ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਪ੍ਰਧਾਨ ਮੰਤਰੀ ਮੋਦੀ ਦੀ ਡਿਗਰੀਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਦਿੱਤਾ...

ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਦਿੱਤਾ ਇਹ ਬਿਆਨ? ਵਾਇਰਲ ਵੀਡੀਓ ਅਧੂਰਾ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim
ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਦਿੱਤਾ ਬਿਆਨ

Fact
ਵਾਇਰਲ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਅਧੂਰਾ ਹੈ। ਗ੍ਰਹਿ ਮੰਤਰੀ ਨੇ PM ਮੋਦੀ ਦੀ ਡਿਗਰੀਆਂ ਨੂੰ ਫਰਜ਼ੀ ਨਹੀਂ ਦੱਸਿਆ ਹੈ।

ਸੋਸ਼ਲ ਮੀਡੀਆ ‘ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਡਿਗਰੀਆਂ ਨੂੰ ਫਰਜ਼ੀ ਦੱਸਿਆ ਹੈ। ਵੀਡੀਓ ਵਿਚ ਅਮਿਤ ਸ਼ਾਹ ਕਹਿੰਦੇ ਹਨ,”ਇਹ ਬਹੁਤ ਮੰਦਭਾਗੀ ਗੱਲ ਹੈ, ਪ੍ਰਧਾਨ ਮੰਤਰੀ ਜੀ ਦੀ ਡਿਗਰੀਆਂ ਫਰਜ਼ੀ ਹਨ, ਇਹ ਸੱਚ ਨਹੀਂ ਹੈ”

ਇੰਸਟਾਗ੍ਰਾਮ ਅਕਾਊਂਟ swaranjit_singh_sekhon_6195 ਨੇ ਵਾਇਰਲ ਵੀਡੀਓ ਨੂੰ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀਆਂ ਨੂੰ ਲੈ ਕੇ ਅਮਿਤ ਸ਼ਾਹ ਨੇ ਦਿੱਤਾ ਇਹ ਬਿਆਨ? ਵਾਇਰਲ ਵੀਡੀਓ ਅਧੂਰਾ ਹੈ

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਕੁਝ ਕੀ ਵਰਡ ਦੇ ਜਰੀਏ ਯੂ ਟਿਊਬ ਤੇ ਸਰਚ ਕੀਤਾ। ਸਰਚ ਦੌਰਾਨ ਸਾਨੂੰ ਪ੍ਰੈਸ ਕਾਨਫਰੰਸ ਦਾ ਵੀਡੀਓ ਭਾਜਪਾ ਦੇ ਅਧਿਕਾਰਿਕ YouTube ਅਕਾਊਂਟ ਤੇ ਅਪਲੋਡ ਮਿਲਿਆ। ਪੂਰੀ ਵੀਡੀਓ ਪ੍ਰੈਸ ਕਾਨਫਰੰਸ ਦਾ ਹੈ ਜੋ ਗ੍ਰਹਿ ਅਮਿਤ ਸ਼ਾਹ ਦੁਆਰਾ 9 ਮਈ 2016 ਨੂੰ ਕੀਤੀ ਗਈ ਸੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਇਸ ਵੀਡੀਓ ਨੂੰ ਧਿਆਨ ਨਾਲ ਸੁਣਿਆ। ਸਰਚ ਦੌਰਾਨ ਵਾਇਰਲ ਵੀਡੀਓ ਦਾ ਭਾਗ 1 ਮਿੰਟ 30 ਸਕਿੰਟ ਤੋਂ ਲੈ ਕੇ 1 ਮਿੰਟ 36 ਸਕਿੰਟ ਤਕ ਸੁਣਿਆ ਜਾ ਸਕਦਾ ਹੈ। ਪ੍ਰੈਸ ਕਾਨਫਰੰਸ ਵਿਚ ਅਮਿਤ ਸ਼ਾਹ ਤੇ ਮਰਹੂਮ ਅਰੁਣ ਜੇਤਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀਆਂ ਜਨਤਕ ਕੀਤੀਆਂ ਸਨ। ਪ੍ਰੈਸ ਕਾਨਫਰੰਸ ਕਰਦਿਆਂ ਅਮਿਤ ਸ਼ਾਹ ਨੇ PM ਦੀ ਡਿਗਰੀਆਂ ਨੂੰ ਅਸਲ ਦੱਸਦਿਆਂ ਉਨ੍ਹਾਂ ਨੂੰ ਜਨਤਕ ਕੀਤਾ।

ਪ੍ਰੈਸ ਕਾਨਫਰੰਸ ਵਿਚ ਅਮਿਤ ਸ਼ਾਹ ਕਹਿੰਦੇ ਹਨ,’ਇਹ ਮੰਦਭਾਗਾ ਹੈ ਕਿ ਸਾਨੂੰ ਪੀ.ਐੱਮ ਨਰਿੰਦਰ ਮੋਦੀ ਦੀਆਂ ਡਿਗਰੀਆਂ ‘ਤੇ ਸਪੱਸ਼ਟੀਕਰਨ ਦੇਣਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਨੂੰ ਲੈ ਕੇ ਝੂਠ ਫੈਲਾ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਅਰਵਿੰਦ ਕੇਜਰੀਵਾਲ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਦੀਆਂ ਡਿਗਰੀਆਂ ਫਰਜ਼ੀ ਹਨ। ਪਰ ਮੈਂ ਸਾਰਿਆਂ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਦੋਵੇਂ ਡਿਗਰੀ ਨੂੰ ਦਿਖਾਉਂਦਾ ਹਾਂ ਅਤੇ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਦੋਵੇਂ ਡਿਗਰੀਆਂ ਪ੍ਰਮਾਣਿਕ ​​ਹਨ।”

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਦਾਅਵਾ ਗੁੰਮਰਾਹਕੁਨ ਹੈ। ਵਾਇਰਲ ਹੋ ਰਿਹਾ ਇਹ ਵੀਡੀਓ ਅਧੂਰਾ ਹੈ। ਗ੍ਰਹਿ ਮੰਤਰੀ ਨੇ PM ਮੋਦੀ ਦੀ ਡਿਗਰੀਆਂ ਨੂੰ ਫਰਜ਼ੀ ਨਹੀਂ ਦੱਸਿਆ ਹੈ।

Result- Missing Context

Our Sources

Video uploaded by BJP on May 9,2016
Self Analysis

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular