ਵਾਇਰਲ ਹੋ ਰਹੀ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਆਪਣੇ ਮੁੰਡੇ ਦੇ ਗੁਮਸ਼ੁਦਾ ਹੋਣ ਦੀ ਜਾਣਕਾਰੀ ਦੇ ਰਿਹਾ ਹੈ। ਇਸ ਦੇ ਨਾਲ ਹੀ ਵਿਅਕਤੀ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਗੱਲ ਆਖ ਰਿਹਾ ਹੈ।
Verification
ਸੋਸ਼ਲ ਮੀਡਿਆ ‘ਤੇ ਆਮਤੌਰ ਉੱਤੇ ਪੁਰਾਣੀ ਵੀਡੀਓ ਜਾਂ ਸੰਦੇਸ਼ ਮੁੜ ਤੋਂ ਵਾਇਰਲ ਹੁੰਦੇ ਰਹਿੰਦੇ ਹਨ। ਇਸ ਵਿੱਚ ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਆਪਣੇ ਮੁੰਡੇ ਦੇ ਗੁਮਸ਼ੁਦਾ ਹੋਣ ਦੀ ਜਾਣਕਾਰੀ ਦਿੰਦਾ ਸੁਣਾਈ ਦੇ ਸਕਦਾ ਹੈ। ਇਸ ਦੇ ਨਾਲ ਹੀ ਵਿਅਕਤੀ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਗੱਲ ਕਹਿ ਰਿਹਾ ਹੈ।
ਸੋਸ਼ਲ ਮੀਡਿਆ ਤੇ ਇਕ ਫੇਸਬੁੱਕ ਪੇਜ਼ “Yabhlee” ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ,” ਇਸ ਵੀਡੀਓ ਨੂੰ ਸੇਅਰ ਕਰਨ ਵਿਚ ਕੰਜੂਸੀ ਨਾ ਕਰੀਉ , ਕਿਸੇ ਗਰੀਬ ਦਾ ਪੁੱਤ ਲੱਭਜੂ , ਤੁਹਾਡਾ ਕੁਝ ਨੀ ਜਾਣਾ ਗਰੀਬ ਦਾ ਪੁੱਤ ਲੱਭ ਜੂ”
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਸਰਚ ਦੇ ਦੌਰਾਨ ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਵੀਡੀਓ ਦੀ ਜਾਂਚ ਸ਼ੁਰੂ ਕੀਤੀ। ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਆਪਣੇ ਬੱਚੇ ਦੇ ਗੁੰਮ ਹੋਣ ਦੀ ਜਾਣਕਾਰੀ ਦਿੰਦਿਆਂ ਸੁਣਾਈ ਦੇ ਸਕਦਾ ਹੈ। ਇਸ ਦੇ ਨਾਲ ਹੀ ਉਹ ਆਪਣਾ ਫੋਨ ਨੰਬਰ ਵੀ ਦੱਸਦਾ ਹੈ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਕਈ ਸੋਸ਼ਲ ਮੀਡਿਆ ਯੂਜ਼ਰਾਂ ਨੇ ਵਾਇਰਲ ਵੀਡੀਓ ਨੂੰ ਪੁਰਾਣਾ ਦੱਸਿਆ ਅਤੇ ਨਾਲ ਹੀ ਇਹ ਦੱਸਿਆ ਕਿ ਗੁੰਮ ਹੋਇਆ ਬੱਚਾ ਆਪਣੇ ਪਰਿਵਾਰ ਨੂੰ ਸੁਰੱਖਿਅਤ ਮਿਲ ਗਿਆ ਸੀ।

ਹੁਣ ਅਸੀਂ ਕੁਝ ਕੀ ਵਰਡਜ਼ ਦੀ ਮਦਦ ਦੇ ਨਾਲ ਵਾਇਰਲ ਹੋ ਰਹੀ ਵੀਡੀਓ ਨੂੰ ਲੱਭਣ ਸੀ ਕੋਸ਼ਿਸ਼ ਕੀਤੀ। ਅਸੀਂ ਪਾਇਆ ਕਿ ਸਾਲ 2019 ਵਿੱਚ ਵੀ ਇਹ ਵੀਡੀਓ ਵਾਇਰਲ ਹੋਈ ਸੀ।

ਹੁਣ ਅਸੀਂ ਵਾਇਰਲ ਵੀਡੀਓ ਵਿੱਚ ਦੱਸੇ ਗਏ ਨੰਬਰ ਤੇ ਗੱਲ ਕੀਤੀ। ਸਾਡੀ ਗੱਲ ਵੀਡੀਓ ਦੇ ਵਿੱਚ ਦਿਖਾਈ ਦੇ ਰਹੇ ਵਿਅਕਤੀ “ਸਰਬਜੀਤ ਸਿੰਘ” ਦੇ ਨਾਲ ਹੋਈ। ਗੱਲਬਾਤ ਦੌਰਾਨ ਸਰਬਜੀਤ ਸਿੰਘ ਨੇ ਸਾਨੂੰ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਤਕਰੀਬਨ 8 ਮਹੀਨੇ ਪੁਰਾਣੀ ਹੈ ਜਦੋਂ ਉਹਨਾਂ ਦਾ ਮੁੰਡਾ ਗੁੰਮ ਹੋ ਗਿਆ ਸੀ। ਉਹਨਾਂ ਨੇ ਦੱਸਿਆ ਕਿ ਉਹਨਾਂ ਦਾ ਮੁੰਡਾ ਦੋ ਮਹੀਨੇ ਬਾਅਦ ਹੁਸ਼ਿਆਰਪੁਰ ਵਿੱਚ ਮਿਲਿਆ ਸੀ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਸਾਲ ਪੁਰਾਣੀ ਹੈ ਜਿਸ ਨੂੰ ਮੁੜ ਤੋਂ ਵਾਇਰਲ ਕੀਤਾ ਜਾ ਰਿਹਾ ਹੈ। ਗੁੰਮਸ਼ੁਦਾ ਹੋਇਆ ਬੱਚਾ ਆਪਣੇ ਘਰਦਿਆਂ ਨੂੰ ਹੁਸ਼ਿਆਰਪੁਰ ਤੋਂ ਸੁਰੱਖਿਅਤ ਮਿਲ ਗਿਆ ਸੀ।
Result : Misleading
Our Sources
Direct contact
Facebook : https://www.facebook.com/873169956360384/videos/430855861130427/
Facebook : https://www.facebook.com/watch/?v=278489170080543
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044