ ਕੁਝ ਕੀ ਫਰੇਮਸ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਯੂ ਟਿਊਬ ਤੇ ਵਾਈਡ ਫ਼ਿਲਮ ਇੰਡੀਆ ਨਾਮ ਦੇ ਇਕ ਚੈਨਲ ਤੇ ਵਾਇਰਲ ਹੋ ਰਹੀ ਵੀਡੀਓ ਮਿਲੀ ਜਿਸ ਨੂੰ 18 ਮਈ 2016 ਨੂੰ ਅਪਲੋਡ ਕੀਤਾ ਗਿਆ ਸੀ। ਵੀਡੀਓ ਅਤੇ ਡਿਸਕ੍ਰਿਪਸ਼ਨ ਵਿੱਚ ਲਿਖਿਆ ਸੀ,“Illuminated warships and fire works on Eastern Naval Command during International Fleet Review organized by Indian Navy“
ਹੁਣ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਦੇ ਨਾਲ ਇਸ ਵੀਡੀਓ ਨੂੰ ਇੱਕ ਹੋਰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਕਈ ਮੀਡੀਆ ਰਿਪੋਰਟਾਂ ਮਿਲੀਆਂ ਜਿਸ ਵਿੱਚ ਵਾਇਰਲ ਹੋ ਰਹੀ ਵੀਡੀਓ ਦੇ ਸਕ੍ਰੀਨ ਸ਼ਾਟ ਇਸਤੇਮਾਲ ਕੀਤੇ ਗਏ ਸਨ। ਇਨ੍ਹਾਂ ਮੀਡੀਆ ਰਿਪੋਰਟਾਂ ਨੂੰ ਵੀ ਸਾਲ 2016 ਵਿਚ ਪ੍ਰਕਾਸ਼ਿਤ ਕੀਤਾ ਗਿਆ ਸੀ।
ਸਰਚ ਦੇ ਦੌਰਾਨ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਿਕ ਯੂਟਿਊਬ ਚੈਨਲ ਤੇ ਇਸ ਪ੍ਰੋਗਰਾਮ ਦੀ ਪੂਰੀ ਵੀਡੀਓ ਮਿਲੀ। ਸੋਸ਼ਲ ਮੀਡੀਆ ਤੇ ਹੁਣ ਵਾਇਰਲ ਹੋ ਰਹੀ ਵੀਡੀਓ ਨੂੰ 31:00 ਮਿੰਟ ਤੋਂ ਦੇਖਿਆ ਜਾ ਸਕਦਾ ਹੈ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਸਾਲ 2016 ਵਿੱਚ ਵਿਸ਼ਾਖਾਪਟਨਮ ਵਿਖੇ ਹੋਏ ਇੰਟਰਨੈਸ਼ਨਲ ਫਲੀਟ ਰਿਵੀਊ ਪ੍ਰੋਗਰਾਮ ਦੀ ਹੈ ਜਿਸ ਨੂੰ ਦੀਵਾਲੀ ਦੇ ਤਿਉਹਾਰ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ।
https://www.youtube.com/watch?v=fqGyvzUlXb4
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044