Fact Check
ਕਿਸਾਨ ਅੰਦੋਲਨ : ਰਾਜਸਥਾਨ ਦੀ ਤਸਵੀਰ ਨੂੰ ਹਰਿਆਣਾ ਦਾ ਦੱਸਕੇ ਕੀਤਾ ਜਾ ਰਿਹਾ ਸ਼ੇਅਰ
ਦੇਸ਼ ਭਰ ਦੇ ਵਿੱਚ ਘੱਟੋ ਘੱਟ ਸਮਰਥਨ ਮੁੱਲ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਹਾਲਾਂਕਿ ਲੋਕ ਸਭਾ ਅਤੇ ਰਾਜ ਸਭਾ ਦੇ ਵਿੱਚ ਕਿਸਾਨ ਆਰਡਨੈਂਸ ਬਿੱਲ ਨੂੰ ਬਹੁਮਤ ਦੇ ਨਾਲ ਪਾਸ ਕਰ ਦਿੱਤਾ ਗਿਆ ਹੈ।
ਸੋਸ਼ਲ ਮੀਡੀਆ ਤੇ ਇਨ੍ਹਾਂ ਦਿਨੀਂ ਕਿਸਾਨ ਅੰਦੋਲਨ ਨੂੰ ਲੈ ਕੇ ਖੂਬ ਵੀਡੀਓ ਵਾਇਰਲ ਹੋ ਰਹੀਆਂ ਹਨ।ਹਾਲਾਂਕਿ , ਇਸ ਵਿੱਚ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਤੇ ਪੁਰਾਣੀਆਂ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਵਿੱਚ ਸੋਸ਼ਲ ਮੀਡੀਆ ਤੇ ਇਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕਾਂ ਨੂੰ ਦੇਖਿਆ ਜਾ ਸਕਦਾ ਹੈ।ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਹਰਿਆਣਾ ਦੇ ਜੀਂਦ ਦੀ ਹੈ ਜਿੱਥੇ ਹਾਲ ਹੀ ਦੇ ਵਿੱਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਕਿਸਾਨ ਆਰਡੀਨੈਂਸ ਬਿੱਲ ਦੇ ਖਿਲਾਫ ਪ੍ਰਦਰਸ਼ਨ ਕੀਤਾ।
ਅਸੀਂ ਪਾਇਆ ਕਿ ਨਾਮੀ ਹਸਤੀ ਜਗਦੀਪ ਰੰਧਾਵਾ ਨੇ ਵੀ ਇਸ ਤਸਵੀਰ ਨੂੰ ਆਪਣੇ ਫੇਸਬੁੱਕ ਹੈਂਡਲ ਤੇ ਸ਼ੇਅਰ ਕੀਤਾ। ਜਗਦੀਪ ਰੰਧਾਵਾ ਨੇ ਲਿਖਿਆ,”ਹਰਿਆਣਾ ਦੇ ਸ਼ਹਿਰ ਜੀਂਦ ਵਿਚ ਜੁੜਿਆ ਕਿਸਾਨਾਂ ਦਾ ਹੜ”
ਜਗਦੀਪ ਰੰਧਾਵਾ ਤੋਂ ਇਲਾਵਾ ਕਈ ਹੋਰਨਾਂ ਸੋਸ਼ਲ ਮੀਡੀਆ ਯੂਜ਼ਰਾਂ ਨੇ ਵੀ ਇਸ ਤਸਵੀਰ ਨੂੰ ਹਰਿਆਣੇ ਦੇ ਜੀਂਦ ਦਾ ਦੱਸਕੇ ਸ਼ੇਅਰ ਕੀਤਾ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਤੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਦੇ ਨਾਲ ਇਸ ਤਸਵੀਰ ਨੂੰ ਖੰਗਾਲਿਆ।
ਸਵਾਰਥ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਇੱਕ ਫੇਸਬੁੱਕ ਪੇਜ ਉੱਤੇ ਮਿਲੀ ਜਿਸ ਨੂੰ 5 ਸਤੰਬਰ,2017 ਨੂੰ ਅਪਲੋਡ ਕੀਤਾ ਗਿਆ ਸੀ। ਇਸ ਪੋਸਟ ਦੇ ਕੈਪਸ਼ਨ ਦੇ ਮੁਤਾਬਕ, ਇਹ ਤਸਵੀਰ ਰਾਜਸਥਾਨ ਦੇ ਸੀਕਰ ਦੀ ਹੈ ਜਿੱਥੇ ਕਿਸਾਨਾਂ ਨੇ ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ।
ਸਰਚ ਦੇ ਦੌਰਾਨ ਵਾਇਰਲ ਹੋ ਰਹੀ ਤਸਵੀਰ ਮੀਡੀਆ ਏਜੰਸੀ The Logical Indian ਦੇ ਲੇਖ ਵਿੱਚ ਪ੍ਰਕਾਸ਼ਿਤ ਮਿਲੀ ਜਿਸ ਨੂੰ 13 ਸਤੰਬਰ,2017 ਨੂੰ ਅਪਲੋਡ ਕੀਤਾ ਗਿਆ ਸੀ।ਇਸ ਲੇਖ ਦੇ ਮੁਤਾਬਕ ਵੀ ਇਹ ਤਸਵੀਰ ਰਾਜਸਥਾਨ ਦੇ ਸੀਕਰ ਦੀ ਹੈ ਜਿੱਥੇ ਲੱਖਾਂ ਦੀ ਗਿਣਤੀ ਦੇ ਵਿੱਚ ਕਿਸਾਨਾਂ ਨੇ ਉਸ ਵੇਲੇ ਦੀ ਬੀਜੇਪੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ।

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਾਮਵਰ ਮੀਡੀਆ ਏਜੰਸੀ ਪੱਤਰਿਕਾ ਦੇ ਯੂ ਟਿਊਬ ਚੈਨਲ ਉੱਤੇ ਵੀ ਮਿਲੀ ਜਿਸ ਨੂੰ 4 ਸਤੰਬਰ,2017 ਨੂੰ ਅਪਲੋਡ ਕੀਤਾ ਗਿਆ ਸੀ।ਇਸ ਵੀਡੀਓ ਦੇ ਵਿੱਚ ਸਾਲ 2017 ਵਿੱਚ ਰਾਜਸਥਾਨ ਦੇ ਸੀਕਰ ਵਿਖੇ ਹੋਈ ਕਿਸਾਨਾਂ ਦੀ ਰੈਲੀ ਨੂੰ ਦੇਖਿਆ ਜਾ ਸਕਦਾ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ।ਵਾਇਰਲ ਹੋ ਰਹੀ ਤਸਵੀਰ 2017 ਵਿੱਚ ਰਾਜਸਥਾਨ ਦੇ ਸੀਕਰ ਵਿਖੇ ਕਿਸਾਨਾਂ ਵੱਲੋਂ ਕੱਢੀ ਗਈ ਰੈਲੀ ਦੀ ਹੈ।
Result:Misleading
Sources
https://thelogicalindian.com/exclusive/sikar-farmers-protests/
https://www.facebook.com/Mahipalk37625.48com/posts/843466205815292
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044