Fact Check
ਕੀ ਚੰਡੀਗਡ਼੍ਹ ਨਗਰ ਨਿਗਮ ਚੋਣਾਂ ਵਿੱਚ ਬੀਜੇਪੀ ਨੂੰ ਮਿਲਿਆ ਭਾਰੀ ਬਹੁਮਤ?
ਸੋਸ਼ਲ ਮੀਡੀਆ ਤੇ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਨੂੰ ਲੈ ਕੇ ਇਕ ਪੋਸਟ ਖੂਬ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੂੰ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਵਿੱਚ ਭਾਰੀ ਬਹੁਮਤ ਮਿਲਿਆ ਹੈ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਮੌਜੂਦਾ ਕਿਸਾਨ ਅੰਦੋਲਨ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਅਤੇ ਵਿਰੋਧ ਦੇ ਬਾਵਜੂਦ ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵਿਚ ਕਮਲ ਦਾ ਫੁੱਲ ਫੁੱਲ ਖਿੜਾਉਣ ਵਿਚ ਕਾਮਯਾਬ ਰਹੀ ਹੈ।
ਅਸੀਂ ਪਾਇਆ ਕਿ ਸ਼ੋਸਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਇਹ ਸਪੱਸ਼ਟ ਕੀਤਾ ਕਿ ਹਾਲ ਹੀ ਦੇ ਵਿੱਚ ਚੰਡੀਗੜ੍ਹ ਨਗਰ ਨਿਗਮ ਚੋਣਾਂ ਹੋਈਆਂ ਹਨ ਜਾਂ ਨਹੀਂ। ਸੁਸਤ ਦੌਰਾਨ ਅਸੀਂ ਪਾਇਆ ਕਿ ਚੰਡੀਗਡ਼੍ਹ ਦੀਆਂ ਨਗਰ ਨਿਗਮ ਚੋਣਾਂ ਸਾਲ 2021 ਦੇ ਵਿਚ ਹੋਣ ਜਾ ਰਹੀਆਂ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦਾਅਵੇ ਨੂੰ ਚੰਡੀਗੜ੍ਹ ਨਗਰ ਨਿਗਮ ਦੀ ਅਧਿਕਾਰਿਕ ਵੈੱਬਸਾਈਟ ਤੇ ਖੰਗਾਲਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਅਸੀਂ ਪਾਇਆ ਕਿ ਵਾਇਰਲ ਹੋ ਰਿਹਾ ਦਾ ਗ਼ਲਤ ਹੈ।

ਸੋਸ਼ਲ ਮੀਡੀਆ ਤੇ ਸਾਲ 2016 ਦੇ ਨਤੀਜਿਆਂ ਨੂੰ ਹੁਣ ਨਾ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਵਾਇਰਲ ਪੋਸਟ ਸਾਲ 2016 ਵਿੱਚ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜੇ ਦੀ ਹੈ ਜਿਸ ਵਿੱਚ ਬੀਜੇਪੀ ਨੂੰ 20 ਸੀਟਾਂ ਮਿਲੀਆਂ ਸਨ।
ਸਾਲ 2016 ਦੇ ਨਤੀਜਿਆਂ ਨੂੰ ਤੁਸੀਂ ਨੀਚੇ ਤਸਵੀਰ ‘ਚ ਦੇਖ ਸਕਦੇ ਹੋ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫ਼ਰਜ਼ੀ ਹੈ। ਵਾਇਰਲ ਪੋਸਟ ਸਾਲ 2016 ਵਿੱਚ ਹੋਈਆਂ ਨਗਰ ਨਿਗਮ ਚੋਣਾਂ ਦੇ ਨਤੀਜੇ ਦੀ ਹੈ ਜਿਸ ਨੂੰ ਹੁਣ ਦਾ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Result: Misleading
Sources
https://chandigarh.gov.in/pdf/NO08.pdf
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044