Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਹੱਥ ਵਿੱਚ ਇਕ ਤਖ਼ਤੀ ਦੇਖੀ ਜਾ ਸਕਦੀ ਹੈ ਜਿਸ ਤੇ ਲਿਖਿਆ ਹੈ,’ ਮੱਤੇਵਾੜ ਨਾਲ ਇਨਸਾਫ ਕਰੋ। ਮੈਂ ਵੀ ਇੱਕ ਜੰਗਲ ਹਾਂ।’
ਵਾਇਰਲ ਹੋ ਰਹੀ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਜਿਸ ਮੱਤੇਵਾੜਾ ਜੰਗਲ ਦੇ ਲਈ ਇਨਸਾਫ਼ ਤੇ ਬੈਠੇ ਸਨ ਅੱਜ ਉਹੀ ਭਗਵੰਤ ਮਾਨ ਜੰਗਲ ਨੂੰ ਖ਼ਤਮ ਕਰਕੇ ਇੰਡਸਟਰੀ ਬਣਾਉਣ ਜਾ ਰਹੇ ਹਨ।
ਫੇਸਬੁਕ ਪੇਜ ਅਕਾਲ ਸਹਾਇ ਟੀਵੀ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਜੀ ਜਿਸ ਮੱਤੇਵਾੜ ਜੰਗਲ ਦੇ ਇੰਨਸਾਫ ਲਈ ਬੈਠੇ ਸੀ ਅੱਜ ਉਸੀ ਜੰਗਲ ਨੂੰ ਖ਼ਤਮ ਕਰਕੇ ਇੰਡਰਸਟਰੀ ਬਣਾਉਣ ਦੇ ਹੁਕਮ ਉਹਨਾਂ ਦੀ ਆਪ ਸਰਕਾਰ ਵੱਲੋਂ ਦਿੱਤੇ ਗਏ ਹਨ।’
ਇਕ ਹੋਰ ਫੇਸਬੁੱਕ ਪੇਜ ਜਾਗੋ ਮੀਡੀਆ ਨੇ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਮੈਂ ਭਗਵੰਤ ਮਾਨ ਨਾਲ ਪੂਰੀ ਤਰ੍ਹਾਂ ਸਹਿਮਤ ਹਾਂ। ਇਨਸਾਫ਼ ਹੋਣਾ ਚਾਹੀਦਾ।”
Crowd tangle ਦੇ ਡਾਟਾ ਮੁਤਾਬਕ ਵੀ ਇਸ ਦਾਅਵੇ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਅਧੀਨ ਪੈਂਦੇ ਮੱਤੇਵਾੜਾ ਜੰਗਲ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਦੌਰਾਨ ਮੱਤੇਵਾੜਾ ਵਿੱਚ ਟੈਕਸਟਾਈਲ ਪਾਰਕ ਬਣਾਉਣ ਦਾ ਮੁੱਦਾ ਚੁੱਕਿਆ ਗਿਆ ਸੀ ਜਿਸ ਤੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਟੈਕਸਟਾਈਲ ਪਾਰਕ ਲਈ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ ਹੈ।
ਹਾਲਾਂਕਿ ਐਲਾਨ ਤੋਂ ਬਾਅਦ ਵਿਰੋਧੀ ਧਿਰਾਂ ਅਤੇ ਕਈ ਸੰਸਥਾਵਾਂ ਮੱਤੇਵਾੜਾ ਜੰਗਲ ਨੂੰ ਬਚਾਉਣ ਦੇ ਲਈ ਸੰਘਰਸ਼ ਵਿੱਢਣ ਦੀ ਤਿਆਰੀ ਵਿੱਚ ਹਨ।ਉਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਜੰਗਲ ਨੂੰ ਬਚਾਉਣ ਦੀ ਗੱਲ ਆਖੀ। ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਵੀ ਮੱਤੇਵਾੜਾ ਜੰਗਲ ਵਿਖੇ ਪਹੁੰਚ ਕਰ ਜੰਗਲ ਨੂੰ ਬਚਾਉਣ ਦੀ ਮੁਹਿੰਮ ਸ਼ੁਰੂ ਕੀਤੀ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਦੌਰਾਨ ਸੋਸ਼ਲ ਮੀਡੀਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਹੱਥ ਵਿੱਚ ਇਕ ਤਖ਼ਤੀ ਦੇਖੀ ਜਾ ਸਕਦੀ ਹੈ ਜਿਸ ਤੇ ਲਿਖਿਆ ਹੈ,’ ਮੱਤੇਵਾੜ ਨਾਲ ਇਨਸਾਫ ਕਰੋ। ਮੈਂ ਵੀ ਇੱਕ ਜੰਗਲ ਹਾਂ।’
ਅਸੀਂ ਵਾਇਰਲ ਹੋ ਰਹੀ ਤਸਵੀਰ ਦੀ ਪੜਤਾਲ ਸ਼ੁਰੂ ਕੀਤੀ ਤੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਵਾਇਰਲ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਨਵਭਾਰਤ ਟਾਈਮਜ਼ ਦੁਆਰਾ 1 ਮਈ 2020 ਨੂੰ ਪ੍ਰਕਾਸ਼ਿਤ ਆਰਟੀਕਲ ਮਿਲਿਆ। ਆਰਟੀਕਲ ਦੇ ਵਿੱਚ ਸਾਨੂੰ ਭਗਵੰਤ ਮਾਨ ਦੀ ਤਸਵੀਰ ਮਿਲੀ ਜਿਸ ਵਿੱਚ ਭਗਵੰਤ ਮਾਨ ਨੇ ਮਨਜੀਤ ਸਿੰਘ ਦੇ ਹੱਕ ਵਿੱਚ ਤਖ਼ਤੀ ਫੜੀ ਹੋਈ ਹੈ।
ਰਿਪੋਰਟ ਦੇ ਮੁਤਾਬਕ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਲਾਕਡਾਊਨ ਦੇ ਕਾਰਨ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਿਸ ਲੈ ਕੇ ਆਉਣ ਦੇ ਲਈ ਪੰਜਾਬ ਸਰਕਾਰ ਨੇ ਬੱਸਾਂ ਦਾ ਕਾਫ਼ਲਾ ਮਹਾਰਾਸ਼ਟਰਾ ਦੇ ਲਈ ਰਵਾਨਾ ਕੀਤਾ ਸੀ ਅਤੇ ਮਨਜੀਤ ਸਿੰਘ ਇਨ੍ਹਾਂ ਬੱਸਾਂ ਵਿਚੋਂ ਇਕ ਬੱਸ ਦਾ ਡਰਾਈਵਰ ਸੀ।
ਮਹਾਰਾਸ਼ਟਰ ਜਾਂਦੇ ਸਮੇਂ ਰਸਤੇ ਵਿਚ ਹੀ ਹਾਰਟ ਅਟੈਕ ਦੇ ਕਾਰਨ ਮਨਜੀਤ ਸਿੰਘ ਦੀ ਮੌਤ ਹੋ ਗਈ। ਉਸ ਵੇਲੇ ਦੀ ਕਾਂਗਰਸ ਸਰਕਾਰ ਨੇ ਘਟਨਾ ਤੇ ਦੁੱਖ ਜਤਾਉਂਦੇ ਹੋਏ ਮਨਜੀਤ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ ਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮਨਜੀਤ ਸਿੰਘ ਦੇ ਲਈ ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਪੱਕੀ ਨੌਕਰੀ ਦੀ ਮੰਗ ਕੀਤੀ ਸੀ।
ਇਸ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੁਆਰਾ ਪੰਜਾਬ ਵਿੱਚ ਵੱਖ ਵੱਖ ਜਗ੍ਹਾ ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਮੌਜੂਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਅਤੇ ਪੇਟ ਦੇ ਨੀਚੇ ਕਾਲੀ ਪੱਟੀ ਬੰਨ੍ਹ ਕੇ ਬੈਠੇ ਸਨ।
ਭਗਵੰਤ ਮਾਨ ਨੇ ਇਸ ਤਸਵੀਰ ਨੂੰ ਆਪਣੇ ਅਧਿਕਾਰਕ ਟਵਿੱਟਰ ਹੈਂਡਲ ਤੇ ਵੀ ਅਪਲੋਡ ਕੀਤਾ ਸੀ।
ਆਪਣੀ ਸਰਚ ਦੇ ਦੌਰਾਨ ਸਾਨੂੰ ਟਾਈਮਜ਼ ਆਫ਼ ਇੰਡੀਆ ਦੁਆਰਾ 9 ਮਈ 2022 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਮਿਲਿਆ ਜਿਸ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਜੀਤ ਸਿੰਘ ਜਿਸ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਸੀ ਉਸ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ।
ਹੁਣ ਅਸੀਂ ਸਰਚ ਕੀਤਾ ਕਿ ਕੀ ਭਗਵੰਤ ਮਾਨ ਨੇ ਵਿਰੋਧੀ ਧਿਰ ਵਿੱਚ ਰਹਿੰਦਿਆਂ ਮੱਤੇਵਾੜਾ ਜੰਗਲ ਦਾ ਵਿਰੋਧ ਕੀਤਾ ਸੀ ਜਾਂ ਨਹੀਂ। ਆਪਣੀ ਸਰਚ ਦੇ ਦੌਰਾਨ ਸਾਨੂੰ ਪੰਜਾਬੀ ਮੀਡੀਆ ਅਦਾਰਾ ‘ਪੰਜਾਬੀ ਲੋਕ ਚੈਨਲ’ ਦੁਆਰਾ 4 ਜੁਲਾਈ 2020 ਨੂੰ ਅਪਲੋਡ ਕੀਤੀ ਗਈ ਵੀਡੀਓ ਮਿਲੀ। ਵੀਡੀਓ ਵਿੱਚ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੱਤੇਵਾੜਾ ਜੰਗਲ ਦੀ ਕਟਾਈ ਦਾ ਵਿਰੋਧ ਕਰਦਿਆਂ ਸੁਣਿਆ ਜਾ ਸਕਦਾ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਭਗਵੰਤ ਮਾਨ ਦੀ ਵਾਇਰਲ ਹੋ ਰਹੀ ਤਸਵੀਰ ਐਡੀਟਿਡ ਹੈ। ਅਸਲ ਤਸਵੀਰ ਦੇ ਵਿੱਚ ਭਗਵੰਤ ਮਾਨ ਨੇ ਆਪਨੇ ਹੱਥ ਵਿੱਚ ਮਨਜੀਤ ਸਿੰਘ ਦੇ ਹੱਕ ਵਿਚ ਤਖ਼ਤੀ ਫੜੀ ਹੋਈ ਹੈ। ਲਾਕਡਾਊਨ ਦੌਰਾਨ ਨਾਂਦੇੜ ਵਿਚ ਫਸੇ ਸ਼ਰਧਾਲੂਆਂ ਨੂੰ ਲੈਣ ਗਈ ਬੱਸ ਦੇ ਚਾਲਕ ਮਨਜੀਤ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਮਨਜੀਤ ਸਿੰਘ ਦੇ ਪਰਿਵਾਰ ਲਈ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਨੂੰ ਲੈ ਕੇ ਮੁਹਿੰਮ ਚਲਾਈ ਸੀ।
Our Sources
Media report published by NavBharat Times on May 1, 2020
Tweet by Bhagwant Mann on May 1,2020
Media report published by Times of India on May 9, 2022
Media report uploaded by Punjabi Lok on July 14, 2020
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ