ਸੋਸ਼ਲ ਮੀਡੀਆ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੈ ਕੇ ਇੱਕ ਪੋਸਟ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਪੋਸਟ ਵਿਚ ਦੋ ਤਸਵੀਰਾਂ ਹਨ ਜਿਸ ਵਿਚ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਮੋਢਿਆਂ ‘ਤੇ ਇੱਕ ਮ੍ਰਿਤਕ ਦੇਹ ਨੂੰ ਅਰਥੀ ਦਿੰਦੇ ਵੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਾਲ ਚਲਾਣਾ ਕਰ ਗਏ ਹਨ।
ਫੇਸਬੁੱਕ ਯੂਜ਼ਰ ‘Navjot Laddi’ ਨੇ ਵਾਇਰਲ ਪੋਸਟ ਸ਼ੇਅਰ ਕਰਦਿਆਂ ਲਿਖਿਆ, “ਨਹੀਂ ਰਹੇ ਪ੍ਰਕਾਸ਼ ਸਿੰਘ ਬਾਦਲ”

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਦਾਅਵੇ ਨੂੰ ਲੈ ਕੇ ਕੀ ਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਇਸ ਦੌਰਾਨ ਸਾਨੂੰ ਬਾਬੂਸ਼ਾਹੀ ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ ਜਿਸ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਰੁਟੀਨ ਚੈਕ ਦੇ ਲਈ ਫੋਰਟਿਸ ਹਸਪਤਾਲ ਵਿਖੇ ਦਾਖਿਲ ਕਰਵਾਏ ਗਏ ਹਨ। ਰਿਪੋਰਟ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਪ੍ਰਕਾਸ਼ ਬਾਦਲ ਰੁਟੀਨ ਚੈਕ ਦੇ ਲਈ ਚੰਡੀਗੜ੍ਹ ਆਏ ਸਨ।
ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕੋਈ ਮੀਡਿਆ ਰਿਪੋਰਟ ਨਹੀਂ ਮਿਲੀ। ਗੌਰਤਲਬ ਹੈ ਕਿ ਜੇਕਰ ਇਸ ਤਰ੍ਹਾਂ ਦੀ ਕੋਈ ਗੱਲ ਹੁੰਦੀ ਤਾਂ ਮੀਡੀਆ ਅਦਾਰਿਆਂ ਇਸ ਮਾਮਲੇ ਨੂੰ ਲੈ ਕੇ ਖਬਰ ਜਰੂਰ ਪ੍ਰਕਾਸ਼ਿਤ ਕੀਤੀ ਗਈ ਹੁੰਦੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਤਸਵੀਰਾਂ ਨੂੰ ਗੂਗਲ ਰਿਵਰਸ ਇਮੇਜ ਦੇ ਜ਼ਰੀਏ ਖੰਗਾਲਿਆ। ਪੜਤਾਲ ਦੇ ਦੌਰਾਨ ਸਾਨੂੰ ਵਾਇਰਲ ਤਸਵੀਰਾਂ ਕਈ ਮੀਡਿਆ ਸੰਸਥਾਨਾਂ ਦੁਆਰਾ ਪ੍ਰਕਾਸ਼ਿਤ ਮਿਲੀਆਂ।
Hindustan Times ਨੇ 16 ਮਈ 2020 ਨੂੰ ਇਨ੍ਹਾਂ ਤਸਵੀਰਾਂ ‘ਚੋਂ ਇੱਕ ਤਸਵੀਰ ਨੂੰ ਸ਼ੇਅਰ ਕਰਦਿਆਂ ਸਿਰਲੇਖ ਲਿਖਿਆ, ‘ਗੁਰਦਾਸ ਬਾਦਲ ਦਾ ਜੱਦੀ ਪਿੰਡ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ।’ ਰਿਪੋਰਟ ਦੇ ਮੁਤਾਬਕ , ਇਹ ਤਸਵੀਰਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੇ ਦਿਹਾਂਤ ਦੀਆਂ ਹਨ। ਰਿਪੋਰਟ ਮੁਤਾਬਕ, ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ 90 ਸਾਲਾਂ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਆਪਣੇ ਆਖ਼ਿਰੀ ਸਾਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਲਏ। ਗੁਰਦਾਸ ਬਾਦਲ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਕੀਤੀ ਗਈ ਜਿਸ ਮੌਕੇ ਅਕਾਲੀ ਦਲ ਸਮੇਤ ਹੋਰਨਾਂ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ ਸੀ।

ਆਪਣੇ ਪਿਤਾ ਗੁਰਦਾਸ ਬਾਦਲ ਦੇ ਦੇਹਾਂਤ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਟਵੀਟ ਵੀ ਕੀਤਾ ਸੀ। ਟਵੀਟ ਨੂੰ ਹੇਠਾਂ ਕਲਿਕ ਕਰ ਵੇਖਿਆ ਜਾ ਸਕਦਾ ਹੈ।
ਗੁਰਦਾਸ ਬਾਦਲ ਦੇ ਦੇਹਾਂਤ ਨੂੰ ਲੈ ਕੇ ਕਈ ਮੀਡਿਆ ਸੰਸਥਾਨਾਂ ਦੁਆਰਾ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਸੀ।

ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਪ੍ਰਕਾਸ਼ ਸਿੰਘ ਬਾਦਲ ਦੇ ਸਲਾਹਕਾਰ ਹਰਚਰਨ ਬੈਂਸ ਨੂੰ ਸੰਪਰਕ ਕੀਤਾ। ਹਾਲਾਂਕਿ, ਉਹਨਾਂ ਦੇ ਨਾਲ ਸਾਡਾ ਸੰਪਰਕ ਨਹੀਂ ਹੋ ਸਕਿਆ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਹੀ ਸਲਾਮਤ ਹਨ। ਸੋਸ਼ਲ ਮੀਡਿਆ ਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੇ ਅੰਤਿਮ ਅਰਦਾਸ ਦੀਆਂ ਤਸਵੀਰਾਂ ਨੂੰ ਫਰਜ਼ੀ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ।
Result: False
Our Sources
Hindustan Times: https://www.hindustantimes.com/cities/gurdas-badal-cremated-with-state-honours-at-native-village/story-SD59Eb72vkWIun8ySiED7N.html
Twitter/ManpreetBadal: https://twitter.com/MSBADAL/status/1262664758613827585
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ