ਸੋਸ਼ਲ ਮੀਡੀਆ ਤੇ ਸਿੱਖ ਕਾਰਕੁਨ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ ਇਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਾਪੂ ਸੂਰਤ ਸਿੰਘ ਖ਼ਾਲਸਾ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ ਉੱਤੇ ਬੈਠੇ ਹਨ।

ਅਸੀਂ ਪਾਇਆ ਕਿ ਵੱਖ ਵੱਖ ਫੇਸਬੁੱਕ ਪੇਜਾਂ ਤੇ ਇਸ ਤਸਵੀਰ ਨੂੰ ਸਾਂਝਾ ਕੀਤਾ ਜਾ ਰਿਹਾ ਹੈ।

ਇਕ ਫੇਸਬੁੱਕ ਪੇਜ਼ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਬਾਪੂ ਸੂਰਤ ਸਿੰਘ ਨੇ ਆਪਣੀ ਕਿਸਾਨ ਕੌਮ ਦੇ ਲਈ ਅੰਨ ਤਿਆਗ ਦਿੱਤਾ ਹੈ। ਜੇ ਹੁਣ ਵੀ ਸਮਝ ਨਹੀਂ ਆਈ ਤਾਂ ਆਉਣ ਵਾਲੇ ਸਮੇਂ ਵਿਚ ਉਪਵਾਸ ਜਨਤਾ ਨੂੰ ਕਰਨਾ ਪਵੇਗਾ।”

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਹ ਤਸਵੀਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਪੰਜਾਬ ਦੀ ਨਾਮਵਰ ਮੀਡੀਆ ਏਜੰਸੀ ਰੋਜ਼ਾਨਾ ਸਪੋਕਸਮੈਨ ਦਾ ਇੱਕ ਆਰਟੀਕਲ ਮਿਲਿਆ ਜਿਸ ਨੂੰ ਜੂਨ 25, 2019 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਇਸ ਆਰਟੀਕਲ ਦੇ ਵਿੱਚ ਵਾਇਰਲ ਹੋ ਰਹੀ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਹੀ ਸਾਨੂੰ ਅਕਤੂਬਰ 20,2015 ਨੂੰ ਅਪਲੋਡ ਕੀਤਾ ਗਿਆ ਇੱਕ ਬਲਾਗ ਮਿਲਿਆ। ਬਲਾਗ ਦੇ ਮੁਤਾਬਕ ਸਿੱਖ ਕਾਰਕੁਨ ਬਾਪੂ ਸੂਰਤ ਸਿੰਘ ਖ਼ਾਲਸਾ ਪਿਛਲੇ 277 ਦਿਨਾਂ ਤੋਂ ਭੁੱਖ ਹਡ਼ਤਾਲ ਉੱਤੇ ਬੈਠੇ ਹਨ। ਬਾਪੂ ਸੂਰਤ ਸਿੰਘ ਖ਼ਾਲਸਾ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਮੇਤ ਹੋਰਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ।

ਸਰਚ ਦੇ ਦੌਰਾਨ ਸਾਨੂੰ ਇੱਕ ਫੇਸਬੁੱਕ ਪੇਜ ਬਾਪੂ ਸੂਰਤ ਸਿੰਘ ਖ਼ਾਲਸਾ – ਸੰਘਰਸ਼ ਜਾਰੀ ਹੈ ਤੇ ਵੀ ਵਾਇਰਲ ਹੋ ਰਹੀ ਤਸਵੀਰ ਮਿਲੀ। ਫੇਸਬੁੱਕ ਪੇਜ ਤੇ ਇਸ ਤਸਵੀਰ ਨੂੰ ਸਤੰਬਰ 23,2015 ਨੂੰ ਅਪਲੋਡ ਕੀਤਾ ਗਿਆ ਸੀ।

ਯੂ ਟਿਊਬ ਤੇ ਖੰਗਾਲਣ ਦੀ ਸਾਨੂੰ ਇੱਕ ਯੂ ਟਿਊਬ ਚੈਨਲ ‘ਟਾਕਿੰਗ ਪੰਜਾਬ’ ਤੇ ਇੱਕ ਵੀਡੀਓ ਮਿਲੀ ਜਿਸ ਨੂੰ ਅਪ੍ਰੈਲ 25,2015 ਨੂੰ ਅਪਲੋਡ ਕੀਤਾ ਗਿਆ ਸੀ। ਇਸ ਵੀਡੀਓ ਦੇ ਵਿੱਚ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਦੇਖਿਆ ਜਾ ਸਕਦਾ ਹੈ।
Conclusion
3ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਸਾਲ 2015 ਦੀ ਤਸਵੀਰ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਤਸਵੀਰ ਬਾਪੂ ਸੂਰਤ ਸਿੰਘ ਖ਼ਾਲਸਾ ਦੀ ਹੈ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਮੇਤ ਹੋਰਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ ਭੁੱਖ ਹਡ਼ਤਾਲ ਉੱਤੇ ਬੈਠੇ ਸਨ।
Result: Misleading
Sources
https://www.facebook.com/bapusuratsingh/photos/a.754198181339862/878894615536884
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044