ਬੁੱਧਵਾਰ, ਅਪ੍ਰੈਲ 24, 2024
ਬੁੱਧਵਾਰ, ਅਪ੍ਰੈਲ 24, 2024

HomeFact CheckPoliticsਮੁੱਖ ਮੰਤਰੀ ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ...

ਮੁੱਖ ਮੰਤਰੀ ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ 

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਸੋਸ਼ਲ ਮੀਡੀਆ ‘ਤੇ ਇੱਕ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੂੰ ਇਕੱਠੇ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸ਼ੇਅਰ ਕਰਦਿਆਂ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਤੇ ਤੰਜ ਕੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਸ਼ਿਮਲਾ ਹਨ। ਇਸ ਤਸਵੀਰ ਨੂੰ ਅਨਮੋਲ ਗਗਨ ਮਾਨ ਦੇ ਕੈਬਿਨਟ ਮੰਤਰੀ ਵਜੋਂ ਸਹੂੰ ਚੁੱਕਣ ਤੋਂ ਬਾਅਦ ਸ਼ੇਅਰ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਡ ਹੈ

Fact Check

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਤਸਵੀਰ ਦੀ ਸੱਚਾਈ ਜਾਣਨ ਦੇ ਲਈ ਆਪਣੀ ਪੜਤਾਲ ਦੀ ਸ਼ੁਰੂਆਤ ਕਰਦੇ ਹੋਏ ਸਭ ਤੋਂ ਪਹਿਲਾਂ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੇ ਜਰੀਏ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਅਨਮੋਲ ਗਗਨ ਮਾਨ ਦੇ ਅਧਿਕਾਰਿਕ ਫੇਸਬੁੱਕ ਪੇਜ ‘ਤੇ ਅਪਲੋਡ ਮਿਲੀ। ਇਸ ਤਸਵੀਰ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਭਗਵੰਤ ਮਾਨ ਅਤੇ ਅਨਮੋਲ ਗਗਨ ਮਾਨ ਕਿਸੇ ਪਹਾੜੀ ਇਲਾਕੇ ਵਿਚ ਨਹੀਂ ਸਗੋਂ ਆਮ ਆਦਮੀ ਪਾਰਟੀ ਦੇ ਪ੍ਰੋਗਰਾਮ ਵਿਚ ਹਨ।

ਅਨਮੋਲ ਗਗਨ ਮਾਨ ਨੇ 4 ਫਰਵਰੀ 2022 ਨੂੰ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਬਾਬਾ ਨਾਨਕ ਜੀ ਪੰਜਾਬ ਤੇ ਮੇਹਰ ਕਰਨ ਪੰਜਾਬ ਨੂੰ ਵਿਕਾਸ ਦੇ ਰਾਹ ਤੇ ਪਾਉਣ ਲਈ ਇਸ ਵਾਰ ਪੰਜਾਬੀ ਜ਼ਰੂਰ ਵੱਡੇ ਵੀਰ ਭਗਵੰਤ ਮਾਨ ਜੀ ਨੂੰ ਮੁੱਖ ਮੰਤਰੀ ਬਣਾਉਣਗੇ, 20 ਫਰਵਰੀ ਨੂੰ ਸਾਰੇ ਪੰਜਾਬ ਵਿਚ ਝਾੜੂ ਫੇਰਨ ਦੀ ਤਿਆਰੀ ਰੱਖਿਓ।’

ਇਸ ਦੇ ਨਾਲ ਹੀ ਸਾਨੂੰ ਕਈ ਹੋਰਨਾਂ ਸੋਸ਼ਲ ਮੀਡੀਆ ਯੂਜ਼ਰਾਂ ਦੁਆਰਾ ਵੀ ਅਸਲ ਤਸਵੀਰ ਅਪਲੋਡ ਮਿਲੀ।

ਤੁਸੀਂ ਨੀਚੇ ਦਿੱਤੀ ਗਈ ਤਸਵੀਰ ‘ਚ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਵਿੱਚ ਅੰਤਰ ਦੇਖ ਸਕਦੇ ਹੋ।

ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਦੀ ਐਡੀਟਡ ਤਸਵੀਰ ਹੋਈ ਵਾਇਰਲ

ਵਾਇਰਲ ਹੋ ਰਹੀ ਤਸਵੀਰ ਵਿੱਚ ਦਿਖਾਈ ਦੇ ਰਹੀ ਪਿਛਲੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਣ ਤੇ ਸਾਨੂੰ ਤਸਵੀਰ ਕਈ ਵੈੱਬਸਾਈਟ ਤੇ ਅਪਲੋਡ ਮਿਲੀ। ਇਹ ਤਸਵੀਰ ਸ਼ਿਮਲਾ ਰਿੱਜ ਦੀ ਹੈ।

Result: Altered Photo/Video

Our Sources

Facebook post by Anmol Gagan Mann

Facebook post by Kamaldeep Singh Ghura

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular