ਬੁੱਧਵਾਰ, ਨਵੰਬਰ 13, 2024
ਬੁੱਧਵਾਰ, ਨਵੰਬਰ 13, 2024

HomeFact Check2018 ਮਹਾਰਾਸ਼ਟਰ ਵਿੱਚ ਹੋਏ ਕਿਸਾਨ ਅੰਦੋਲਨ ਦੀ ਤਸਵੀਰ ਨੂੰ ਹਾਲੀਆ ਦੱਸਕੇ ਕੀਤਾ...

2018 ਮਹਾਰਾਸ਼ਟਰ ਵਿੱਚ ਹੋਏ ਕਿਸਾਨ ਅੰਦੋਲਨ ਦੀ ਤਸਵੀਰ ਨੂੰ ਹਾਲੀਆ ਦੱਸਕੇ ਕੀਤਾ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸ਼ੋਸਲ ਮੀਡੀਆ ਤੇ ਵੀਡੀਓ ਅਤੇ ਤਸਵੀਰਾਂ ਗ਼ਲਤ ਦਾਅਵੇ ਦੇ ਨਾਲ ਵਾਇਰਲ ਹੋ ਰਹੀਆਂ ਹਨ।

ਇਨ੍ਹਾਂ ਦਿਨੀਂ ਇੰਟਰਨੈੱਟ ਉੱਤੇ ਇਕ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੱਡੀ ਤਾਦਾਦ ਦੇ ਵਿੱਚ ਲੋਕ ਰਸਤੇ ਉੱਤੇ ਬੈਠੇ ਹੋਏ ਨਜ਼ਰ ਆ ਰਹੇ ਹਨ। ਤਸਵੀਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਦੇ ਕਿਸਾਨ ਅੰਦੋਲਨ ਦੀ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਫੇਸਬੁੱਕ ਟਵਿੱਟਰ ਅਤੇ ਸ਼ੇਅਰ ਚੈਟ ਤੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/ Verification 

ਅਸੀਂ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ ਅਸੀਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਖੋਜਣ ਤੇ ਸਾਨੂੰ ਮੁੰਬਈ ਲਾਈਵ ਨਾਮਕ ਇੱਕ ਮੀਡੀਆ ਏਜੰਸੀ ਦਾ ਟਵੀਟ ਮਿਲਿਆ ਜਿਸ ਵਿੱਚ ਵਾਇਰਲ ਹੋ ਰਹੀ ਤਸਵੀਰ ਨੂੰ ਅਪਲੋਡ ਕੀਤਾ ਗਿਆ ਸੀ। ਇਸ ਟਵੀਟ ਵਿੱਚ ਉਨ੍ਹਾਂ ਨੇ ਦੋ ਤਸਵੀਰਾਂ ਨੂੰ ਅਪਲੋਡ ਕੀਤਾ ਜਿਸ ਦੇ ਕੈਪਸ਼ਨ ਦੇ ਮੁਤਾਬਕ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਲਗਪਗ 25,000 ਕਿਸਾਨ ਮੁੰਬਈ ਵੱਲ ਮਾਰਚ ਕਰ ਰਹੇ ਹਨ। ਉਹ ਠਾਣੇ ਦੇ ਵਿਵੀਆਨਾ ਮਾਲ ਦੇ ਸਾਹਮਣੇ ਪੂਰਵੀ ਐਕਸਪ੍ਰੈਸ ਹਾਈਵੇ ਉੱਤੇ ਇਕੱਠੇ ਹੋਏ ਹਨ। ਇਸ ਟਵੀਟ ਨੂੰ ਮੁੰਬਈ ਲਾਈਵ ਨੇ ਮਾਰਚ 10,2018 ਨੂੰ ਕੀਤਾ ਸੀ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਬਹੁਤ ਗੌਰ ਨਾਲ ਦੇਖਿਆ। ਅਸੀਂ ਪਾਇਆ ਕਿ ਤਸਵੀਰ ਤੇ Mumabilve ਲਿਖਿਆ ਹੋਇਆ ਸੀ। ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਵਾਇਰਲ ਹੋ ਰਹੀ ਤਸਵੀਰ ਦੇ ਬਾਰੇ ਚ ਜਾਣਕਾਰੀ ਹਾਸਲ ਕੀਤੀ। ਸਰਚ ਦੇ ਦੌਰਾਨ ਸਾਨੂੰ ਟਾਈਮਜ਼ ਆਫ਼ ਇੰਡੀਆ ਦਾ ਇਕ ਲੇਖ ਮਿਲਿਆ ਜਿਸ ਨੂੰ ਮਾਰਚ 11,2018 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ। 

ਲੇਖ ਦੇ ਮੁਤਾਬਕ 180 ਕਿਲੋਮੀਟਰ ਦਾ ਪੈਦਲ ਸਫ਼ਰ ਤੈਅ ਕਰਨ ਤੋਂ ਬਾਅਦ ਲਗਪਗ 12,000 ਕਿਸਾਨ ਠਾਣੇ ਪਹੁੰਚੇ ਹਨ। ਇਸ ਤੋਂ ਬਾਅਦ ਉਹ ਦੱਖਣ ਮੁੰਬਈ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ ਕਰਨਗੇ ਜਿੱਥੇ ਬਜਟ ਸੈਸ਼ਨ ਹੋਣ ਜਾ ਰਿਹਾ ਹੈ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਹੀ ਸਾਨੂੰ ਇੰਡੀਆ ਟੀ ਵੀ ਦੁਆਰਾ ਪ੍ਰਸਾਰਿਤ ਇੱਕ ਵੀਡੀਓ ਮਿਲਿਆ ਜਿਸ ਵਿੱਚ 2018 ਵਿੱਚ ਹੋਏ ਕਿਸਾਨ ਮਾਰਚ ਦੀ ਰਿਪੋਰਟ ਨੂੰ ਵਿਸਥਾਰ ਪੂਰਵਕ ਦਿਖਾਇਆ ਗਿਆ ਹੈ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਗਲਤ ਹੈ। ਵਾਇਰਲ ਹੋ ਰਹੀ ਤਸਵੀਰ 2018 ਵਿੱਚ ਮਹਾਰਾਸ਼ਟਰ ਵਿਖੇ ਕਿਸਾਨ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦੀ ਹੈ। ਇਸ ਤਸਵੀਰ ਦਾ ਮੌਜੂਦਾ ਕਿਸਾਨ ਅੰਦੋਲਨਾਂ ਨਾਲ ਕੋਈ ਸਬੰਧ ਨਹੀਂ ਹੈ।

Result: Misleading

Sources

https://timesofindia.indiatimes.com/city/mumbai/mumbai-on-tenterhooks-as-12000-farmers-reach-doorstep/articleshow/63251532.cms

https://twitter.com/MumbaiLiveNews/status/972515680414289920

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular