Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਗਾਲਵਾਨ ਵੈਲੀ ਵਿੱਚ ਸ਼ਹੀਦ ਹੋਏ ਫੌਜੀ ਦੀ ਮਾਂ ਦਾ ਜਜ਼ਬਾ ਦੇਖੋ ਜੋ ਸ਼ਹੀਦ ਹੋਏ ਆਪਣੇ ਪੁੱਤਰ ਦੀ ਅਰਥੀ ਨੂੰ ਮੋਢਾ ਦੇ ਰਹੀ ਹੈ ।

ਸੋਮਵਾਰ ਨੂੰ ਭਾਰਤ ਅਤੇ ਚੀਨ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ ਜਿਹਨਾਂ ‘ਚ ਇੱਕ ਕਮਾਂਡਿੰਟ ਅਫਸਰ ਵੀ ਸ਼ਾਮਿਲ ਸੀ। ਇਸ ਖੂਨੀ ਝੜਪ ‘ਚ ਪੰਜਾਬ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਇਹਨਾਂ ‘ਚ ਇੱਕ ਜਵਾਨ ਗੁਰਦਾਸਪੁਰ ਤੋਂ ਸੂਬੇਦਾਰ ਸਤਨਾਮ ਸਿੰਘ, ਤਹਿਸੀਲ ਬੁਢਲਾਡਾ ਦੇ ਪਿੰਡ ਬੀਰੇਵਾਲਾ ਡੋਗਰਾ ਦਾ ਸੈਨਿਕ ਗੁਰਤੇਜ ਸਿੰਘ ਅਤੇ ਸੰਗਰੂਰ ਦਾ ਸਿਪਾਹੀ ਗੁਰਵਿੰਦਰ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਸ਼ਹੀਦ ਹੋਏ ਹਨ।
ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਮਾਂ ਆਪਣੇ ਸ਼ਹੀਦ ਹੋਏ ਪੁੱਤਰ ਦੀ ਅਰਥੀ ਨੂੰ ਮੋਢਾ ਦਿੰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਗਾਲਵਾਨ ਵੈਲੀ ਵਿੱਚ ਸ਼ਹੀਦ ਹੋਏ ਫੌਜੀ ਦੀ ਮਾਂ ਹੈ ਜੋ ਆਪਣੇ ਪੁੱਤਰ ਦੀ ਅਰਥੀ ਨੂੰ ਮੋਢਾ ਦੇ ਰਹੀ ਹੈ।ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤੱਕ 40,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਨਾਮੀ ਹਸਤੀਆਂ ਨੇ ਵੀ ਇਸ ਵੀਡੀਓ ਨੂੰ ਸਾਂਝਾ ਕੀਤਾ।


ਅਸੀਂ ਪਾਇਆ ਕਿ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ‘ਰੋਜ਼ਾਨਾ ਸਪੋਕਸਮੈਨ’ ਨੇ ਵੀ ਇਸ ਵੀਡੀਓ ਨੂੰ ਆਪਣੇ ਫੇਸਬੁੱਕ ਪੇਜ ਦੇ ਉੱਤੇ ਸ਼ੇਅਰ ਕੀਤਾ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਅਸੀਂ ਪਾਇਆ ਕਿ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕਿਸੇ ਨੇ ਵੀ ਮਾਸਕ ਦੀ ਵਰਤੋਂ ਨਹੀਂ ਕੀਤੀ ਹੋਈ ਹੈ ਲ।ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਸਭ ਤੋਂ ਪਹਿਲਾਂ ਫੇਸਬੁੱਕ ਤੇ ਕੁਝ ਕੀਵਰਡਸ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਹੋਰ ਮੀਡੀਆ ਏਜੰਸੀ ‘ਹਮਦਰਦ ਟੀਵੀ’ ਦੇ ਫੇਸਬੁੱਕ ਪੇਜ ਦੇ ਉੱਤੇ ਮਿਲੀ ਜਿਸ ਨੂੰ ਜੁਲਾਈ 29,2019 ਨੂੰ ਅਪਲੋਡ ਕੀਤਾ ਗਿਆ ਸੀ।ਵੀਡੀਓ ਦੇ ਮੁਤਾਬਕ , ਸ੍ਰੀਨਗਰ ਦੇ ਮਛੀਲ ਸੈਕਟਰ ਵਿੱਚ ਪਾਕਿਸਤਾਨ ਦੀ ਗੋਲੀਬਾਰੀ ਦਾ ਜਵਾਬ ਦਿੰਦਿਆਂ ਹੋਇਆ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੱਬਾਰਾਲੀ ਦਾ ਰਹਿਣ ਵਾਲਾ ਜਵਾਨ ਰਾਜਿੰਦਰ ਸਿੰਘ ਸ਼ਹੀਦ ਹੋ ਗਏ ਸਨ। ਵੀਡੀਓ ਦੇ ਵਿੱਚ ਸਾਨੂੰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਵੀ ਮਿਲਿਆ।
ਅਸੀਂ ਇਹ ਵੀ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਅਤੇ ਹਮਦਰਦ ਟੀਵੀ ਦੇ ਵੱਲੋਂ ਅਪਲੋਡ ਕੀਤੀ ਗਈ ਵੀਡੀਓ ਦੇ ਵਿੱਚ ਕਾਫੀ ਸਮਾਨਤਾ ਹਨ। ਹਮਦਰਦ ਟੀਵੀ ਦੇ ਵੱਲੋਂ ਅਪਲੋਡ ਕੀਤੀ ਗਈ ਵੀਡੀਓ ਦੇ ਵਿੱਚ ਉਨ੍ਹਾਂ ਦੇ ਨਾਲ ਚੱਲਦੇ ਹੋਏ ਵਿਅਕਤੀਆਂ ਨੂੰ ਵੀ ਦੇਖਿਆ ਜਾ ਸਕਦਾ ਹੈ।

ਹੁਣ ਅਸੀਂ ਗੂਗਲ ਤੇ ਕੁਝ ਕੀ ਵਰਡਸ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਪੰਜਾਬੀ ਟ੍ਰਿਬਿਊਨ ਦੀ ਇੱਕ ਖ਼ਬਰ ਮਿਲੀ। ਪੰਜਾਬੀ ਟ੍ਰਿਬਿਊਨ ਦੇ ਵਲੋਂ ਪ੍ਰਕਾਸ਼ਿਤ ਕੀਤੀ ਗਈ ਇਸ ਖਬਰ ਵਿੱਚ ਵੀ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਖਾਈ ਦੇ ਰਹੇ ਵਿਅਕਤੀ ਦੀ ਤਸਵੀਰ ਮਿਲੀ।
ਸ਼ਹੀਦ ਰਾਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਦਲਬੀਰ ਸੱਖੋਵਾਲੀਆ ਬਟਾਲਾ, 28 ਜੁਲਾਈ ਸ਼ਹੀਦ ਰਾਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ। ਪਿੰਡ ਪੱਬਾਂਰਾਲੀ ਦੇ ਸ਼ਹੀਦ ਲਾਂਸ ਨਾਇਕ ਰਾਜਿੰਦਰ ਸਿੰਘ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਫੌਜ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਸਲਾਮੀ ਦਿੱਤੀ ਤੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ
ਇਹਨਾਂ ਤੱਥਾਂ ਦੇ ਆਧਾਰ ਤੇ ਇਹ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਸਾਲ ਪੁਰਾਣੀ ਹੈ ਜਿਸ ਨੂੰ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Neelam Chauhan
November 16, 2025
Neelam Chauhan
November 14, 2025
Vasudha Beri
November 11, 2025