Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਇਹ ਵੀਡੀਓ ਗਾਲਵਾਨ ਵੈਲੀ ਵਿੱਚ ਭਾਰਤ-ਚੀਨ ਵਿਚਕਾਰ ਹੋਈ ਹਿੰਸਕ ਝੜਪ ਦੀਆਂ ਹਨ।
ਸੋਮਵਾਰ ਦੀ ਸ਼ਾਮ ਗਾਲਵਾਨ ਵੈਲੀ ਵਿੱਚ ਭਾਰਤੀ ਅਤੇ ਚੀਨੀ ਫੌਜੀਆਂ ਦਰਮਿਆਨ ਹੋਈ ਹਿੰਸਕ ਝੜਪ ਵਿੱਚ 20 ਭਾਰਤੀ ਫੌਜੀ ਜਵਾਨ ਸ਼ਹੀਦ ਹੋਏ ਸਨ। ਇਸ ਝੜਪ ਤੋਂ ਬਾਅਦ ਸੋਸ਼ਲ ਮੀਡੀਆ ਤੇ ਵੱਖ ਵੱਖ ਤਰ੍ਹਾਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲ ਹੀ ਦੇ ਵਿੱਚ ਗਾਲਵਾਨ ਵੈਲੀ ਵਿਖੇ ਭਾਰਤ-ਚੀਨ ਵਿਚਕਾਰ ਹੋਈ ਹਿੰਸਕ ਝੜਪ ਦੀਆਂ ਹਨ।
ਅਸੀਂ ਇੱਕ ਇੱਕ ਕਰਕੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਵੀਡੀਓ ਦੀ ਜਾਂਚ ਕੀਤੀ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਉੱਤੇ ਇਸ ਵੀਰੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਇੱਕ ਫੇਸਬੁੱਕ ਪੇਜ ‘Daily Trending News’ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।
ਅਸੀਂ ਪਾਇਆ ਕਿ ਕਈ ਨਾਮਵਰ ਮੀਡੀਆ ਏਜੰਸੀਆਂ ਨੇ ਵੀ ਇਸ ਵੀਡੀਓ ਨੂੰ ਹਾਲ ਹੀ ਦਾ ਦੱਸ ਕੇ ਸ਼ੇਅਰ ਕੀਤਾ । ਇਸ ਦੇ ਨਾਲ ਹੀ ਕਈ ਹੋਰਨਾਂ ਭਾਸ਼ਾਵਾਂ ਵਿੱਚ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਇਨਵਿਡ ਟੂਲ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਿਆ। ਇਨਵਿਡ ਤੋਂ ਬਾਅਦ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਕੁਝ ਸਕ੍ਰੀਨਸ਼ਾਟ ਪ੍ਰਾਪਤ ਹੋਏ। ਇਨ੍ਹਾਂ ਸਕ੍ਰੀਨਸ਼ਾਟ ਨੂੰ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਸਾਨੂੰ ਨਾਮਵਰ ਮੀਡੀਆ ਏਜੰਸੀ ‘The Print’ ਟਵੀਟ ਪ੍ਰਾਪਤ ਹੋਇਆ। 19 ਅਗਸਤ , 2017 ਨੂੰ ਕੀਤੇ ਗਏ ਟਵੀਟ ਦੇ ਵਿੱਚ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਮਿਲੀ।ਟਵੀਟ ਦੇ ਮੁਤਾਬਕ ਇਹ ਵੀਡੀਓ ਭਾਰਤ ਅਤੇ ਚੀਨ ਦਰਮਿਆਨ ਪੈਨਗਾਂਗ ਲੇਖ ਤੇ ਹੋਈ ਝੜਪ ਦੀ ਹੈ।
#FirstOnThePrint Video of Indian & Chinese soldiers clashing at Pangong lake in Ladakh on August 15. @manupubby pic.twitter.com/qzZvVYFfjX
— ThePrintIndia (@ThePrintIndia) August 19, 2017
ਉਹਨਾ ਸੀ ਕੁਝ ਕੀ ਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸੱਸ ਦੇ ਦੌਰਾਨ ਅਸੀਂ ਪਾਇਆ ਕਿ ਕਈ ਨਾਮਵਰ ਮੀਡੀਆ ਏਜੰਸੀਆਂ ਜਿਵੇਂ ਕਿ ਇੰਡੀਆ ਟੂਡੇ ਅਤੇ ਐਨਡੀਟੀਵੀ ਨੇ ਵੀ ਵਾਇਰਲ ਹੋ ਰਹੀ ਵੀਡੀਓ ਨੂੰ 19 ਅਗਸਤ , 2017 ਨੂੰ ਪ੍ਰਕਾਸ਼ਿਤ ਆਪਣੀ ਵੀਡੀਓ ਰਿਪੋਰਟ ਵਿੱਚ ਸ਼ਾਮਿਲ ਕੀਤਾ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲ ਹੀ ਦੀ ਨਹੀਂ ਸਗੋਂ ਤਿੰਨ ਸਾਲ ਪੁਰਾਣੀ ਵੀਡੀਓ ਹੈ
ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਅਤੇ ਭਾਰਤੀ ਸੈਨਾ ਦੇ ਜਵਾਨਾਂ ਨੂੰ ਇੱਕ ਚੀਨੀ ਫ਼ੌਜੀ ਨੂੰ ਆਪਣੇ ਕਾਬੂ ਵਿੱਚ ਕਰਦਿਆਂ ਦੇਖਿਆ ਜਾ ਸਕਦਾ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਖਾਸ ਤੌਰ ਤੇ ਵਟਸਐਪ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਲੱਦਾਖ ਵਿਖੇ ਚੀਨ ਦਾ ਫੌਜੀ ਗੱਡੀ ਸਮੇਤ ਕਾਬੂ। ਇਸ ਵੀਡੀਓ ਨੂੰ ਆਪਣੇ ਦੋਸਤਾਂ ਅਤੇ ਗਰੁੱਪਾਂ ਵਿੱਚ ਸ਼ੇਅਰ ਕਰੋ ਤਾਂ ਜੋ ਕੋਈ ਬਾਅਦ ਦੇ ਵਿੱਚ ਸਬੂਤ ਨਾ ਮੰਗੇ।
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਇਨਵਿਡ ਟੂਲ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਿਆ। ਇਨਵਿਡ ਤੋਂ ਬਾਅਦ ਸਾਨੂੰ ਵਾਇਰਲ ਹੋ ਰਹੀ ਵੀਡੀਓ ਦੇ ਕੁਝ ਸਕ੍ਰੀਨਸ਼ਾਟ ਪ੍ਰਾਪਤ ਹੋਏ। ਇਨ੍ਹਾਂ ਸਕ੍ਰੀਨਸ਼ਾਟ ਨੂੰ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਵਾਇਰਲ ਵੀਡੀਓ ਦੀ ਸੱਚਾਈ ਜਾਨਣ ਦੀ ਕੋਸ਼ਿਸ਼ ਕੀਤੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇੱਕ ਫੇਸਬੁੱਕ ਯੂਜ਼ਰ ਦੀ ਪ੍ਰੋਫਾਇਲ ਤੇ ਮਿਲੀ ਜਿਸ ਨੂੰ 31 ਮਈ ,2020 ਨੂੰ ਅਪਲੋਡ ਕੀਤਾ ਗਿਆ ਸੀ। ਅਸੀਂ ਪਾਇਆ ਕਿ ਇਹ ਵੀਡੀਓ ਵਾਇਰਲ ਹੋ ਰਹੀ ਵੀਡੀਓ ਦਾ ਲੰਬਾ ਵਰਜਨ ਹੈ ਜਿਸ ਵਿੱਚ ਭਾਰਤੀ ਸੈਨਾ ਨੂੰ ਪੱਥਰਾਂ ਦੇ ਨਾਲ ਜਵਾਬ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ।
ਸੋਸ਼ਲ ਮੀਡੀਆ ਤੇ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਾਨੂੰ ਭਾਰਤੀ ਸੈਨਾ ਵੱਲੋਂ ਵੀਡੀਓ ਨੂੰ ਲੈ ਕੇ ANI ਨੂੰ ਦਿੱਤਾ ਸਪੱਸ਼ਟੀਕਰਨ ਵੀ ਮਿਲਿਆ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਨਾਲ ਕੀਤਾ ਜਾ ਰਿਹਾ ਦਾਅਵਾ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਰਹੱਦ ਤੇ ਇਸ ਤਰ੍ਹਾਂ ਦੀ ਹਿੰਸਕ ਸਥਿਤੀ ਨਹੀਂ ਹੈ।
It has been brought to our notice that a video is doing rounds on social media on an incident on borders. Contents of video being circulated aren’t authenticated. Attempt to link it with situation on Northern borders is malafide. Currently, no violence is happening: Indian Army pic.twitter.com/HQfxQxQ7eV
— ANI (@ANI) May 31, 2020
ਜਾਂਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਦੀ ਅਸਲ ਸੱਚਾਈ ਤਾਂ ਨਹੀਂ ਪਤਾ ਲੱਗੀ ਪਰ ਇਹ ਸਪੱਸ਼ਟ ਹੈ ਕਿ ਇਹ ਵੀਡੀਓ ਹਾਲ ਹੀ ਦੇ ਵਿੱਚ ਗਾਲਵਾਨ ਵੈਲੀ ਵਿਖੇ ਭਾਰਤ ਤੇ ਚੀਨ ਵਿਚਕਾਰ ਹੋਈ ਹਿੰਸਕ ਝੜਪ ਦੀ ਨਹੀਂ ਹੈ।