ਸੋਸ਼ਲ ਮੀਡੀਆ ‘ਤੇ ਬਾਲੀਵੁੱਡ ਅਦਾਕਾਰਾ Payal Rohtagi ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਪਾਇਲ ਰੋਹਤਗੀ ਨੂੰ ਰੋਂਦੇ ਹੋਏ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਵਪਿਸ ਲੈਣ ਦੇ ਐਲਾਨ ਤੋਂ ਬਾਅਦ ਅਦਾਕਾਰਾ ਪਾਇਲ ਰੋਹਤਗੀ ਨੇ ਰੋਂਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੋਟ ਨਾ ਦੇਣ ਨਾ ਦੇਣ ਦੀ ਗੱਲ ਕਹੀ।
ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ 15 ਸਕਿੰਟ ਦੀ ਵੀਡੀਓ ਕਲਿਪ ਦੇ ਵਿੱਚ ਪਾਇਲ ਰੋਹਤਗੀ ਨੂੰ ਰੋਂਦੇ ਹੋਏ ਬੋਲਦੇ ਸੁਣਿਆ ਜਾ ਸਕਦਾ ਹੈ ਕਿ “ਮੋਦੀ ਜੀ ਇਹ ਗੱਲ ਸਹੀ ਨਹੀਂ, ਅਸੀਂ ਤੁਹਾਨੂੰ ਵੋਟ ਨਹੀਂ ਦਵਾਂਗੇ”।
ਪੰਜਾਬੀ ਗਾਇਕ “Kamal Grewal” ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਜਿੱਥੇ ਬਿੱਲ ਕੈਂਸਲ ਹੋਣ ਦੀ ਖੁਸ਼ੀ ਹੈ। ਪੂਰੇ ਦੇਸ਼ ‘ਚ ਕਿਸਾਨ ਵੀਰਾ ਨੂੰ ਆਪਣੇ ਹੱਕ ਵਾਪਿਸ ਮਿੱਲੇ। ਯਾਦ ਕਰੋ ਇਹ ਲੋਕ ਪਹਿਲਾਂ ਖੁਸ਼ ਸੀ ਹੁਣ ਇੰਹਨਾ ਦਾ ਬੁਰਾ ਹਾਲ ਹੈ। ਸਮਝ ਨੀ ਆਉਦੀ ਇਹਨਾ ਤੇ ਹੱਸੀਏ ਜਾ ਲਾਣਤਾ ਪਾਈਏ।” ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 60,000 ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਫੇਸਬੁੱਕ ਪੇਜ ‘Yabhlee’ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਹੁਤ ਮਾੜੀ ਹੋਈ। ‘
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਕੇਂਦਰ ਸਰਕਾਰ ਦੁਆਰਾ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਸਾਲ ਭਰ ਤੋਂ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ। ਸੰਸਦ ਦਾ ਸਰਦ ਰੁੱਤ ਇਜਲਾਸ 29 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜਿਸ ਵਿੱਚ ਸਰਕਾਰ ਦੁਆਰਾ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਿੱਲ ਸਦਨ ਵਿੱਚ ਪੇਸ਼ ਕਰਨਗੇ। ਸਰਕਾਰ ਦੁਆਰਾ ਖੇਤੀ ਕਾਨੂੰਨ ਵਾਪਿਸ ਲੈਣ ਤੋਂ ਬਾਅਦ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਲਈ ਮੁਆਵਜ਼ਾ ਦੀ ਮੰਗ ਤੇ ਬਜਿਦ ਹਨ।
ਇਸ ਦੌਰਾਨ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਸਰਚ ਦੇ ਜਰੀਏ ਵਾਇਰਲ ਹੋ ਵੀਡੀਓ ਨੂੰ ਲੈ ਕੇ ਸਰਚ ਕੀਤਾ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਮਿਲੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਖੰਗਾਲਿਆ। ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ‘Youtube’ ‘ਤੇ ਟੀਮ ਪਾਇਲ ਰੋਹਤਗੀ ਦੁਆਰਾ ਅਪਲੋਡ ਮਿਲੀ ਜਿਸਦਾ ਸਿਰਲੇਖ ਸੀ ,”ਮੋਦੀ ਜੀ – ਅਸੀਂ ਬੇਸਹਾਰਾ ਮਹਿਸੂਸ ਕਰ ਰਹੇ ਹਾਂ- ਪਾਇਲ ਰੋਹਤਗੀ। ਅਸੀਂ ਯੂਟਿਊਬ ਤੇ ਅਪਲੋਡ ਕੀਤੀ ਗਈ ਵੀਡੀਓ ਨੂੰ ਸੁਣਿਆ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦਾ ਭਾਗ 2 ਸਕਿੰਟ 25 ਮਿੰਟ ਤੋਂ ਲੈ ਕੇ 2 ਸਕਿੰਟ 30 ਮਿੰਟ ਤਕ ਸੁਣਿਆ ਜਾ ਸਕਦਾ ਹੈ।
ਅਦਾਕਾਰਾ Payal Rohtagi ਦੀ ਵੀਡੀਓ ਗੁੰਮਰਾਹਕੁੰਨ ਦਾਅਵੇ ਨਾਲ ਵਾਇਰਲ
ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡਿਆ ਸੰਸਥਾਨ Jansatta ਦੁਆਰਾ ਇਸ ਮਾਮਲੇ ਨੂੰ ਲੈ ਕੇ ਖਬਰ ਮਿਲੀ ਜਿਸਦਾ ਸਿਰਲੇਖ ਸੀ, “ਬੰਗਾਲ ਹਿੰਸਾ ਤੇ ਰੋਂਦੇ ਹੋਏ ਅਦਾਕਾਰਾ ਪਾਇਲ ਰੋਹਤਗੀ ਨੇ ਪ੍ਰਧਾਨ ਮੰਤਰੀ ਨੂੰ ਸੁਣਾਈ ਖਰੀ ਖੋਟੀ,ਸੋਸ਼ਲ ਮੀਡਿਆ ਤੇ ਉਡਾਇਆ ਮਜ਼ਾਕ।’ ਖਬਰ ਦੇ ਮੁਤਾਬਕ, ਬੰਗਾਲ ਵਿੱਚ ਹੋਈ ਹਿੰਸਾ ਨੂੰ ਲੈ ਕੇ ਪਾਇਲ ਰੋਹਤਗੀ ਨੇ ਲਾਈਵ ਹੋਕੇ ਪ੍ਰਧਾਨ ਮੰਤਰੀ ਦੇ ਬਾਰੇ ਵਿੱਚ ਕੜੇ ਸ਼ਬਦ ਕਹੇ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਗੁੰਮਰਾਹਕੁੰਨ ਹੈ। ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ ਜਦੋਂ ਪੱਛਮ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਨੂੰ ਲੈ ਕੇ ਪਾਇਲ ਰੋਹਤਗੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਇਹ ਗੱਲ ਕਹੀ ਸੀ।
Result: Misplaced Context
Our Sources
YouTube/TeamPayalRohtagi: https://www.youtube.com/watch?v=KtBLlKqnBfI
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ