Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਮੌਜੂਦਾ ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਨੂੰ ਕਿਸਾਨ ਅੰਦੋਲਨ ਵਿਰੋਧੀ ਗਤੀਵਿਧੀਆਂ ਦੇ ਆਰੋਪ ਵਿੱਚ ਫੜਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਅੰਦੋਲਨ ਦੇ ਵਿੱਚ ਖਾਲਿਸਤਾਨ ਦੇ ਪਰਚੇ ਵੰਡਣ ਦੇ ਲਈ ਭੇਜਿਆ ਗਿਆ ਸੀ।
Fact Check/Verification
ਨਵੇਂ ਕਿਸਾਨ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਹੀਨੇ ਭਰ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਹਿਮਤੀ ਨਹੀਂ ਬਣ ਪਾਈ ਹੈ। ਇਸ ਅੰਦੋਲਨ ਨੂੰ ਲੈ ਕੇ ਹਰ ਰੋਜ਼ ਸੋਸ਼ਲ ਮੀਡੀਆ ਤੇ ਤਮਾਮ ਖ਼ਬਰਾਂ ਵਾਇਰਲ ਹੋ ਰਹੀਆਂ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਨੂੰ ਕਿਸਾਨ ਅੰਦੋਲਨ ਵਿਰੋਧੀ ਗਤੀਵਿਧੀਆਂ ਦੇ ਆਰੋਪ ਵਿੱਚ ਫੜਿਆ ਗਿਆ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵਿਅਕਤੀ ਅੰਦੋਲਨ ਦੇ ਵਿੱਚ ਖਾਲਿਸਤਾਨੀ ਪਰਚੇ ਵੰਡਣ ਦੇ ਲਈ ਭੇਜਿਆ ਗਿਆ ਸੀ।
ਅਸੀਂ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ Invid ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਤੋੜ ਕੇ ਗੂਗਲ ਤੇ ਰਿਵਰਸ ਇਮੇਜ ਟੂਲ ਰਾਹੀਂ ਖੋਜਣਾ ਸ਼ੁਰੂ ਕੀਤਾ ਪਰ ਸੁਰਤ ਦੌਰਾਨ ਸਾਨੂੰ ਇਸ ਵੀਡੀਓ ਨੂੰ ਲੈ ਕੇ ਕੋਈ ਪਰਿਣਾਮ ਨਹੀਂ ਮਿਲਿਆ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਇਸ ਤੋਂ ਬਾਅਦ ਅਸੀਂ ਵੀਡੀਓ ਨੂੰ ਬਹੁਤ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੀਡੀਆ ਨੂੰ ਬਿਆਨ ਦੇ ਰਿਹਾ ਹੈ ਕਿ ਉਸ ਨੂੰ ਆਰਐੱਸਐੱਸ ਦੁਆਰਾ ਇਕ ਸਾਲ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।
ਧਿਆਨ ਨਾਲ ਦੇਖਣ ਤੇ ਸਾਨੂੰ ਵੀਡੀਓ ਦੇ ਕੋਨੇ ਤੇ On Air ਲਿਖਿਆ ਹੋਇਆ ਦਿਖਾਈ ਦਿੱਤਾ। ਅਸੀਂ ਪਾਇਆ ਕਿ On Air ਨਾਮਕ ਡਿਜੀਟਲ ਚੈਨਲ ਦੇ ਸੰਪਾਦਕ ਸਿਮਰਨਜੋਤ ਸਿੰਘ ਮੱਕਡ਼ ਹਨ ਜਿਸ ਤੋਂ ਬਾਅਦ ਅਸੀਂ ਸਿਮਰਜੋਤ ਸਿੰਘ ਮੱਕੜ ਦੇ ਨਾਲ ਸੰਪਰਕ ਕੀਤਾ।
ਗੱਲਬਾਤ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਇਹ ਵੀਡੀਓ ਸਿੰਧੂ ਬਾਰਡਰ ਦੀ ਹੈ ਅਤੇ ਵੀਡਿਓ ਦੇ ਵਿਚ ਵਿਅਕਤੀ ਦੇ ਨਾਲ ਸਵਾਲ ਕਰਨ ਵਾਲੀ ਰਿਪੋਰਟ ਉਹ ਖੁਦ ਹਨ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਸਵੀਕਾਰ ਕੀਤਾ ਕਿ ਉਸ ਨੂੰ ਆਰਐੱਸਐੱਸ ਨੇ ਪੈਸੇ ਦੇ ਕੇ ਭੇਜਿਆ ਸੀ। ਇਸ ਦੇ ਨਾਲ ਹੀ ਇਹ ਵਿਅਕਤੀ ਨਵੇਂ ਕਿਸਾਨੀ ਕਾਨੂੰਨ ਦੇ ਸਮਰਥਨ ਵਿੱਚ ਪਰਚੇ ਵੰਡ ਰਿਹਾ ਸੀ। ਸਿਮਰਨਜੋਤ ਨੇ ਦੱਸਿਆ ਕਿ ਇਹ ਸੱਚ ਹੈ ਕਿ ਇਹ ਵਿਅਕਤੀ ਸਿੰਧੂ ਬਾਰਡਰ ਤੇ ਪਰਚੇ ਵੰਡ ਰਿਹਾ ਸੀ ਪਰ ਉਹ ਪਰਚੇ ਕਿਸੀ ਵੀ ਤਰ੍ਹਾਂ ਦੇ ਨਾਲ ਖਾਲਿਸਤਾਨ ਦੇ ਸਮਰਥਨ ਵਿੱਚ ਨਹੀਂ ਸਨ। ਸਿਮਰਜੋਤ ਨੇ ਇਸ ਘਟਨਾ ਦੀ ਪੂਰੀ ਵੀਡੀਓ ਆਪਣੇ ਫੇਸਬੁੱਕ ਪੇਜ ਤੇ ਅਪਲੋਡ ਵੀ ਕੀਤੀ।
ਇਸ ਵੀਡੀਓ ਦੇ ਵਿੱਚ ਵਿਅਕਤੀ ਦੁਆਰਾ ਕਿਸਾਨ ਅੰਦੋਲਨ ਦੇ ਵਿਚ ਵੰਡੇ ਜਾ ਰਹੇ ਪਰਚਿਆਂ ਨੂੰ ਦੇਖਿਆ ਜਾ ਸਕਦਾ ਹੈ।
ਵੀਡਿਓ ਦੇ ਵਿਚ ਇਹ ਵੀ ਦੇਖਿਆ ਜਾ ਸਕਦਾ ਹੈ ਕਿ ਫੜੇ ਗਏ ਵਿਅਕਤੀ ਨੂੰ ਇਲਾਕੇ ਦੀ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਸੀ।
Conclusion
ਵਾਇਰਲ ਵੀਡੀਓ ਦੀ ਪੜਤਾਲ ਦੌਰਾਨ ਅਤੇ ਤੱਥਾਂ ਦੇ ਆਧਾਰ ਤੇ ਸਾਨੂੰ ਪਤਾ ਚੱਲਿਆ ਕਿ ਇਹ ਸੱਚ ਹੈ ਕਿ ਵਿਅਕਤੀ ਨੂੰ ਸਿੰਧੂ ਬਾਰਡਰ ਤੇ ਕਿਸਾਨ ਅੰਦੋਲਨ ਵਿਰੋਧੀ ਗਤੀਵਿਧੀਆਂ ਦੇ ਆਰੋਪ ਵਿੱਚ ਫੜਿਆ ਗਿਆ ਸੀ ਪਰ ਇਹ ਸੱਚ ਨਹੀਂ ਹੈ ਕਿ ਇਸ ਵਿਅਕਤੀ ਨੇ ਅੰਦੋਲਨ ਦੇ ਵਿਚ ਖਾਲਿਸਤਾਨ ਦੇ ਸਮਰਥਨ ਵਿਚ ਪਰਚੇ ਵੰਡੇ ਸੀ।
Result: Misleading
Sources
https://www.facebook.com/108655577755561/videos/230594721842041/
https://soundcloud.com/shaminder-singh-mahi/conversation-with-simranjot
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.