Fact Check
ਰਿਟਾਇਰਡ ਕੈਪਟਨ ਦੀ ਤਸਵੀਰ ਨੂੰ ਗਲਤ ਦਾਅਵੇ ਦੇ ਨਾਲ ਕੀਤਾ ਵਾਇਰਲ

ਸੋਸ਼ਲ ਮੀਡੀਆ ਤੇ ਸਿੱਖ ਰੈਜੀਮੈਂਟ ਦੇ ਰਿਟਾਇਰਡ ਕੈਪਟਨ ਦੀ ਇਕ ਤਸਵੀਰ ਅਤੇ ਕਿਸਾਨ ਪ੍ਰਦਰਸ਼ਨਾਂ ਵਿਚ ਜ਼ਖਮੀ ਇਕ ਕਿਸਾਨ ਦੀ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਦਰਸ਼ਨ ਦੇ ਦੌਰਾਨ ਰਿਟਾਇਰਡ ਕੈਪਟਨ ਨਾਲ ਵੀ ਕੁੱਟਮਾਰ ਕੀਤੀ ਗਈ।
ਗ਼ੌਰਤਲਬ ਹੈ ਕਿ ਕਿਸਾਨ ਪ੍ਰਦਰਸ਼ਨਾਂ ਦੇ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਵੀਡੀਓ ਅਤੇ ਸੰਦੇਸ਼ ਵਾਇਰਲ ਹੋ ਰਹੇ ਹਨ। ਇਸ ਤੋਂ ਪਹਿਲਾਂ ਵੀ Newschecker ਟੀਮ ਨੇ ਕਈ ਫੇਕ ਨਿਊਜ਼ ਨੂੰ ਸੇਕ ਚੈੱਕ ਕੀਤਾ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਨ੍ਹਾਂ ਤਸਵੀਰਾਂ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਪਾਇਆ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ ਡਿੰਪਾ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕੀਤਾ।
Fact check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੇਵਲ ਰਿਸਰਚ ਦੀ ਮਦਦ ਨਾਲ ਪਹਿਲੀ ਤਸਵੀਰ ਨੂੰ ਖੰਗਾਲਿਆ।
Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ
ਸਰਚ ਦੇ ਦੌਰਾਨ ਸਾਨੂੰ ਇਕ ਫੇਸਬੁੱਕ ਗਰੁੱਪ ਸਿੱਖ ਮਿਲਟਰੀ ਹਿਸਟਰੀ ਫੋਰਮ ਤੇ ਵਾਇਰਲ ਹੋ ਰਹੀ ਤਸਵੀਰ ਮਿਲੀ। ਕੈਪਸ਼ਨ ਦੇ ਮੁਤਾਬਕ ਫੇਸਬੁੱਕ ਯੂਜ਼ਰ ਸੁਖਵਿੰਦਰ ਸਿੰਘ ਸਰਪੰਚ ਓਬੋਕੇ ਨੇ ਲਿਖਿਆ,”ਮਾਣਯੋਗ ਕੈਪਟਨ ਪ੍ਰਿਥੀਪਾਲ ਸਿੰਘ ਢਿੱਲੋਂ ਦਾ ਜਨਮਦਿਨ। ਜੋ ਸਾਲ 1993 ਵਿੱਚ ਸਤਾਰ੍ਹਵੀਂ ਸਿੱਖ ਰੈਜੀਮੈਂਟ ਤੋਂ ਰਿਟਾਇਰ ਹੋਏ ਸਨ।”

ਸੁਖਵਿੰਦਰ ਸਿੰਘ ਸਰਪੰਚ ਓਬੋਕੇ ਨੇ ਆਪਣੇ ਪਿਤਾ ਦੇ ਨਾਲ ਤਸਵੀਰ ਨੂੰ ਆਪਣੀ ਪਰਸਨਲ ਪ੍ਰੋਫਾਈਲ ਤੇ 29 ਨਵੰਬਰ ਨੂੰ ਅਪਲੋਡ ਕੀਤੀ ਸੀ।

ਅਸੀਂ ਸੁਖਵਿੰਦਰ ਸਿੰਘ ਸਰਪੰਚ ਓਬੋਕੇ ਦੇ ਨਾਲ ਗੱਲਬਾਤ ਕੀਤੀ ਗੱਲਬਾਤ ਦੇ ਦੌਰਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਾਇਰਲ ਹੋ ਰਹੀ ਤਸਵੀਰ ਦੇ ਵਿਚ ਉਨ੍ਹਾਂ ਦੇ ਪਿਤਾ ਨਹੀਂ ਹਨ। ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਮੌਜੂਦਾ ਦੌਰ ਵਿੱਚ ਚੱਲ ਰਹੇ ਕਿਸਾਨ ਪ੍ਰਦਰਸ਼ਨਾਂ ਵਿੱਚ ਹਿੱਸਾ ਨਹੀਂ ਲੈ ਰਹੇ।
ਹੁਣ ਅਸੀਂ ਵਾਇਰਲ ਹੋ ਰਹੀ ਦੂਜੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ ਅਸੀਂ ਪਾਇਆ ਕਿ ਵਾਇਰਲ ਹੋ ਰਹੀ ਤਸਵੀਰ 29 ਨਵੰਬਰ ਤੋਂ ਇੰਟਰਨੈੱਟ ਤੇ ਵਾਇਰਲ ਹੋ ਰਹੀ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਤਸਵੀਰ ਵਿੱਚ ਦੋਵੇਂ ਵਿਅਕਤੀ ਇਕ ਨਹੀਂ ਹਨ।
ਹਾਲਾਂਕਿ ਸਾਡੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਦੂਜੀ ਤਸਵੀਰ ਦਾ ਅਸਲ ਸਰੋਤ ਨਹੀਂ ਮਿਲ ਸਕਿਆ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਰਿਟਾਇਡ ਕੈਪਟਨ ਪ੍ਰਿਥੀਪਾਲ ਸਿੰਘ ਢਿੱਲੋਂ ਦੀ ਤਸਵੀਰ ਨੂੰ ਫਰਜ਼ੀ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://www.facebook.com/photo.php?fbid=2813726775537618&set=pb.100007009697949.-2207520000..&type=3
https://www.facebook.com/groups/sikhmilitaryhistoryforum/permalink/4198815626799435/
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044