ਬੁੱਧਵਾਰ, ਫਰਵਰੀ 8, 2023
ਬੁੱਧਵਾਰ, ਫਰਵਰੀ 8, 2023

HomePunjabiਆਮ ਆਦਮੀ ਪਾਰਟੀ ਨੇਤਾ ਅਨਮੋਲ ਗਗਨ ਮਾਨ ਦੀ ਫੋਟੋਸ਼ਾਪ ਤਸਵੀਰ ਕੀਤੀ ਸੋਸ਼ਲ...

ਆਮ ਆਦਮੀ ਪਾਰਟੀ ਨੇਤਾ ਅਨਮੋਲ ਗਗਨ ਮਾਨ ਦੀ ਫੋਟੋਸ਼ਾਪ ਤਸਵੀਰ ਕੀਤੀ ਸੋਸ਼ਲ ਮੀਡਿਆ ਤੇ ਵਾਇਰਲ

ਸੋਸ਼ਲ ਮੀਡਿਆ ਤੇ ਪ੍ਰਸਿੱਧ ਗਾਇਕ ਅਤੇ ਆਮ ਆਦਮੀ ਪਾਰਟੀ ਲੀਡਰ ਅਨਮੋਲ ਗਗਨ ਮਾਨ ਦੀ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰੇਟ ਨਜ਼ਰ ਆ ਰਹੀ ਹੈ।

Fact Check / Verification

ਸੋਸ਼ਲ ਮੀਡਿਆ ਤੇ ਪ੍ਰਸਿੱਧ ਗਾਇਕਾ ਅਤੇ ਆਮ ਆਦਮੀ ਪਾਰਟੀ ਲੀਡਰ ਅਨਮੋਲ ਗਗਨ ਮਾਨ ਦੀ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰੇਟ ਨਜ਼ਰ ਆ ਰਹੀ ਹੈ। ਗੋਰਤਲਬ ਹੈ ਕਿ ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਹਨ।

ਇੱਕ ਫੇਸਬੁੱਕ ਪੇਜ ਅੱਗਬਾਣੀ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ ,”ਇਨਕਲਾਬ ਤੇ ਸਿਰਫ਼ ਸ਼ਰਾਬੀਆਂ ਦਾ ਨਹੀਂ ਸਿਗਰਟਾਂ ਪੀਣ ਵਾਲ਼ਿਆਂ ਦਾ ਵੀ ਬਰਾਬਰ ਦਾ ਹੱਕ ਹੈ।ਇਨਕਾਲਾਬ ਜਿੰਦਾਬਾਦ”

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਦੇ ਵੱਖ – ਵੱਖ ਪਲੇਟਫਾਰਮਾਂ ਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਵਾਇਰਲ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਦੌਰਾਨ ਅਸੀਂ ਪਾਇਆ ਕਿ ਕਈ ਫੇਸਬੁੱਕ ਯੂਜ਼ਰਾਂ ਨੇ ਤਸਵੀਰ ਨੂੰ ਫੇਕ ਦੱਸਿਆ।

ਹੁਣ ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਟੂਲ ਦੀ ਮਦਦ ਨਾਲ ਖੰਗਾਲਣ ਦੀ ਕੋਸ਼ਿਸ਼ ਕੀਤੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਸਲੀ ਤਸਵੀਰ ਅਨਮੋਲ ਗਗਨ ਮਾਨ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਹੈਂਡਲ ‘ਤੇ ਮਿਲੀ। ਅਸੀਂ ਪਾਇਆ ਕਿ ਅਸਲ ਤਸਵੀਰ ਵਿਚ ਅਨਮੋਲ ਗਗਨ ਮਾਨ ਦੇ ਹੱਥ ਵਿੱਚ ਸਿਗਰਟ ਨਹੀਂ ਹੈ ਜਿਸ ਤੋਂ ਸਪਸ਼ਟ ਹੋਇਆ ਕਿ ਵਾਇਰਲ ਹੋ ਰਹੀ ਤਸਵੀਰ ਐਡੀਟੇਡ ਹੈ।

ਤੁਸੀਂ ਨੀਚੇ ਦਿੱਤੇ ਗਈਆਂ ਦੋਵਾਂ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion:

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਆਮ ਆਦਮੀ ਪਾਰਟੀ ਲੀਡਰ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਫਰਜ਼ੀ ਹੈ ਜਿਸਨੂੰ ਫੋਟੋਸ਼ਾਪ ਦੀ ਮਦਦ ਨਾਲ ਐਡਿਟ ਕਰਕੇ ਬਣਾਇਆ ਗਿਆ ਹੈ।

Result: Fabricated

Our Sources

Facebook: https://www.facebook.com/AggBani/photos/a.1050855741677701/3209024935860760/?type=3&theater

Anmol Gagan Mann Facebook: https://www.facebook.com/AnmolGaganMaan/photos/a.713305882056066/3121166557936641/?type=3

Anmol Gagan Mann Instagram: https://www.instagram.com/p/CDEo8_LngP4/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044

Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
Shaminder Singh
Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

LEAVE A REPLY

Please enter your comment!
Please enter your name here

Most Popular