Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਬੁੱਧਵਾਰ ਨੂੰ ਖ਼ਬਰ ਆਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਹੋਏ ਹਨ। ਦੱਸਿਆ ਗਿਆ ਹੈ ਕਿ ਭਗਵੰਤ ਮਾਨ ਰੁਟੀਨ ਚੈੱਕਅੱਪ ਲਈ ਹਸਪਤਾਲ ਆਏ ਸਨ।
ਇਸ ਤੋਂ ਬਾਅਦ ਸੋਸ਼ਲ ਮੀਡੀਆ ਤੇ ਇਕ ਫੋਟੋ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਗਵੰਤ ਮਾਨ ਹਸਪਤਾਲ ਤੇ ਬਿਸਤਰ ਤੇ ਅੱਖਾਂ ਬੰਦ ਕਰ ਲੇਟੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹੱਥ ਵਿਚ ਡਰਿੱਪ ਵੀ ਲੱਗੀ ਨਜ਼ਰ ਆ ਰਹੀ ਹੈ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।
ਵਾਇਰਲ ਤਸਵੀਰ ਦੇ ਨਾਲ ਕੈਪਸ਼ਨ ਵਿਚ ਲਿਖਿਆ ਹੈ,’CM ਭਗਵੰਤ ਮਾਨ ਦੀ ਸਿਹਤ ਹੋਈ ਖ਼ਰਾਬ, ਦਿੱਲੀ ਦੇ ਅਪੋਲੋ ਹਸਪਤਾਲ ‘ਚ ਕਰਵਾਇਆ ਦਾਖ਼ਲ, ਪੇਟ ‘ਚ ਇਨਫੈਕਸ਼ਨ ਹੋਣ ਦੀ ਖ਼ਬਰ ਆਈ ਸਾਹਮਣੇ।’
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਗੂਗਲ ਤੇ ਰਿਵਰਸ ਇਮੇਜ ਸਰਚ ਕਰਨ ਤੂੰ ਬਾਅਦ ਸਾਨੂੰ ਇਹ ਤਸਵੀਰ ਇੰਡੀਆ ਟੂਡੇ ਦੀ ਖ਼ਬਰ ਵਿਚ ਮਿਲੀ। ਇਹ ਖ਼ਬਰ 1 ਅਗਸਤ 2018 ਨੂੰ ਪ੍ਰਕਾਸ਼ਿਤ ਹੋਈ ਸੀ। ਖ਼ਬਰ ਵਿੱਚ ਦੱਸਿਆ ਗਿਆ ਹੈ ਕਿ ਭਗਵੰਤ ਮਾਨ ਕਿਡਨੀ ਦੇ ਨਾਲ ਸੰਬੰਧਿਤ ਪਰੇਸ਼ਾਨੀਆਂ ਤੋਂ ਬਾਅਦ ਦਿੱਲੀ ਦੇ ਇਕ ਹਸਪਤਾਲ ਵਿੱਚ ਭਰਤੀ ਹੋਏ ਹਨ।
ਉਸ ਸਮੇਂ ਛਪੀ ਆਜ ਤੱਕ ਦੀ ਖਬਰ ਵਿਚ ਦੱਸਿਆ ਗਿਆ ਹੈ ਕਿ ਮਾਨ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਭਰਤੀ ਹੋਏ ਸਨ। ਖ਼ਬਰ ਵਿੱਚ ਸੂਤਰਾਂ ਦੇ ਹਵਾਲੇ ਤੋਂ ਲਿਖਿਆ ਹੈ ਕਿ ਉਨ੍ਹਾਂ ਨੂੰ ਪਥਰੀ ਦੀ ਸ਼ਿਕਾਇਤ ਸੀ। ਇਸ ਦੌਰਾਨ ਮਾਨ ਨੂੰ ਹਸਪਤਾਲ ਵਿਚ ਕਈ ਦਿਨਾਂ ਦੇ ਲਈ ਭਰਤੀ ਹੋਣਾ ਪਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਪੰਜਾਬੀ ਮੀਡੀਆ ਅਦਾਰਾ ਪੀਟੀਸੀ ਨਿਊਜ਼ ਨੇ ਵੀ ਤਸਵੀਰ ਦਾ ਇਸਤੇਮਾਲ ਕਰਦੇ ਹੋਏ ਖ਼ਬਰ ਪ੍ਰਕਾਸ਼ਿਤ ਕੀਤੀ ਸੀ। ਉਸ ਸਮੇਂ ਭਗਵੰਤ ਮਾਨ ਪੰਜਾਬ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਸਨ ਇਸ ਤਸਵੀਰ ਨੂੰ 1 ਅਗਸਤ 2018 ਨੂੰ ਕੁਝ ਪੱਤਰਕਾਰਾਂ ਨੇ ਵੀ ਸ਼ੇਅਰ ਕੀਤਾ ਸੀ।
ਜੇਕਰ ਗੱਲ ਕਰੀਏ ਤਾਂ ਬੁੱਧਵਾਰ ਨੂੰ ਖ਼ਬਰਾਂ ਦੇ ਵਿੱਚ ਆਇਆ ਸੀ ਕਿ ਭਗਵੰਤ ਮਾਨ ਰੁਟੀਨ ਚੈਕਅੱਪ ਦੇ ਲਈ ਦਿੱਲੀ ਦੇ ਅਪੋਲੋ ਹਸਪਤਾਲ ਗਏ ਸਨ ਪਰ ਬਾਅਦ ਵਿੱਚ ਇਹ ਖ਼ਬਰਾਂ ਵੀ ਆਈਆਂ ਕਿ ਉਨ੍ਹਾਂ ਨੂੰ ਪੇਟ ਦਰਦ ਦੀ ਸ਼ਿਕਾਇਤ ਸੀ। ਕੁਝ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਤੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਤਬੀਅਤ ਇਕ ਨਦੀ ਦਾ ਦੂਸ਼ਿਤ ਪਾਣੀ ਪੀਣ ਦੇ ਕਾਰਨ ਖ਼ਰਾਬ ਹੋਈ ਸੀ।
ਦ ਟ੍ਰਿਬਿਊਨ ਦੀ ਖਬਰ ਦੇ ਮੁਤਾਬਕ ਭਗਵੰਤ ਮਾਨ ਨੂੰ ਵੀਰਵਾਰ ਸਵੇਰੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਹਾਲਾਂਕਿ ਅਸੀਂ ਇਸ ਗੱਲ ਦੀ ਪੁਸ਼ਟੀ ਨਹੀਂ ਕਰਦੇ ਹਾਂ ਕਿ ਭਗਵੰਤ ਮਾਨ ਅਪੋਲੋ ਹਸਪਤਾਲ ਕਿਉਂ ਗਏ ਸਨ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਤਕਰੀਬਨ ਚਾਰ ਸਾਲ ਪੁਰਾਣੀ ਹੈ ਨਾ ਕਿ ਹਾਲ ਫਿਲਹਾਲ ਦੀ ਜਦੋਂ ਉਹ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਹੋਏ ਸਨ।
Result: Partly False
Our Sources
Reports of India Today and AajTak, published on August 1, 2018
Report of PTC News, published on August 1, 2018
Tweet of Journalist Man Aman Singh Chhina, posted on August 1, 2018
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.