Fact Check
ਪਾਕਿਸਤਾਨੀ ਅਤੇ ਖਾਲਿਸਤਾਨ ਪੱਖੀ ਧਿਰਾਂ ਆਪਸ ਵਿੱਚ ਭਿੜ ਗਈਆਂ? ਫਰਜ਼ੀ ਦਾਅਵਾ ਵਾਇਰਲ
Claim
ਪਾਕਿਸਤਾਨੀ ਅਤੇ ਖਾਲਿਸਤਾਨ ਪੱਖੀ ਧਿਰਾਂ ਆਪਸ ਵਿੱਚ ਭਿੜ ਗਈਆਂ।
Fact
ਇਹ ਵੀਡੀਓ ਕੈਲੀਫੋਰਨੀਆ ਵਿੱਚ ਯੂਬਾ ਨਗਰ ਕੀਰਤਨ ਦੌਰਾਨ ਸਿੱਖਾਂ ਦੀਆਂ ਦੋ ਧਿਰਾਂ ਵਿੱਚ ਹੋਈ ਝੜਪ ਦੀ ਹੈ। ਇਸ ਵੀਡੀਓ ਦਾ ਪਾਕਿਸਤਾਨ ਨਾਲ ਕੋਈ ਸੰਬੰਧ ਨਹੀਂ ਹੈ।
ਸੋਸ਼ਲ ਮੀਡੀਆ ‘ਤੇ ਦੋ ਗੁੱਟਾਂ ਵਿਚਾਲੇ ਝੜਪ ਦੀ ਵੀਡੀਓ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨੀ ਅਤੇ ਖਾਲਿਸਤਾਨ ਪੱਖੀ ਧਿਰਾਂ ਆਪਸ ਵਿੱਚ ਭਿੜ ਗਈਆਂ।
ਵੀਡੀਓ ਨੂੰ ਸ਼ੇਅਰ ਕਰਦਿਆਂ ਟਵਿੱਟਰ ਯੂਜ਼ਰ ਨੇ ਲਿਖਿਆ, “ਪਾਕਿਸਤਾਨੀ ਖਾਲਿਸਤਾਨੀ ਧਿਰਾਂ ਨਾਲ ਮਿਲਕੇ ਵਿਰੋਧ ਕਰ ਰਹੇ ਸਨ। ਇਸ ਦੌਰਾਨ ਇੱਕ ਖਾਲਿਸਤਾਨ ਸਮਰਥਕ ਨੇ ਕਿਹਾ ਕਿ ਪਾਕਿਸਤਾਨ ਦਾ ਪੰਜਾਬ ਵੀ ਖਾਲਿਸਤਾਨ ਦਾ ਹਿੱਸਾ ਹੈ ਅਤੇ ਇਸ ਤੋਂ ਬਾਅਦ ਪਾਕਿਸਤਾਨੀਆਂ ਨੇ ਸਿੱਖਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ।”
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਵੀਡੀਓ ਨੂੰ ਕੁਝ ਕੀ ਫਰੇਮ ਵਿਚ ਵੰਡਕੇ ਗੂਗਲ ਰਿਵਰਸ ਦੀ ਮਦਦ ਨਾਲ ਸਰਚ ਕੀਤਾ। ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਮੀਡਿਆ ਅਦਾਰਾ ਜੀ ਪੰਜਾਬ ਹਰਿਆਣਾ ਹਿਮਾਚਲ ਦੇ ਫੇਸਬੁੱਕ ਪੇਜ ਤੇ ਅਪਲੋਡ ਮਿਲੀ।
ਰਿਪੋਰਟ ਦੇ ਮੁਤਾਬਕ ਅਮਰੀਕਾ ਵਿੱਚ ਨਗਰ ਕੀਰਤਨ ਦੌਰਾਨ ਪੰਜਾਬੀ ਆਪਸ ਵਿੱਚ ਲੜ੍ਹ ਪਏ। ਸਰਚ ਦੌਰਾਨ ਸਾਨੂੰ ਮਿਲੀ ਹੋਰ ਵੀਡੀਓ ਰਿਪੋਰਟ ਦੇ ਮੁਤਾਬਕ ਅਮਰੀਕਾ ਵਿੱਚ ਯੂਬਾ ਨਗਰ ਕੀਰਤਨ ਦੇ ਦੌਰਾਨ ਹੰਗਾਮਾ ਹੋ ਗਿਆ ਅਤੇ ਦੋ ਧਿਰਾਂ ਨੇ ਇੱਕ ਦੂਜੇ ‘ਤੇ ਡੰਡਿਆਂ ਨਾਲ ਹਮਲਾ ਕੀਤਾ।
ਪੰਜਾਬੀ ਮੀਡਿਆ ਅਦਾਰਾ ਚੜ੍ਹਦੀਕਲਾ ਟਾਈਮ ਟੀਵੀ ਦੀ ਰਿਪੋਰਟ ਦੇ ਮੁਤਾਬਕ, ਨਗਰ ਕੀਰਤਨ ਦੌਰਾਨ ਕੁਝ ਨੌਜਵਾਨਾਂ ਵਲੋਂ ਧਾਰਮਿਕ ਸਮਾਗਮ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ 10-15 ਨੌਜਵਾਨ ਆਪਸ ਵਿੱਚ ਭਿੜ ਗਏ। ਇਸ ਮਾਮਲੇ ਵਿੱਚ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ। ਰਿਪੋਰਟ ਵਿੱਚ ਕਿਤੇ ਵੀ ਪਾਕਿਸਤਾਨ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
ਹਾਲਾਂਕਿ, ਆਪਣੀ ਸਰਚ ਦੌਰਾਨ ਅਸੀਂ ਇਸ ਮਾਮਲੇ ਵਿੱਚ ਖਾਲਿਸਤਾਨ ਐਂਗਲ ਦੀ ਸੁਤੰਤਰ ਤੌਰ ਤੇ ਪੁਸ਼ਟੀ ਨਹੀਂ ਕਰ ਸਕੇ ਹਾਂ ਪਰ ਇਹ ਸਪਸ਼ਟ ਹੈ ਕਿ ਵੀਡੀਓ ਦਾ ਪਾਕਿਸਤਾਨ ਨਾਲ ਕੋਈ ਸੰਬੰਧ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਯੂਬਾ ਨਗਰ ਕੀਰਤਨ ਵਿੱਚ ਪਹੁੰਚੇ ਕੁਝ ਵਿਅਕਤੀਆਂ ਨੂੰ ਵੀ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਹ ਵੀਡੀਓ ਕੈਲੀਫੋਰਨੀਆ ਵਿੱਚ ਯੂਬਾ ਨਗਰ ਕੀਰਤਨ ਦੌਰਾਨ ਸਿੱਖਾਂ ਦੀਆਂ ਦੋ ਧਿਰਾਂ ਵਿੱਚ ਹੋਈ ਝੜਪ ਦੀ ਹੈ। ਇਸ ਵੀਡੀਓ ਦਾ ਪਾਕਿਸਤਾਨ ਨਾਲ ਕੋਈ ਸੰਬੰਧ ਨਹੀਂ ਹੈ।
Result: False
Our Sources
Media report published by News 18 Punjab on November 6, 2023
Media report published by Chardikala Time TV North America on November 6, 2023
Media report published by Zee Punjab Haryana Himachal on November 6, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।