Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਇੱਕ ਖਬਰ ਵਾਇਰਲ ਹੋ ਰਹੀ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਬਾਅਦ Petrol ਅਤੇ Diesel 4 ਅਤੇ 5 ਰੁਪਏ ਸਸਤਾ ਹੋ ਜਾਵੇਗਾ।
ਪੰਜਾਬੀ ਮੀਡਿਆ ਸੰਸਥਾਨ ‘ANB News’ ਨੇ ਵਾਇਰਲ ਹੋ ਰਹੀ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਵੱਡੀ ਖਬਰ : ਰਾਤ 12 ਵਜੇ ਤੋਂ ਪੈਟਰੋਲ 4 ਰੁਪਏ ਤੇ ਡੀਜ਼ਲ 5 ਰੁਪਏ ਲੀਟਰ ਸਸਤਾ ਮਿਲੇਗਾ, ਸਰਕਾਰ ਨੇ ਵੈਟ ‘ਚ ਕੀਤੀ ਕਟੌਤੀ।’ ਅਸੀਂ ਪਾਇਆ ਕਿ ਸੋਸ਼ਲ ਮੀਡਿਆ ਯੂਜ਼ਰ ਇਸ ਨੂੰ ਪੰਜਾਬ ਸਰਕਾਰ ਦਾ ਫੈਸਲਾ ਸਮਝ ਕੇ ਸ਼ੇਅਰ ਕਰ ਰਹੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਕਈ ਫੇਸਬੁੱਕ ਪੇਜ ਅਤੇ ਵੈਬਸਾਈਟ ਦੁਆਰਾ ਇਸ ਪੋਸਟ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਵਾਇਰਲ ਹੋ ਰਹੀ ਪੋਸਟ ਦੇ ਕੁਮੈਂਟ ਸੈਕਸ਼ਨ ਨੂੰ ਖੰਗਾਲਿਆ ਜਿਸ ਦੌਰਾਨ ਅਸੀਂ ਪਾਇਆ ਕਿ ਕਈ ਯੂਜ਼ਰਾਂ ਨੇ ਇਸ ਨੂੰ ਰਾਜਸਥਾਨ ਸਰਕਾਰ ਦਾ ਫੈਸਲਾ ਦੱਸਿਆ ਜਦਕਿ ਕਈ ਯੂਜ਼ਰ ਇਸ ਨੂੰ ਹਰਿਆਣਾ ਸਰਕਾਰ ਦਾ ਫੈਸਲਾ ਦੱਸ ਰਹੇ ਸਨ।
ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਸਰਚ ਮਦਦ ਨਾਲ ਵਾਇਰਲ ਹੋ ਰਹੇ ਦਾਅਵੇ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਮੀਡਿਆ ਸੰਸਥਾਨ NDTV ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। NDTV ਦੁਆਰਾ ਪ੍ਰਕਾਸ਼ਿਤ ਆਰਟੀਕਲ ਦੇ ਮੁਤਾਬਕ ਰਾਜਸਥਾਨ ਸਰਕਾਰ ਨੇ ਪੈਟਰੋਲ ਤੇ 4 ਰੁਪਏ ਅਤੇ ਡੀਜ਼ਲ ਤੇ 5 ਰੁਪਏ ਵੈਟ ਘਟਾਇਆ ਹੈ।’
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਦੌਰਾਨ ਸਾਨੂੰ ‘The Indian Express’ ਦੁਆਰਾ ਪ੍ਰਕਾਸ਼ਿਤ ਰਿਪੋਰਟ ਮਿਲੀ। ਇਸ ਰਿਪੋਰਟ ਦੇ ਮੁਤਾਬਕ ਵੀ ਰਾਜਸਥਾਨ ਸਰਕਾਰ ਨੇ ਪੈਟਰੋਲ ਤੇ 4 ਰੁਪਏ ਅਤੇ ਡੀਜ਼ਲ ਤੇ 5 ਰੁਪਏ ਦਾ ਵੈਟ ਘਟਾਇਆ ਹੈ।
ਅਸੀਂ ਵਾਇਰਲ ਦਾਅਵੇ ਨੂੰ ਲੈ ਕੇ ਟਵਿੱਟਰ ਤੇ ਸਰਚ ਕੀਤਾ। ਸਰਚ ਦੇ ਦੌਰਾਨ ਸਾਨੂੰ ‘ANI’ ਦੁਆਰਾ ਅਪਲੋਡ ਟਵੀਟ ਮਿਲਿਆ। ਟਵੀਟ ਦੇ ਮੁਤਾਬਕ, ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਪੈਟਰੋਲ ਤੇ 4 ਰੁਪਏ ਅਤੇ ਡੀਜ਼ਲ ਤੇ 5 ਰੁਪਏ ਵੈਟ ਘਟਾਉਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਰਾਤ 12 ਵਜੇ ਤੋਂ ਲਾਗੂ ਹੋਵੇਗਾ। ਅਸ਼ੋਕ ਗਹਿਲੋਤ ਦੁਆਰਾ ਕੈਬਿਨਟ ਵਿੱਚ ਲਏ ਗਏ ਫੈਸਲੈ ਦੇ ਬਾਰੇ ਵਿੱਚ ਤੁਸੀਂ ਇਥੇ ਪੜ੍ਹ ਸਕਦੇ ਹੋ।
ਅਸੀਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਪੈਟਰੋਲੀਅਮ ਯੂਨੀਅਨ ਦੇ ਪ੍ਰਧਾਨ ਅਸ਼ਵਿੰਦਰ ਦੇ ਨਾਲ ਗੱਲ ਕੀਤੀ। ਉਹਨਾਂ ਨੇ ਸਾਨੂੰ ਦੱਸਿਆ ਕਿ ਇਹ ਖਬਰ ਪੰਜਾਬ ਦੀ ਨਹੀਂ ਸਗੋਂ ਰਾਜਸਥਾਨ ਦੀ ਹੈ। ਉਹਨਾਂ ਨੇ ਸਾਡੇ ਨਾਲ NDTV ਦੀ ਖਬਰ ਦਾ ਲਿੰਕ ਵੀ ਸਾਂਝਾ ਕੀਤਾ।
ਹੁਣ ਅਸੀਂ ਸਰਚ ਕੀਤਾ ਕੀ ਕਿ ਪੰਜਾਬ ਸਰਕਾਰ ਦੁਆਰਾ ਵੀ ਪੈਟਰੋਲ ਅਤੇ ਡੀਜ਼ਲ ਤੇ ਵੈਟ ਘਟਾਇਆ ਗਿਆ ਹੈ ਜਾ ਨਹੀਂ? ਗੂਗਲ ਤੇ ਕੁਝ ਕੀ ਵਰਡ ਸਰਚ ਕਰਨ ਤੇ ਸਾਨੂੰ ਟ੍ਰਿਬਿਊਨ ਸਮੇਤ ਕਈ ਮੀਡਿਆ ਸੰਸਥਾਨ ਦੁਆਰਾ ਪ੍ਰਕਾਸ਼ਿਤ ਰਿਪੋਰਟਾਂ ਮਿਲੀਆਂ। 8 ਨਵੰਬਰ ਨੂੰ ਪ੍ਰਕਾਸ਼ਿਤ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਪੰਜਾਬ ਸਰਕਾਰ ਨੇ ਪੈਟਰੋਲ ਤੇ 10 ਰੁਪਏ ਅਤੇ ਡੀਜ਼ਲ ਤੇ 5 ਰੁਪਏ ਵੈਟ ਘਟਾਉਣ ਦਾ ਫੈਸਲਾ ਲਿਆ ਸੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁੰਨ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕਟੌਤੀ ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਕੀਤੀ ਹੈ।
The India Express: https://indianexpress.com/article/india/rajasthan-cuts-petrol-diesel-rate-7626253/
Twitter/Ashok Gehlot: https://twitter.com/ashokgehlot51/status/1460640516811358210
Twitter/ANI: https://twitter.com/ANI/status/1460634798066593799
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
February 18, 2023
Shaminder Singh
February 16, 2023
Shaminder Singh
January 31, 2023