Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ G 20 ਸੰਮੇਲਨ ਵਿੱਚ ਭਾਗ ਲੈਣ ਦੇ ਲਈ ਇਟਲੀ ਪਹੁੰਚੇ ਹੋਏ ਹਨ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਵੈਟੀਕਨ ਵਿਖੇ ਪੋਪ ਫਰਾਂਸਿਸ (Pope Francis) ਨੂੰ ਮਿਲੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੋਮ ਪਹੁੰਚਣ ਤੋਂ ਬਾਅਦ ਯੂਰੋਪੀਅਨ ਕਾਉਂਸਲ ਅਤੇ ਕਮਿਸ਼ਨ ਦੇ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਇਸ ਨਾਲ ਹੀ ਪ੍ਰਧਾਨ ਮੰਤਰੀ ਨੇ ਰੋਮ ਵਿੱਚ ਰਹਿ ਰਹੇ ਭਾਰਤੀ ਮੂਲ ਦੇ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰੇ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਇਸ ਸਭ ਦੇ ਵਿੱਚ ਦੋ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਦੋਨੋਂ ਤਸਵੀਰਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੱਡੀ ਵਿੱਚੋਂ ਨਿਕਲਦੇ ਦਿਖਾਈ ਦੇ ਰਹੇ ਹਨ ਅਤੇ ਗੱਡੀ ਦੇ ਉੱਪਰ ਅਤੇ ਪਿਛਲੇ ਪਾਸੇ ਟੈਕਸੀ ਲਿਖਿਆ ਹੋਇਆ ਹੈ। ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੈਟੀਕਨ ਟੈਕਸੀ ਦੇ ਵਿੱਚ ਪਹੁੰਚੇ।
ਸੋਸ਼ਲ ਮੀਡੀਆ ਤੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਅੰਗਤਮਕ ਤਰੀਕੇ ਨਾਲ ਤੰਜ ਕੱਸਿਆ ਜਾ ਰਿਹਾ ਹੈ।
ਫੇਸਬੁੱਕ ਪੇਜ ਸਰਦਾਰੀ ਚੈਨਲ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਲਿਖਿਆ,’ਕੀ ਪ੍ਰਧਾਨ ਮੰਤਰੀ ਨੂੰ ਲੈਣ ਦੇ ਲਈ ਟੈਕਸੀ ਭੇਜੀ ਗਈ। ਇਹ ਪ੍ਰਧਾਨ ਮੰਤਰੀ ਦੀ ਨਹੀਂ ਭਾਰਤ ਦੀ ਬੇਇੱਜ਼ਤੀ ਹੈ।’ ਇਸ ਪੋਸਟ ਨੂੰ ਤਕਰੀਬਨ 2 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ ਜਦਕਿ 716 ਸੋਸ਼ਲ ਮੀਡੀਆ ਯੂਜ਼ਰਾਂ ਨੇ ਇਸ ਪੋਸਟ ਨੂੰ ਸ਼ੇਅਰ ਕੀਤਾ।
ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰਾਂ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਨ੍ਹਾਂ ਤਸਵੀਰਾਂ ਦੀ ਜਾਂਚ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਦੀ ਜਾਂਚ ਦੇ ਲਈ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਮੀਡੀਆ ਏਜੰਸੀ ਏਐਨਆਈ ਦੁਆਰਾ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਅਕਤੂਬਰ 30, 2021 ਨੂੰ ਅਪਲੋਡ ਮਿਲੀ। ਇਸ ਤਸਵੀਰ ਦੇ ਵਿੱਚ ਗੱਡੀ ਤੇ ਟੈਕਸੀ ਨਹੀਂ ਲਿਖਿਆ ਹੋਇਆ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਤਸਵੀਰ ਐਡਿਟਡ ਹੈ।
ਤੁਸੀਂ ਨੀਚੇ ਦੋਵਾਂ ਤਸਵੀਰਾਂ ਦੇ ਵਿੱਚ ਅੰਤਰ ਦੇਖ ਸਕਦੇ ਹੋ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਦੂਜੀ ਤਸਵੀਰ ਨੂੰ ਵੀ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ ਸਦੀ ਦੌਰਾਨ ਸਾਨੂੰ ਵਾਇਰਲ ਹੋ ਰਹੀ ਦੂਜੀ ਤਸਵੀਰ ਵੀ ਏਐਨਆਈ ਦੁਆਰਾ ਅਪਲੋਡ ਮਿਲੀ। ਇਸ ਤਸਵੀਰ ਦੇ ਵਿੱਚ ਵੀ ਗੱਡੀ ਦੇ ਟੈਕਸੀ ਨਹੀਂ ਲਿਖਿਆ ਹੋਇਆ ਹੈ।
ਤੁਸੀਂ ਨੀਚੇ ਦੋਵਾਂ ਤਸਵੀਰਾਂ ਦੇ ਵਿੱਚ ਅੰਤਰ ਦੇਖ ਸਕਦੇ ਹੋ।
ਸਰਚ ਦੇ ਦੌਰਾਨ ਸਾਨੂੰ ਇਕਨਾਮਿਕ ਟਾਈਮਜ਼ ਦੁਆਰਾ ਪ੍ਰਕਾਸ਼ਿਤ ਆਰਟੀਕਲਾਂ ਵਿੱਚ ਇਕ ਵੀਡੀਓ ਮਿਲੀ। ਵੀਡੀਓ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੱਡੀ ਦੇ ਵਿੱਚੋਂ ਨਿਕਲਦੀ ਦੇਖਿਆ ਜਾ ਸਕਦਾ ਹੈ। ਅਸੀਂ ਪਾਇਆ ਕਿ ਗੱਡੀ ਦੇ ਪਿਛਲੇ ਪਾਸੇ ਟੈਕਸੀ ਨਹੀਂ ਲਿਖਿਆ ਹੋਇਆ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਗੁੰਮਰਾਹਕੁਨ ਜਾਣਕਾਰੀ ਫੈਲਾਈ ਜਾ ਰਹੀ ਹੈ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦੋਵੇਂ ਤਸਵੀਰਾਂ ਐਡੀਟਿਡ ਹਨ।
Result: Fabricated
Sources
ANI: https://twitter.com/ANI/status/1454355693142564865/photo/1
ANI: https://twitter.com/ANI/status/1454335010438144009
Economic Times: https://economictimes.indiatimes.com/news/india/watch-pm-modi-arrives-in-vatican-city-to-meet-pope-francis/videoshow/87391468.cms
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.