ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਨੂੰ ਰੱਬ ਦਾ ਨਾਮ ਜਪਦਿਆਂ ਦੇਖਿਆ ਜਾ ਸਕਦਾ ਹੈ। ਵੀਡੀਓ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਏਅਰ ਇੰਡੀਆ ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਦੀ ਹੈ।

Fact Check
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਵੀਡੀਓ ਨੂੰ ਧਿਆਨ ਦੇ ਨਾਲ ਦੇਖਿਆ। ਇਸ ਦੌਰਾਨ ਇੱਕ ਕੀ ਫਰੇਮ ਵਿੱਚ ਸਾਨੂੰ “How Time Flies” ਲਿਖਿਆ ਦਿਸਿਆ। ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕੀਤਾ।

ਅਸੀਂ ਪਾਇਆ ਕਿ ਇਹ ਲਾਈਨ ਇੰਡੀਗੋ ਏਅਰਲਾਈਨ ਦੁਆਰਾ ਆਪਣੀ ਵਰ੍ਹੇਗੰਢ ਦੇ ਮੌਕੇ ਤੇ ਵਰਤੀ ਸੀ। ਇਸ ਤੋਂ ਸਾਨੂੰ ਸਪਸ਼ਟ ਹੋਇਆ ਕਿ ਵੀਡੀਓ ਵਿੱਚ ਇੰਡੀਗੋ ਏਅਰਲਾਈਨ ਦਾ ਜਹਾਜ਼ ਹੈ ਨਾ ਕਿ ਏਅਰ ਇੰਡੀਆ ਦਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਜਾਂਚ ਵਿੱਚ ਅੱਗੇ ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਯੂ ਟਿਊਬ ਯੂਜ਼ਰ Laila_edit84 ਦੁਆਰਾ 22 ਮਈ 2025 ਨੂੰ ਅਪਲੋਡ ਸ਼ੋਰਟ ਤੇ ਮਿਲੀ।

ਹਾਲਾਂਕਿ, ਅਸੀਂ ਆਪਣੀ ਜਾਂਚ ਦੇ ਦੌਰਾਨ ਵਾਇਰਲ ਵੀਡੀਓ ਦੀ ਮਿਤੀ ਅਤੇ ਜਗ੍ਹਾ ਦੀ ਪੁਸ਼ਟੀ ਨਹੀਂ ਕਰ ਸਕੇ ਹਾਂ ਪਰ ਇਹ ਸਪਸ਼ਟ ਹੈ ਕਿ ਇਹ ਵੀਡੀਓ ਅਹਿਮਦਾਬਾਦ ਵਿੱਚ ਕਰੈਸ਼ ਹੋਏ ਏਅਰ ਇੰਡੀਆ ਜਹਾਜ਼ ਦੀ ਨਹੀਂ ਹੈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੈ ਕਿ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਵੀਡੀਓ ਅਹਿਮਦਾਬਾਦ ਵਿੱਚ ਕਰੈਸ਼ ਹੋਏ ਏਅਰ ਇੰਡੀਆ ਜਹਾਜ਼ ਦੀ ਨਹੀਂ ਹੈ।
Our Sources
You Tube Shorts uploaded by Laila_edit84, Dated May 22, 2025
Self Analysis