Fact Check
ਅਰਵਿੰਦ ਕੇਜਰੀਵਾਲ ਅਤੇ ਮੁਕੇਸ਼ ਅੰਬਾਨੀ ਦੀ ਫੋਟੋਸ਼ਾਪ ਤਸਵੀਰ ਸੋਸ਼ਲ ਮੀਡੀਆ ਤੇ ਕੀਤੀ ਸ਼ੇਅਰ
ਸੋਸ਼ਲ ਮੀਡੀਆ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਿਲਾਇੰਸ ਦੇ ਮੁਖੀ ਮੁਕੇਸ਼ ਅੰਬਾਨੀ ਦੇ ਜੱਫੀ ਪਾਉਂਦਿਆਂ ਦੀ ਇਕ ਤਸਵੀਰ ਵਾਇਰਲ ਹੋ ਰਹੀ ਹੈ।

ਗੌਰਤਲਬ ਹੈ ਕਿ ਪੰਜਾਬ ਦੇ ਵਿੱਚ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨਾਂ ਦੇ ਦੌਰਾਨ ਕਈ ਕਿਸਾਨ ਅਤੇ ਨੌਜਵਾਨ ਸੰਗਠਨਾਂ ਨੇ ਰਿਲਾਇੰਸ ਅਤੇ ਜੀਓ ਦੇ ਬਾਈਕਾਟ ਦਾ ਐਲਾਨ ਕੀਤਾ ਹੈ।ਇਸ ਵਿੱਚ ਵੱਖੋ ਵੱਖਰੀ ਪਾਰਟੀਆਂ ਦੇ ਲੀਡਰ ਅਤੇ ਨੁਮਾਇੰਦਿਆਂ ਦੀਆਂ ਮੁਕੇਸ਼ ਅੰਬਾਨੀ ਦੇ ਨਾਲ ਫੋਟੋਆਂ ਲਗਾਤਾਰ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਆਪ ਵਾਲੇ ਅਕਾਲੀਆਂ ਦੀਆਂ ਫੋਟੋ ਤਾਂ ਕੱਢਦੇ ਹਨ ਪਰ ਆਪਣੇ ਗੁਰੂ ਦੀਆਂ ਫੋਟੋ ਨੂੰ ਭੁੱਲ ਜਾਂਦੇ ਹਨ”।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਸ ਤਸਵੀਰ ਦੀ ਜਾਂਚ ਸ਼ੁਰੂ ਕੀਤੀ।ਜਾਂਚ ਦੇ ਪਹਿਲੇ ਪੜਾਅ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਇੱਕ ਵੈੱਬਸਾਈਟ ਦੇ ਉੱਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਤਾਂ ਮਿਲੀ ਪਰ ਇਸ ਵਿੱਚ ਉਨ੍ਹਾਂ ਦੇ ਨਾਲ ਮੁਕੇਸ਼ ਅੰਬਾਨੀ ਨਹੀਂ ਸਗੋਂ ਕਾਂਗਰਸ ਪਾਰਟੀ ਦੇ ਨਾਮਵਰ ਲੀਡਰ ਕਪਿਲ ਸਿੱਬਲ ਖੜ੍ਹੇ ਦਿਖਾਈ ਦੇ ਰਹੇ ਹਨ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
Rediff ਵੱਲੋਂ ਪ੍ਰਕਾਸ਼ਿਤ ਇਸ ਰਿਪੋਰਟ ਦੇ ਮੁਤਾਬਕ ਅਰਵਿੰਦ ਕੇਜਰੀਵਾਲ ਅਤੇ ਕਪਿਲ ਸਿੱਬਲ ਈਦ ਮਿਲਾਦ ਉਨ ਨਬੀ ਦੇ ਮੌਕੇ ਤੇ ਦਿੱਲੀ ਦੀ ਇੱਕ ਮਸਜਿਦ ਤੇ ਇਕੱਠੇ ਹੋਏ ਸਨ ਜਿਸ ਦੌਰਾਨ ਉਨ੍ਹਾਂ ਨੇ ਇਕ ਦੂਜੇ ਨੂੰ ਜੱਫੀ ਵੀ ਪਾਈ ਸੀ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਅਤੇ ਇਸ ਤਸਵੀਰ ਨੂੰ ਖੰਗਾਲਿਆ।ਅਸੀਂ ਪਾਇਆ ਕਿ ਇਨ੍ਹਾਂ ਦੋਵਾਂ ਤਸਵੀਰਾਂ ਦੇ ਵਿੱਚ ਕਾਫੀ ਸਮਾਨਤਾਵਾਂ ਸਨ।

ਸਰਚ ਦੇ ਦੌਰਾਨ ਸਾਨੂੰ ਐਨਡੀਟੀਵੀ ਤੇ ਪ੍ਰਕਾਸ਼ਿਤ ਇੱਕ ਰਿਪੋਰਟ ਦੇ ਵਿੱਚ ਵੀ ਅਰਵਿੰਦ ਕੇਜਰੀਵਾਲ ਅਤੇ ਕਪਿਲ ਸਿੱਬਲ ਦੇ ਜੱਫੀ ਪਾਉਂਦਿਆਂ ਦੀ ਵੀਡੀਓ ਰਿਪੋਰਟ ਮਿਲੀ। ਐਨਡੀਟੀਵੀ ਵੱਲੋਂ ਪ੍ਰਕਾਸ਼ਿਤ ਇਸ ਵੀਡੀਓ ਰਿਪੋਰਟ ਦੇ ਵਿੱਚ ਵੀ ਵਾਇਰਲ ਹੋ ਰਹੀ ਤਸਵੀਰ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਦੇਖਿਆ ਜਾ ਸਕਦਾ ਹੈ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਫੋਟੋਸ਼ਾਪ ਹੈ।
Result:Misleading
Sources
https://www.rediff.com/news/report/kejriwal-and-sibal-hug-and-make-up/20140114.htm
https://www.ndtv.com/india-news/arvind-kejriwal-kapil-sibals-jhadoo-ki-jhappi-at-delhi-event-547789
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044