ਮੰਗਲਵਾਰ, ਅਪ੍ਰੈਲ 30, 2024
ਮੰਗਲਵਾਰ, ਅਪ੍ਰੈਲ 30, 2024

HomeFact Checkਲਾੜੇ ਨੇ 4 ਲੜਕੀਆਂ ਨਾਲ ਕਰਵਾਇਆ ਵਿਆਹ? ਵਾਇਰਲ ਵੀਡੀਓ ਸਕ੍ਰਿਪਟਡ ਹੈ

ਲਾੜੇ ਨੇ 4 ਲੜਕੀਆਂ ਨਾਲ ਕਰਵਾਇਆ ਵਿਆਹ? ਵਾਇਰਲ ਵੀਡੀਓ ਸਕ੍ਰਿਪਟਡ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਲਾੜੇ ਨੇ 4 ਕੁੜੀਆਂ ਨਾਲ ਕਰਵਾਇਆ ਵਿਆਹ

Fact
ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ।

ਸੋਸ਼ਲ ਮੀਡਿਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ 4 ਕੁੜੀਆਂ ਇੱਕ ਵਿਅਕਤੀ ਦੇ ਗਲੇ ਵਿੱਚ ਹਾਰ ਪਾਉਂਦੀਆਂ ਦੇਖੀਆਂ ਜਾ ਸਕਦੀਆਂ ਹਨ। ਵਾਇਰਲ ਹੋ ਰਹੀ ਵੀਡੀਓ ਨੂੰ ਅਸਲ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਚਾਰ ਲੜਕੀਆਂ ਨਾਲ ਵਿਆਹ ਕਰ ਲਿਆ।

ਫੇਸਬੁੱਕ ਪੇਜ ‘ਖਬਰ ਪੰਜਾਬ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਦੇਖੋ ਜੀ ਏਹ ਅਨੋਖਾ ਵਿਆਹ। ਲਾੜਾ ਇਕ ਤੇ ਲੜੀਆਂ ਚਾਰ।’

ਲਾੜੇ ਨੇ 4 ਲੜਕੀਆਂ ਨਾਲ ਕਰਵਾਇਆ ਵਿਆਹ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕਰਦਿਆਂ ਅਸੀਂ ਵਾਇਰਲ ਵੀਡੀਓ ਨੂੰ ਕੀ ਫਰੇਮ ਵਿੱਚ ਵੰਡਕੇ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੋਰਾਨ ਸਾਨੂੰ ਇਹ ਵੀਡੀਓ ‘ਅਦਾਕਾਰ ਬ੍ਰਜੇਸ਼’ ਨਾਮ ਦੇ ਯੂਟਿਊਬ ਚੈਨਲ ‘ਤੇ 25 ਨਵੰਬਰ ਨੂੰ ਅਪਲੋਡ ਕੀਤਾ ਮਿਲਿਆ। ਵੀਡੀਓ ਨਾਲ ਦਿੱਤੇ ਗਏ ਡਿਸਕਰਪਸ਼ਨ ਦੇ ਮੁਤਾਬਕ ਵੀਡੀਓ ਵਿੱਚ ਦਿਖਾਈ ਦੇ ਰਹੇ ਸਾਰੇ ਵਿਅਕਤੀ ਕਲਾਕਾਰ ਹਨ ਅਤੇ ਇਹ ਵੀਡੀਓ ਸਕ੍ਰਿਪਟਡ ਹੈ।

ਲਾੜੇ ਨੇ 4 ਲੜਕੀਆਂ ਨਾਲ ਕਰਵਾਇਆ ਵਿਆਹ

ਸਾਨੂੰ ਇਸ ਯੂ ਟਿਊਬ ਚੈਨਲ ਤੇ ਕਈ ਹੋਰ ਵੀਡੀਓ ਮਿਲੀਆਂ। ਇਹਨਾਂ ਵੀਡੀਓ ਦੇ ਵਿੱਚ ਹੁਬੂਹੁ ਕਲਾਕਾਰਾਂ ਨੂੰ ਦੇਖਿਆ ਜਾ ਸਕਦਾ ਹੈ। ਇਹਨਾਂ ਵੀਡੀਓ ਨਾਲ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਵੀਡੀਓ ਮਨੋਰੰਜਨ ਦੇ ਲਈ ਬਣਾਈਆਂ ਗਈਆਂ ਹਨ।

ਪੜਤਾਲ ਨੂੰ ਅੱਗੇ ਵਧਾਉਂਦੇ ਅਸੀਂ ਅਦਾਕਾਰ ਬ੍ਰਜੇਸ਼ ਯੂ ਟਿਊਬ ਚੈਨਲ ਦੇ ਐਡਮਿਨ ਨੂੰ ਸੰਪਰਕ ਕੀਤਾ। ਨਿਊਜ਼ਚੈਕਰ ਨੂੰ ਈ- ਮੇਲ ਰਹੀ ਜਵਾਬ ਦਿੰਦਿਆਂ ਐਡਮਿਨ ਨੇ ਦੱਸਿਆ ਕਿ ਵਾਇਰਲ ਵੀਡੀਓ ਸਕ੍ਰਿਪਟਡ ਹੈ ਅਤੇ ਵੀਡੀਓ ਵਿੱਚ ਦਿਖਾਈ ਦੇ ਰਹੇ ਸਾਰੇ ਵਿਅਕਤੀ ਕਲਾਕਾਰ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਵੀਡੀਓ ਨੂੰ ਮਨੋਰੰਜਨ ਦੇ ਲਈ ਬਣਾਇਆ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਕ੍ਰਿਪਟਡ ਹੈ ਜਿਸ ਨੂੰ ਸੋਸ਼ਲ ਮੀਡੀਆ ਯੂਜ਼ਰ ਸੱਚ ਮੰਨਦਿਆਂ ਸ਼ੇਅਰ ਕਰ ਰਹੇ ਹਨ।

Result: Missing Context

Our Sources

Video uploaded on Actor Brajesh Mishra YouTube channel on November 25, 2023
Conversation through E-mail with Brajesh Mishra

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular