ਸੋਸ਼ਲ ਮੀਡੀਆ ਤੇ ਇਕ ਵੀਡੀਓ ਨੂੰ ਸ਼ੇਅਰ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਖਿਲਾਫ਼ ਰਚੇਗੀ ਸਰਕਾਰ ਦੀ ਸਾਜ਼ਿਸ਼ ਦਾ ਪਤਾ ਚਲਦਿਆਂ ਹੀ ਪੁਲੀਸ ਅਧਿਕਾਰੀ ਦਾ ਜ਼ਮੀਰ ਜਾਗ ਗਿਆ ਅਤੇ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇ ਲਗਾਏ।
ਪ੍ਰਦਰਸ਼ਨਕਾਰੀ ਕਿਸਾਨਾਂ ਦੇ ਅੰਦੋਲਨ ਦੇ ਸ਼ੁਰੂਆਤੀ ਦੌਰ ਵਿੱਚ ਹੀ ਕਈ ਤਰ੍ਹਾਂ ਦੀਆਂ ਸਾਜ਼ਿਸ਼ਾਂ ਦਾ ਜ਼ਿਕਰ ਸ਼ੋਸਲ ਮੀਡੀਆ ਤੇ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦੇ ਲਈ ਜੋ ਪੁਲੀਸ ਕਰਮੀਆਂ ਨੂੰ ਤੈਨਾਤ ਕੀਤਾ ਗਿਆ ਸੀ ਉਨ੍ਹਾਂ ਨੇ ਹੀ ਕਿਸਾਨਾਂ ਦੇ ਖ਼ਿਲਾਫ਼ ਸਰਕਾਰ ਦੀ ਸਾਜ਼ਿਸ਼ ਦਾ ਪਤਾ ਚੱਲਦਿਆਂ ਹੀ ਐਕਸ਼ਨ ਲੈਣ ਤੋਂ ਮਨ੍ਹਾਂ ਕਰ ਦਿੱਤਾ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Fact Check/Verification
ਵਾਇਰਲ ਵੀਡੀਓ ਦੀ ਪੜਤਾਲ ਦੇ ਲਈ ਅਸੀਂ ਸਭ ਤੋਂ ਪਹਿਲਾਂ ਵੀਡੀਓ ਨੂੰ ਕੀ ਫਰੇਮ ਵਿਚ ਵੰਡਿਆ ਅਤੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ ਪਰ ਇਸ ਦੌਰਾਨ ਸਾਨੂੰ ਕੋਈ ਠੋਸ ਜਾਣਕਾਰੀ ਨਹੀਂ ਮਿਲ ਪਾਈ।
Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?
ਹੁਣ ਅਸੀਂ ਕੁਝ ਕੀ ਵਰਡ ਦੀ ਮਦਦ ਨਾਲ ਟਵਿੱਟਰ ਅਡਵਾਂਸ ਸਰਚ ਫੀਚਰ ਦਾ ਇਸਤੇਮਾਲ ਕਰਕੇ ਵੀਡੀਓ ਦੇ ਬਾਰੇ ਵਿਚ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਸਾਨੂੰ ਪੱਤਰਕਾਰ ਅਦਿੱਤਿਆ ਕਾਲ ਨੇ ਵਾਇਰਲ ਵੀਡਿਓ ਨੂੰ ਇੱਕ ਅਲੱਗ ਐਂਗਲ ਜਾਂ ਵਾਇਰਲ ਦਾਅਵੇ ਤੋਂ ਠੀਕ ਵਿਪਰੀਤ ਐਂਗਲ ਦੇ ਨਾਲ ਸ਼ੇਅਰ ਕੀਤਾ ਸੀ। ਅਦਿੱਤਿਆ ਦੇ ਮੁਤਾਬਕ ਪੁਲਿਸ ਕਰਮੀ ਜੈ ਹਿੰਦ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਉਣ ਲੱਗੇ ਜਦੋਂ ਕੁਝ ਪ੍ਰਦਰਸ਼ਨਕਾਰੀ ਪੁਲੀਸ ਉੱਤੇ ਹਮਲਾ ਕਰਨ ਵਾਲੇ ਸਨ।
ਦੱਸ ਦਈਏ ਕਿ ਇਸ ਟਵੀਟ ਦੇ ਜਵਾਬ ਵਿਚ ਟਵਿੱਟਰ ਤੇ ਕਾਫ਼ੀ ਮਸ਼ਹੂਰ ਆਈਪੀਐਸ ਅਧਿਕਾਰੀ ਅਰੁਨ ਬੋਥਰਾ ਨੇ ਉਸ ਆਈਪੀਐਸ ਅਧਿਕਾਰੀ ਦਾ ਨਾਮ ਦੱਸਿਆ ਹੈ ਜੋ ਪੁਲਿਸ ਕਰਮੀਆਂ ਦੇ ਇਸ ਦਲ ਦੀ ਅਗਵਾਈ ਕਰ ਰਿਹਾ ਸੀ।
ਇਸ ਤੋਂ ਬਾਅਦ ਸਾਨੂੰ ਅਰੁਨ ਬੋਥਰਾ ਦਾ ਇੱਕ ਟਵੀਟ ਮਿਲਿਆ ਜਿਸ ਵਿੱਚ ਉਨ੍ਹਾਂ ਨੇ ਨਾਅਰੇਬਾਜ਼ੀ ਕਰ ਰਹੇ ਕਿਸਾਨਾਂ ਤੇ ਇਸ ਦਲ ਦੀ ਅਗਵਾਈ ਕਰ ਰਹੇ ਆਈਪੀਐਸ ਅਧਿਕਾਰੀ ਸੁਰਿੰਦਰ ਸਿੰਘ ਯਾਦਵ ਨੂੰ ਇੱਕ ਕਿਸਾਨ ਦਾ ਬੇਟਾ ਅਤੇ ਆਪਣਾ ਬੈਚਮੇਟ ਦੱਸਦੇ ਹੋਏ ਉਨ੍ਹਾਂ ਦੇ ਧੀਰਜ ਦੀ ਸਰਾਹਨਾ ਕੀਤੀ।
ਇਸ ਦਾਅਵੇ ਦੀ ਤਹਿ ਤਕ ਜਾਣ ਦੇ ਲਈ ਅਸੀਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਿਆ ਸੋਚਦੇ ਦੌਰਾਨ ਸਾਨੂੰ ਟਾਈਮਜ਼ ਆਫ਼ ਇੰਡੀਆ ਦੁਆਰਾ ਪ੍ਰਕਾਸ਼ਿਤ ਇਕ ਲੇਖ ਮਿਲਿਆ ਲੇਖ ਦੀ ਘਟਨਾ ਦੇ ਮੁਤਾਬਕ ਵੀ ਦਿੱਲੀ ਪੁਲੀਸ ਦੇ ਕਰਮਚਾਰੀਆਂ ਨੇ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾਏ ਜਦੋਂ ਕੁਝ ਪ੍ਰਦਰਸ਼ਨਕਾਰੀ ਤੈ ਰੂਟ ਤੋਂ ਦੂਜੇ ਰੂਟ ਵੱਲ ਜਾ ਰਹੇ ਸਨ। ਟਾਈਮਜ਼ ਆਫ ਇੰਡੀਆ ਦੇ ਮੁਤਾਬਕ ਇਹ ਘਟਨਾ ਦਿੱਲੀ ਦੇ ਮੁਕਰਬਾ ਚੌਕ ਦੀ ਹੈ।

ਇਸ ਤੋਂ ਬਾਅਦ ਸਾਨੂੰ ਲੌਜੀਕਲ ਇੰਡੀਨ ਦੇ ਆਧਿਕਾਰਤ ਯੂ ਟਿਊਬ ਚੈਨਲ ਤੇ ਅਪਲੋਡ ਕੀਤੀ ਗਈ ਇਕ ਵੀਡੀਓ ਮਿਲੀ ਜਿਸ ਵਿੱਚ ਵੀ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਕ ਪੁਲੀਸ ਕਰਮੀ ਨੇ ਪ੍ਰਸਤਾਵਿਤ ਮਾਰਗ ਤੂੰ ਦੂਜੇ ਮਾਰਗ ਵੱਲ ਜਾ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਲਗਾ ਕੇ ਅਪੀਲ ਕੀਤੀ ਕਿ ਉਹ ਪੁਲੀਸ ਅਤੇ ਕਿਸਾਨ ਸੰਗਠਨਾਂ ਦੁਆਰਾ ਪ੍ਰਸਤਾਵਿਤ ਰਸਤੇ ਉੱਤੇ ਵਾਪਿਸ ਜਾਣ ਲਾਜ਼ੀਕਲ ਇੰਡੀਅਨ ਦੇ ਮੁਤਾਬਕ ਵੀ ਇਹ ਘਟਨਾ ਮੁਕਰਬਾ ਚੌਕ ਦੀ ਹੈ।
Conclusion
ਸਾਡੀ ਜਾਂਚ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਦੇ ਵਿੱਚ ਕੀਤਾ ਜਾ ਰਿਹਾ ਦਾਅਵਾ ਗੁੰਮਰਾਹਕੁਨ ਹੈ। ਪੁਲੀਸ ਅਧਿਕਾਰੀਆਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇ ਨਹੀਂ ਲਗਾਏ ਸਗੋਂ ਉਨ੍ਹਾਂ ਨੇ ਕਿਸਾਨਾਂ ਦੁਆਰਾ ਪ੍ਰਸਤਾਵਿਤ ਮਾਰਗ ਉਤੇ ਰੈਲੀ ਨਾ ਕੱਢੇ ਜਾਣ ਤੋਂ ਬਾਅਦ ਕਿਸਾਨਾਂ ਨੂੰ ਪ੍ਰਸਤਾਵਿਤ ਮਾਰਗ ਤੇ ਵਾਪਿਸ ਜਾਣ ਦੀ ਅਪੀਲ ਕਰਦੇ ਹੋਏ ਇਹ ਨਾਅਰੇ ਲਗਾਏ ਸਨ।
Result: Misleading
Sources
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044