ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਔਰਤ ਨੂੰ ਇਕ ਵੋਟਰ ਦਾ ਹੱਥ ਫੜ ਕੇ ਈਵੀਐਮ ਮਸ਼ੀਨ ਦਾ ਬਟਨ ਦਬਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੱਛਮੀ ਬੰਗਾਲ ਵਿੱਚ ਹੋ ਰਹੀਆਂ ਵਿਧਾਨਸਭਾ ਚੋਣਾਂ ਦੀ ਹੈ।
ਭਾਰਤੀ ਜਨਤਾ ਪਾਰਟੀ ਦੀ ਮੈਂਬਰ ਕੀਆ ਘੋਸ਼ ਨੇ ਵੀ ਦਾਅਵਾ ਕੀਤਾ ਕਿ ਇਹ ਵੀਡੀਓ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀ ਹੈ।
ਸੋਸ਼ਲ ਮੀਡੀਆ ਤੇ ਇਕ ਟਵਿੱਟਰ ਯੂਜ਼ਰ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਚੋਣ ਕਮਿਸ਼ਨ ਨੂੰ ਟੈਗ ਕੀਤਾ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਯੂਜ਼ਰ ਨੇ ਇਸ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਪਾਏ ਕਿ ਕਈ ਸੋਸ਼ਲ ਮੀਡੀਆ ਯੂਜ਼ਰ ਇਸ ਵੀਡੀਓ ਨੂੰ ਬਿਨਾਂ ਕਿਸੀ ਦਾਅਵੇ ਅਤੇ ਜਗ੍ਹਾ ਤੋਂ ਵੀ ਸ਼ੇਅਰ ਕਰ ਰਹੇ ਹਨ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਦੇ ਨਾਲ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਹਿੰਦੁਸਤਾਨ ਟਾਈਮਜ਼ ਦੇ ਪੋਲੀਟੀਕਲ ਐਡੀਟਰ ਵਿਨੋਦ ਸ਼ਰਮਾ ਦੁਆਰਾ ਕੀਤਾ ਗਿਆ ਟਵੀਟ ਮਿਲਿਆ। ਵਿਨੋਦ ਸ਼ਰਮਾ ਦੁਆਰਾ ਕੀਤੇ ਇਕ ਟਵੀਟ ਵਿਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਮਿਲੀ। ਵਿਨੋਦ ਸ਼ਰਮਾ ਨੇ ਇਸ ਵੀਡੀਓ ਨੂੰ ਮਈ 15,2019 ਨੂੰ ਅਪਲੋਡ ਕੀਤਾ ਸੀ ਜਿਸ ਤੋਂ ਇਹ ਸਪਸ਼ਟ ਹੋ ਜਾਂਦਾ ਹੈ ਕਿ ਵਾਇਰਲ ਵੀਡੀਓ ਹਾਲ ਦੀ ਨਹੀਂ ਹੈ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੀ ਜਾਂਚ ਜਾਰੀ ਰੱਖੀ। ਇਸ ਦੌਰਾਨ ਸਾਨੂੰ ਮੀਡੀਆ ਏਜੰਸੀ ਨਿਊਜ਼ ਸੈਂਟ੍ਰਲ 24*7 ਦੁਆਰਾ ਮਈ 16,2019 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ।ਆਰਟੀਕਲ ਦੇ ਵਿਚ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਖਾਈ ਦੇ ਰਹੀ ਔਰਤ ਦਾ ਸਕਰੀਨ ਸ਼ਾਟ ਮਿਲਿਆ। ਹਾਲਾਂਕਿ ਆਰਟੀਕਲ ਦੇ ਵਿਚ ਸਾਨੂੰ ਵਾਇਰਲ ਵੀਡਿਓ ਦੇ ਬਾਰੇ ਵਿਚ ਕੋਈ ਹੋਰ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ।

ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਟਵਿੱਟਰ ਅਡਵਾਂਸ ਸਰਚ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਕਈ ਵੈਰੀਫਾਈਡ ਟਵਿਟਰ ਹੈਂਡਲ ਨੇ ਇਸ ਵੀਡੀਓ ਨੂੰ ਸਾਲ 2019 ਵਿੱਚ ਅਪਲੋਡ ਕੀਤਾ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਦੀ ਨਹੀਂ ਹੈ ਅਤੇ ਨਾ ਹੀ ਇਸ ਵੀਡੀਓ ਦਾ ਪੱਛਮ ਬੰਗਾਲ ਵਿਧਾਨ ਸਭਾ ਚੋਣਾਂ ਨਾਲ ਕੋਈ ਸਬੰਧ ਹੈ।
Result: Misleading
Sources
https://newscentral24x7.com/booth-capture-west-bengal-evm-lok-sabha-elections/
https://twitter.com/Rita_Banerji/status/1128711413432602624
https://twitter.com/VinodSharmaView/status/1128697261909659648
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044