ਸੋਸ਼ਲ ਮੀਡੀਆ ਤੇ ਇਕ ਬੈਨਰ ਵਾਇਰਲ ਹੋ ਰਿਹਾ ਹੈ ਜਿਸ ਉੱਤੇ ਜੇਐਨਯੂ ਦੇ ਵਿਦਿਆਰਥੀ ਸ਼ਰਜੀਲ ਇਮਾਮ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਦਿੱਲੀ ਹਰਿਆਣਾ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹੈ।

ਸ਼ਰਜੀਲ ਇਮਾਮ ਨੂੰ ਜਨਵਰੀ 2020 ਵਿੱਚ ਜਾਮੀਆ ਹਿੰਸਾ ਅਤੇ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਹਿੰਸਕ ਅਤੇ ਭੜਕਾਊ ਭਾਸ਼ਣ ਦੇਣ ਦੇ ਆਰੋਪ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਕ ਟਵਿੱਟਰ ਯੂਜ਼ਰ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਐੱਮ ਐੱਸ ਪੀ ਤੋਂ ਲੈ ਕੇ ਐਫ ਐਸ ਆਈ। ਕਿਸਾਨਾਂ ਦਾ ਪ੍ਰਦਰਸ਼ਨ ਕਾਫ਼ੀ ਅੱਗੇ ਵਧ ਚੁੱਕਾ ਹੈ।”

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਤਸਵੀਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

Fact check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਰਿਵਰਸ ਇਮੇਜ ਸਰਚ ਦੀ ਮਦਦ ਨਾਲ ਇਸ ਤਸਵੀਰ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਇੱਕ ਟਵਿੱਟਰ ਯੂਜ਼ਰ ਵੱਲੋਂ ਅਪਰੈਲ 15, 2020 ਨੂੰ ਅਪਲੋਡ ਕੀਤੀ ਤਸਵੀਰ ਮਿਲੀ।

ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੌਰ ਨਾਲ ਦੇਖਿਆ। ਅਸੀਂ ਪਾਇਆ ਕਿ ਬੈਨਰ ਦੇ ਤੇ ਵੈਲਫੇਅਰ ਪਾਰਟੀ ਆਫ ਇੰਡੀਆ ਲਿਖਿਆ ਹੋਇਆ ਹੈ।

ਇਸ ਦੇ ਨਾਲ ਅਸੀਂ ਪਾਇਆ ਕਿ ਬੈਨਰ ਤੇ ਨਾਲ ਮਲਿਆਲਮ ਭਾਸ਼ਾ ਦੇ ਵਿਚ ਕੁਝ ਲਿਖਿਆ ਹੋਇਆ ਹੈ। ਟ੍ਰਾਂਸਲੇਟ ਕਰਨ ਤੋਂ ਬਾਅਦ ਅਸੀਂ ਪਾਇਆ ਕਿ ਬੋਰਡ ਦੇ ਉੱਤੇ ਲਿਖਿਆ ਹੈ,”ਐਮ.ਐਲ.ਏ ਮੁਰਲੀਧਰਨ ਦੇ ਫੰਡ ਤੋਂ ਨਿਰਮਾਣ ਕਰਵਾਇਆ ਗਿਆ”

ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਸਰਚ ਕਰਨ ਤੋਂ ਬਾਅਦ ਅਸੀਂ ਪਾਇਆ ਕਿ ਵੈਲਫੇਅਰ ਪਾਰਟੀ ਆਫ ਇੰਡੀਆ ਨੇ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਵਿੱਚ ਸ਼ਾਹੀਨ ਬਾਗ਼ ਦੀ ਨੇਤਾ ਆਸਮਾਂ ਖਾਤੂਨ ਨੇ ਵੀ ਭਾਗ ਲਿਆ ਸੀ।
Also read:ਕ੍ਰਿਕਟ ਵਰਲਡ ਕੱਪ ਵਿੱਚ ਲਗਾਏ ਗਏ ਨਾਅਰਿਆਂ ਦੀ ਪੁਰਾਣੀ ਵੀਡੀਓ ਨੂੰ ਕਿਸਾਨ ਅੰਦੋਲਨ ਦੇ ਨਾਮ ਤੇ ਕੀਤਾ ਵਾਇਰਲ

ਸੋਚ ਦੇ ਦੌਰਾਨ ਸਾਨੂੰ ਇੰਡੀਆ ਟੂਡੇ ਵੱਲੋਂ ਕੀਤਾ ਇਕ ਫੈਕਟ ਚੈੱਕ ਮਿਲਿਆ ਜਿਸ ਦੇ ਵਿਚ ਉਨ੍ਹਾਂ ਨੇ ਵੈਲਫੇਅਰ ਪਾਰਟੀ ਆਫ਼ ਇੰਡੀਆ ਦੀ ਕੇਰਲਾ ਇਕਾਈ ਦੇ ਸਟੇਟ ਸਕੱਤਰ ਸਜੀਤ ਖ਼ਾਲਿਦ ਨਾਲ ਗੱਲਬਾਤ ਕੀਤੀ। ਸਜੀਤ ਖਾਲਿਦ ਨੇ ਦੱਸਿਆ ਕਿ ਵਾਇਰਲ ਹੋ ਰਹੀ ਤਸਵੀਰ ਵੈਲਫੇਅਰ ਪਾਰਟੀ ਆਫ ਇੰਡੀਆ=ਵੱਲੋਂ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਤ੍ਰਿਵੰਤਪੁਰਮ ਵਿਖੇ ਇਸ ਸਾਲ ਫਰਵਰੀ ਵਿੱਚ ਕੱਢੇ ਗਏ ਮਾਰਚ ਦੀ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਤਸਵੀਰ ਨਾਗਰਿਕਤਾ ਸੰਸ਼ੋਧਨ ਕਾਨੂੰਨ ਦੇ ਖ਼ਿਲਾਫ਼ ਫਰਵਰੀ ਵਿੱਚ ਕੇਰਲ ਵਿਖੇ ਕੱਢੇ ਗਏ ਮਾਰਚ ਦੀ ਹੈ। ਵਾਇਰਲ ਤਸਵੀਰ ਦਾ ਕਿਸਾਨ ਅੰਦੋਲਨ ਨਾਲ ਕੋਈ ਸਬੰਧ ਨਹੀਂ ਹੈ।
Result: Fabricated
Sources
https://twitter.com/ImraanSpeaks/status/1250295945817776137
https://www.outlookindia.com/newsscroll/occupy-raj-bhavan-protest-against-caa-in-kerala/1744265
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044