ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact CheckPoliticsShiromani Akali Dal ਦੇ ਵਰਕਰਾਂ ਨਾਲ ਹੋਈ ਕੁੱਟਮਾਰ?

Shiromani Akali Dal ਦੇ ਵਰਕਰਾਂ ਨਾਲ ਹੋਈ ਕੁੱਟਮਾਰ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਦੀ ਹੈ ਜਿਥੇ ਉਨ੍ਹਾਂ ਤੇ ਰੈਲੀ ਦੌਰਾਨ ਹਮਲਾ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਵਿੱਚ ਕੁਝ ਲੋਕਾਂ ਨੂੰ ਇੱਕ ਬੱਸ ਉੱਤੇ ਹਮਲਾ ਅਤੇ ਭੰਨਤੋੜ ਕਰਦੇ ਹੋਏ ਦੇਖਿਆ ਜਾ ਸਕਦਾ ਹੈ।

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਪੇਜ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ,’ਅਕਾਲੀ ਵਰਕਰਾਂ ਦਾ ਰੈਲੀ ਤੋਂ ਵਾਪਸ ਘਰ ਆਉਣ ਤੇ ਪਿੰਡ ਵਾਸੀਆਂ ਵੱਲੋਂ ਸਵਾਗਤ।’ ਇਸ ਵੀਡੀਓ ਨੂੰ ਹੁਣ ਤਕ 1 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।

ਫੇਸਬੁੱਕ ਯੂਜ਼ਰ ਰਾਕੇਸ਼ ਪੰਡਿਤ ਦੁਆਰਾ ਸ਼ੇਅਰ ਕੀਤੀ ਇਸ ਵੀਡੀਓ ਨੂੰ 5600 ਤੋਂ ਵੱਧ ਲੋਕ ਅੱਗੇ ਸ਼ੇਅਰ ਕਰ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। 

Shiromani Akali Dal

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Crowd tangle ਦੇ ਵਿਸ਼ਲੇਸ਼ਣ ਦੇ ਮੁਤਾਬਕ ਇਸ ਵੀਡੀਓ ਦੇ ਬਾਰੇ ਵਿੱਚ 2600 ਤੋਂ ਵੱਧ ਲੋਕ ਚਰਚਾ ਕਰ ਰਹੇ ਹਨ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਸਭ ਤੋਂ ਪਹਿਲਾਂ ਬਹੁਤ ਧਿਆਨ ਨਾਲ ਦੇਖਿਆ। ਅਸੀਂ ਪਾਇਆ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਦੇ ਵਿੱਚ ਕਿਸੇ ਨੇ ਵੀ ਮਾਸਕ ਨਹੀਂ ਪਹਿਨਿਆ ਹੋਇਆ ਸੀ।

ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ‘ਫੇਸਬੁੱਕ ਅਡਵਾਂਸ ਸਰਚ’ ਟੂਲ ਦੀ ਮਦਦ ਨਾਲ ਇਸ ਵੀਡੀਓ ਨੂੰ ਖੰਗਾਲਣਾ ਸ਼ੁਰੂ ਕੀਤਾ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਇਕ ਫੇਸਬੁੱਕ ਪੇਜ ‘ਖਪੀ ਜਨਤਾ’ ਦੁਆਰਾ 22 ਸਤੰਬਰ,2018 ਨੂੰ ਅਪਲੋਡ ਮਿਲੀ।

Also read:ਕਿਸਾਨ ਆਰਡੀਨੈਂਸ ਬਿੱਲ ਪਾਸ ਹੋਣ ਤੋਂ ਬਾਅਦ ਮੋਗੇ ਵਿਖੇ ਲਗਾਇਆ ਗਿਆ ਇਹ ਬੋਰਡ?

ਸਰਚ ਦੇ ਦੌਰਾਨ ਇਕ ਹੋਰ ਫੇਸਬੁੱਕ ਯੂਜ਼ਰ ਨਰਪਿੰਦਰ ਕੌਰ ਦੁਆਰਾ ਇਸ ਵੀਡੀਓ ਨੂੰ ਸਿਤੰਬਰ 30,2018 ਨੂੰ ਇਕ ਗਰੁੱਪ ਵਿਚ ਸ਼ੇਅਰ ਕੀਤਾ ਗਿਆ ਸੀ ਜਿਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਵੀਡੀਓ ਹਾਲ ਦੀ ਨਹੀਂ ਸਗੋਂ ਤਿੰਨ ਸਾਲ ਪੁਰਾਣੀ ਹੈ।

Shiromani Akali Dal ਨਾਲ ਸੰਬੰਧਿਤ ਪੁਰਾਣੀ ਵੀਡੀਓ ਵਾਇਰਲ

ਸਰਚ ਦੇ ਦੌਰਾਨ ਅਸੀਂ ਪਾਇਆ ਕਿ ਇਸ ਵੀਡੀਓ ਨੂੰ ਕਈ ਹੋਰਨਾਂ ਫੇਸਬੁੱਕ ਯੂਜ਼ਰ ਦੁਆਰਾ ਸਾਲ 2018 ਵਿੱਚ ਸ਼ੇਅਰ ਕੀਤਾ ਗਿਆ ਸੀ। ਹਾਲਾਂਕਿ, ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਵੀਡੀਓ ਦੀ ਤਾਰੀਖ ਅਤੇ ਘਟਨਾ ਦੀ ਅਧਿਕਾਰਿਕ ਪੁਸ਼ਟੀ ਨਹੀਂ ਕਰ ਪਾਏ ਹਾਂ।

Conclusion 

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਤਕਰੀਬਨ ਤਿੰਨ ਸਾਲ ਪੁਰਾਣੀ ਹੈ ਜਿਸ ਨੂੰ ਸੋਸ਼ਲ ਮੀਡੀਆ ਤੇ ਮੁੜ ਸ਼ੇਅਰ ਕੀਤਾ ਜਾ ਰਿਹਾ ਹੈ।

Result: Misleading

Sources

https://www.facebook.com/khappijnta/videos/388562218553520/

https://www.facebook.com/narpinder.kaur1313/videos/2172207119668600/

https://www.facebook.com/Punjab999999/videos/289293731796873/

https://www.facebook.com/bagga.nurpur/videos/1878117085603375/

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular