Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਪਾਕਿਸਤਾਨ ਦੁਆਰਾ ਖੋਲ੍ਹੇ ਗਏ ਫਲੱਡ ਗੇਟਾਂ ਦੀ ਵੀਡੀਓ
Fact
ਵਾਇਰਲ ਵੀਡੀਓ ਪਾਕਿਸਤਾਨ ਦਾ ਨਹੀਂ ਬਲਕਿ ਸੁਖਣਾ ਝੀਲ ਦੇ ਫਲੱਡ ਗੇਟਾਂ ਦਾ ਹੈ। ਸੁਖਣਾ ਲੇਕ ਦੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਕੁਝ ਲੋਕਾਂ ਨੂੰ ਫਲੱਡ ਗੇਟ ਖੋਲ੍ਹਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪਾਕਿਸਤਾਨ ਦਾ ਹੈ ਅਤੇ ਪਾਕਿਸਤਾਨ ਨੇ ਪੰਜਾਬ ਨੂੰ ਡੁੱਬਣ ਤੋਂ ਬਚਾਉਣ ਦੇ ਲਈ ਆਪਣੇ ਫਲੱਡ ਗੇਟ ਖੋਲ ਦਿੱਤੇ।
ਯੂਟਿਊਬ ਚੈਨਲ ਦੇਸੀ ਬੰਦੇ ਕੈਨੇਡੀਅਨ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪਾਕਿਸਤਾਨ ਦਾ ਧੰਨਵਾਦ ਜਿਸ ਨੇ ਪੰਜਾਬ ਨੂੰ ਬਚਾਉਣ ਦੇ ਲਈ ਸੱਚਮੁੱਚ ਮਿਸਾਲ ਕਾਇਮ ਕੀਤੀ।’
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਵਾਇਰਲ ਹੋ ਰਹੀ ਵੀਡੀਓ ਇੰਸਟਾਗ੍ਰਾਮ ਅਕਾਊਂਟ ‘Chdnews’ ‘ਤੇ 24 ਜੂਨ 2023 ਨੂੰ ਅਪਲੋਡ ਮਿਲਿਆ। ਇਥੇ ਮੌਜੂਦ ਜਾਣਕਾਰੀ ਅਨੁਸਾਰ ਇਹ ਵੀਡੀਓ ਸੁਖਣਾ ਝੀਲ ਦੇ ਫਲੱਡ ਗੇਟਾਂ ਨੂੰ ਖੋਲਣ ਦਾ ਹੈ।
ਪੜਤਾਲ ਨੂੰ ਅੱਗੇ ਵਧਾਉਂਦਿਆ ਅਸੀਂ ਸੁਖਣਾ ਝੀਲ ਦੇ ਫਲੱਡ ਗੇਟਾਂ ਨਾਲ ਸਬੰਧਿਤ ਵੀਡੀਓ ਨੂੰ ਲੱਭਣਾ ਸ਼ੁਰੂ ਕੀਤਾ। ਸਾਨੂੰ ਇਸ ਫਲੱਡ ਗੇਟ ਨੂੰ ਖੋਲਣ ਨੂੰ ਲੈ ਕੇ ਕਈ ਵੀਡੀਓ ਮਿਲੀਆਂ ਜਿਨ੍ਹਾਂ ਤੋਂ ਸਪਸ਼ਟ ਹੈ ਕਿ ਵਾਇਰਲ ਵੀਡੀਓ ਪਾਕਿਸਤਾਨ ਦਾ ਨਹੀਂ ਬਲਕਿ ਸੁਖਣਾ ਝੀਲ ਦੇ ਫਲੱਡ ਗੇਟਾਂ ਦਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਕਈ ਮੀਡਿਆ ਅਦਾਰਿਆਂ ਨੇ ਸੁਖਣਾ ਲੇਕ ਦੇ ਫਲੱਡ ਗੇਟਾਂ ਨੂੰ ਖੋਲ੍ਹਣ ਨੂੰ ਲੈ ਕੇ ਲਾਈਵ ਰਿਪੋਰਟਿੰਗ ਕੀਤੀ ਸੀ। ਗੌਰਤਲਬ ਹੈ ਕਿ ਜੁਲਾਈ ਮਹੀਨੇ ਵਿੱਚ ਪੰਜਾਬ ‘ਚ ਆਏ ਹੜ੍ਹ ਤੋਂ ਬਾਅਦ ਪਾਕਿਸਤਾਨ ਨੇ ਸੁਲੇਮਾਨ ਹੈੱਡ ਵਰਕਸ ਦੇ ਫਲੱਡ ਗੇਟ ਖੋਲ੍ਹ ਦਿੱਤੇ ਹਨ ਜਿਸ ਨੇ ਮੁੱਖ ਤੌਰ ਤੇ ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ਨੂੰ ਰਾਹਤ ਦਿੱਤੀ ਸੀ।
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪਾਕਿਸਤਾਨ ਦਾ ਨਹੀਂ ਬਲਕਿ ਸੁਖਣਾ ਝੀਲ ਦੇ ਫਲੱਡ ਗੇਟਾਂ ਦਾ ਹੈ। ਸੁਖਣਾ ਲੇਕ ਦੀ ਵੀਡੀਓ ਨੂੰ ਗੁੰਮਰਾਹਕੁਨ ਦਾਅਵੇ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
Our Sources
Video report published by Rozana Spokesman on June 12, 2023
Instagram video uploaded by Chd News on June 24, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ