Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਪਾਕਿਸਤਾਨ ਦੇ ਉੱਤਰ ਪੱਛਮੀ ਸ਼ਹਿਰ ਪਿਸ਼ਾਵਰ ਵਿਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਹੋਈ ਮਸਜਿਦ ਚ ਬੰਬ ਧਮਾਕੇ ਚ ਤਕਰੀਬਨ 30 ਲੋਕਾਂ ਦੀ ਮੌਤ ਹੋ ਗਈ ਅਤੇ 59 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਪੇਸ਼ਾਵਰ ਦੀ ਮਸਜਿਦ ਚ ਹੋਏ ਬੰਬ ਧਮਾਕੇ ਤੋਂ ਬਾਅਦ ਸੋਸ਼ਲ ਮੀਡੀਆ ਤੇ ਕਈ ਤਸਵੀਰਾਂ ਤੇ ਵੀਡੀਓ ਵਾਇਰਲ ਹੋ ਰਹੀਆਂ ਹਨ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਇਕ ਵਿਅਕਤੀ ਨੂੰ ਆਪਣੇ ਹੱਥ ਵਿੱਚ ਬੱਚੇ ਨੂੰ ਚੁੱਕ ਲਿਜਾਂਦੇ ਦੇਖਿਆ ਜਾ ਸਕਦਾ ਹੈ ਜਦਕਿ ਦੂਜੀ ਤਸਵੀਰ ਵਿਚ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਂਦਿਆਂ ਦੇਖਿਆ ਜਾ ਸਕਦਾ ਹੈ।
ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਪੇਸ਼ਾਵਰ ਦੀ ਮਸਜਿਦ ‘ਚ ਹੋਏ ਬੰਬ ਧਮਾਕੇ ਦਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਨਾਮਵਰ ਮੀਡੀਆ ਸੰਸਥਾਨ ਪ੍ਰਾਈਮ ਏਸ਼ੀਆ ਟੀਵੀ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਪਾਕਿਸਤਾਨ ਦੇ ਪੇਸ਼ਾਵਰ ‘ਚ ਬੰਬ ਧਮਾਕਾ 30 ਲੋਕਾਂ ਦੀ ਮੌਤ , 50 ਤੋਂ ਵੱਧ ਜ਼ਖ਼ਮੀ।’
Crowd tangle ਦੇ ਡਾਟਾ ਦੇ ਮੁਤਾਬਕ ਵੀ ਪੇਸ਼ਾਵਰ ਚ ਹੋਏ ਬੰਬ ਧਮਾਕੇ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਇਕ ਇਕ ਕਰਕੇ ਜਾਂਚ ਸ਼ੁਰੂ ਕੀਤੀ।
ਪਹਿਲੀ ਤਸਵੀਰ
ਅਸੀਂ ਸੋਸ਼ਲ ਮੀਡੀਆ ਤੇ ਪੇਸ਼ਾਵਰ ਦੀ ਮਸਜਿਦ ‘ਚ ਹੋਏ ਬੰਬ ਧਮਾਕੇ ਦੱਸਦਿਆਂ ਵਾਇਰਲ ਹੁਰੀਂ ਪਹਿਲੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਣ ਤੋਂ ਬਾਅਦ ਸਾਨੂੰ ਵਾਇਰਲ ਹੋ ਰਹੀ ਤਸਵੀਰ ਐਸੋਸੀਏਟ ਪ੍ਰੈੱਸ ਦੀ ਅਧਿਕਾਰਿਕ ਵੈੱਬਸਾਈਟ ਤੇ ਅਪਲੋਡ ਮਿਲੀ। ਐਸੋਸੀਏਟ ਪ੍ਰੈੱਸ ਦੀ ਅਧਿਕਾਰਿਕ ਵੈੱਬਸਾਈਟ ਦੇ ਮੁਤਾਬਕ ਵਾਇਰਲ ਤਸਵੀਰ ਸਾਲ 2013 ਦੀ ਹੈ। ਇਸ ਤਸਵੀਰ ਨੂੰ ਐਸੋਸੀਏਟ ਪ੍ਰੈੱਸ ਦੇ ਫੋਟੋ ਜਰਨਲਿਸਟ ਮੁਹੰਮਦ ਸੱਜਾਦ ਨੇ ਖਿੱਚਿਆ ਸੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਐਸੋਸੀਏਟ ਪ੍ਰੈਸ ਦੀ ਕੈਪਸ਼ਨ ਦੇ ਮੁਤਾਬਕ ਵਾਇਰਲ ਤਸਵੀਰ ਪਾਕਿਸਤਾਨ ਦੇ ਪੇਸ਼ਾਵਰ ‘ਚ 29 ਸਤੰਬਰ 2013 ਨੂੰ ਹੋਏ ਬੰਬ ਧਮਾਕੇ ਦੀ ਹੈ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡੀਆ ਸੰਸਥਾਨ ਇਕਨੌਮਿਕ ਟਾਈਮਜ਼ ਦੁਆਰਾ ਵੀ 29 ਸਤੰਬਰ 2013 ਨੂੰ ਪ੍ਰਕਾਸ਼ਿਤ ਆਰਟੀਕਲ ‘ਚ ਅਪਲੋਡ ਮਿਲੀ।
ਇਕਨੋਮਿਕ ਟਾਈਮਸ ਦੀ ਰਿਪੋਰਟ ਦੇ ਮੁਤਾਬਕ ਪਾਕਿਸਤਾਨ ਦੇ ਪੇਸ਼ਾਵਰ ਮਸ਼ਹੂਰ ਕਿੱਸਾ ਖਵਾਨੀ ਬਾਜ਼ਾਰ ‘ਚ ਹੋਏ ਬੰਬ ਧਮਾਕੇ ਚ 36 ਲੋਕਾਂ ਦੀ ਮੌਤ ਹੋ ਗਈ ਜਦਕਿ 70 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
ਦੂਜੀ ਤਸਵੀਰ
ਅਸੀਂ ਵਾਇਰਲ ਹੋ ਰਹੀ ਦੂਜੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਐਸੋਸੀਏਟ ਪ੍ਰੈੱਸ ਦੀ ਅਧਿਕਾਰਿਕ ਵੈੱਬਸਾਈਟ ਤੇ ਜਨਵਰੀ 2022 ਵਿੱਚ ਅਪਲੋਡ ਮਿਲੀ।
20 ਜਨਵਰੀ 2022 ਨੂੰ ਅਪਲੋਡ ਕੀਤੀ ਗਈ ਤਸਵੀਰ ਦੀ ਕੈਪਸ਼ਨ ਦੇ ਮੁਤਾਬਕ ਇਹ ਤਸਵੀਰ ਪਾਕਿਸਤਾਨ ਦੇ ਲਾਹੌਰ ਚ ਹੋਏ ਬੰਬ ਧਮਾਕੇ ਦੀ ਹੈ। ਇਸ ਤਸਵੀਰ ਨੂੰ ਐਸੋਸੀਏਟ ਪ੍ਰੈੱਸ ਤੇ ਫੋਟੋ ਜਰਨਲਿਸਟ ਕੇ ਐਮ ਚੌਧਰੀ ਨੇ ਖਿੱਚਿਆ ਸੀ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡੀਆ ਸੰਸਥਾਨ ‘ਦ ਇੰਡੀਪੈਂਡੈਂਟ’ ਦੁਆਰਾ ਵੀ ਆਪਣੇ ਆਰਟੀਕਲ ‘ਚ ਅਪਲੋਡ ਮਿਲੀ। ਦ ਇੰਡੀਪੈਂਡੈਂਟ ਦੀ ਰਿਪੋਰਟ ਦੇ ਮੁਤਾਬਕ ਪਾਕਿਸਤਾਨ ਦੇ ਸ਼ਹਿਰ ਲਾਹੌਰ ਚ ਹੋਏ ਬੰਬ ਧਮਾਕੇ ਚ ਲੋਕਾਂ ਦੀ ਮੌਤ ਹੋ ਗਈ ਜਦਕਿ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ। ਵਾਇਰਲ ਹੋ ਰਹੀ ਪਹਿਲੀ ਤਸਵੀਰ ਸਾਲ 2013 ਵਿਚ ਪੇਸ਼ਾਵਰ ‘ਚ ਹੋਏ ਬੰਬ ਧਮਾਕੇ ਦੀ ਹੈ ਜਦਕਿ ਦੂਜੀ ਤਸਵੀਰ ਜਨਵਰੀ 2022 ਵਿੱਚ ਲਾਹੌਰ ਵਿਖੇ ਹੋਏ ਬੰਬ ਧਮਾਕੇ ਦੀ ਹੈ। ਪੁਰਾਣੀ ਤਸਵੀਰਾਂ ਨੂੰ ਪੇਸ਼ਾਵਰ ਦੀ ਮਸਜਿਦ ‘ਚ ਹੋਏ ਬੰਬ ਧਮਾਕੇ ਦਾ ਦੱਸਦਿਆਂ ਸ਼ੇਅਰ ਕਰ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ।
Result: Misleading content/Partly False
Our Sources
Photo uploaded by Associate Press
Photo uploaded by Associate Press
Media report by Economic Times
Media report by The Independent
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.