ਅਮਰੀਕਾ ਦੇ ਹੇਠਲੇ ਸਦਨ ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਦੀ ਸਪੀਕਰ ਨੈਨਸੀ ਪੇਲੋਸੀ ਦੀ ਤਾਇਵਾਨ ਫੇਰੀ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਰੀਕੀ ਜਲ ਸੈਨਾ ਦੇ ਲੜਾਕੂ ਜਹਾਜ਼ ਤਾਇਵਾਨ ਦੇ ਨੇੜੇ ਘੁੰਮ ਰਹੇ ਹਨ।
ਸੋਸ਼ਲ ਮੀਡੀਆ ਤੇ ਕਈ ਫੇਸਬੁੱਕ ਯੂਜ਼ਰਾਂ ਸਮੇਤ ਮੀਡੀਆ ਅਦਾਰਿਆਂ ਨੇ ਵੀ ਵਾਇਰਲ ਵੀਡੀਓ ਨੂੰ ਸ਼ੇਅਰ ਕੀਤਾ। ਪੰਜਾਬੀ ਮੀਡੀਆ ਅਦਾਰਾ ਹਮਦਰਦ ਮੀਡੀਆ ਗਰੁੱਪ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ ਤਾਇਵਾਨ ਦੀ ਯਾਤਰਾ ਨੂੰ ਲੈ ਕੇ ਅਮਰੀਕਾ ਤੇ ਚੀਨ ਵਿਚਾਲੇ ਪੰਗਾ। ਚੀਨੀ ਸਮੁੰਦਰ ਤੋਂ ਸੁਰੱਖਿਆ ਕਵਰ ਦੇ ਕੇ ਕੱਢਣੀ ਪਈ ਅਮਰੀਕਾ ਦੀ ਸਪੀਕਰ।ਇਸ ਵੀਡੀਓ ਨੂੰ ਹੁਣ ਤਕ 14,000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਇਕ ਹੋਰ ਪੰਜਾਬੀ ਮੀਡੀਆ ਅਦਾਰਾ ਫੈਕਟ ਨਿਊਜ਼ ਨੇ ਵੀ ਇਸ ਵੀਡੀਓ ਨੂੰ ਅਪਲੋਡ ਕੀਤਾ। ਹਾਲਾਂਕਿ ਉਨ੍ਹਾਂ ਨੇ ਇਸ ਨਾਲ ਦੋ ਹੋਰ ਵੀਡੀਓ ਨੂੰ ਵੀ ਅਪਲੋਡ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵੀਡਿਓ ਯੂ ਟਿਊਬ ਚੈਨਲ ‘Tinuod TV’ ਦੁਆਰਾ 15 ਅਪ੍ਰੈਲ 2021 ਨੂੰ ਅਪਲੋਡ ਮਿਲੀ ਜਿਸ ਦੀ ਕੈਪਸ਼ਨ ਦੇ ਮੁਤਾਬਕ ਅਮਰੀਕੀ ਜਲ ਸੈਨਾ ਦੇ ਲੜਾਕੂ ਜਹਾਜ਼ ਵੈਸਟ ਫਿਲੀਪਾਈਨਜ਼ ਸਮੁੰਦਰ ਤੇ ਮੰਡਰਾ ਰਹੇ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਇਸ ਦੇ ਨਾਲ ਹੀ ਸਾਨੂੰ ਵੀਡੀਓ ਟਿੱਕਟੌਕ ਯੂਜ਼ਰ ‘military_aj’ ਦੁਆਰਾ 16 ਅਪ੍ਰੈਲ 2021 ਨੂੰ ਅਪਲੋਡ ਮਿਲੀ। ਇਸ ਵੀਡੀਓ ਨੂੰ ਵੀਪੀਐਨ ਦੀ ਮੱਦਦ ਨਾਲ ਦੇਖਿਆ ਜਾ ਸਕਦਾ ਹੈ।
ਹਾਲਾਂਕਿ ਆਪਣੀ ਸਰਚ ਦੇ ਦੌਰਾਨ ਸਾਨੂੰ ਵੀਡੀਓ ਦੀ ਅਸਲ ਥਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਪੁਰਾਣੀ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਸਗੋਂ ਸਾਲ 2021 ਤੋਂ ਇੰਟਰਨੈੱਟ ਤੇ ਮੌਜੂਦ ਹੈ। ਵਾਇਰਲ ਹੋ ਰਹੀ ਵੀਡੀਓ ਦਾ ਚੀਨ ਅਤੇ ਅਮਰੀਕਾ ਦੇ ਵਿਚਕਾਰ ਚੱਲ ਰਹੇ ਵਿਵਾਦ ਨਾਲ ਕੋਈ ਸਬੰਧ ਨਹੀਂ ਹੈ।
Result: False
Our Sources
YouTube video uploaded by Tinuod on April 15, 2021
Tik Tok video uploaded by Militaryaj on April 16, 2021
ਕਿ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ