ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ,ਵਾਇਰਲ ਦਾਅਵਾ ਅਫ਼ਵਾਹ ਹੈ

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ,ਵਾਇਰਲ ਦਾਅਵਾ ਅਫ਼ਵਾਹ ਹੈ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਨੂੰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ।

ਫੇਸਬੁੱਕ ਪੇਜ ‘ਉਸਤਾਦ ਰਾਏ’ ਨੇ ਵਾਇਰਲ ਹੋਈ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦਿਹਾਂਤ।’ ਇਸ ਪੋਸਟ ਨੂੰ ਹੁਣ ਤਕ 219 ਤੋਂ ਵੱਧ ਯੂਜ਼ਰ ਲਾਈਕ ਕਰ ਚੁੱਕੇ ਹਨ ਜਦਕਿ 11 ਤੋਂ ਵੱਧ ਯੂਜ਼ਰ ਇਸ ਪੋਸਟ ਨੂੰ ਅੱਗੇ ਸ਼ੇਅਰ ਕਰ ਚੁੱਕੇ ਹਨ।

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ
Courtesy: Facebook/AstaadRai

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਇਸ ਦਾਅਵੇ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ
Courtesy: Facebook/Punjabi99

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਦਾਅਵੇ ਦੀ ਪੜਤਾਲ ਦੇ ਲਈ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਤੇ ਕੁਝ ਕੀ ਵਰਡ ਦੇ ਜ਼ਰੀਏ ਸਰਚ ਕੀਤਾ। ਇਸ ਦੌਰਾਨ ਸਾਨੂੰ ਆਜ ਤਕ ਦੁਆਰਾ 12 ਜੂਨ 2022 ਨੂੰ ਪ੍ਰਕਾਸ਼ਿਤ ਆਰਟੀਕਲ ਮਿਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅੱਜ ਤਕ ਦੁਆਰਾ ਪ੍ਰਕਾਸ਼ਿਤ ਰਿਪੋਰਟ ਦੇ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਵਿਗੜ ਗਈ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਰਿਪੋਰਟ ਦੇ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੂੰ ਸੀਨੇ ਵਿੱਚ ਦਰਦ ਦੀ ਸ਼ਿਕਾਇਤ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪ੍ਰਕਾਸ਼ ਸਿੰਘ ਬਾਦਲ ਨੂੰ ਗੈਸ ਅਤੇ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ
Courtesy: Aaj Tak

ਆਪਣੀ ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਵਾਇਰਲ ਹੋ ਰਹੇ ਦਾਅਵੇ ਦੇ ਬਾਰੇ ਵਿਚ ਹੋਰ ਖੰਗਾਲਿਆ। ਇਸ ਦੌਰਾਨ ਸਾਨੂੰ ਬਾਬੂਸ਼ਾਹੀ ਦੁਆਰਾ 13 ਜੂਨ 2022 ਨੂੰ ਪ੍ਰਕਾਸ਼ਿਤ ਆਰਟੀਕਲ ਮਿਲਿਆ ਜਿਸ ਵਿੱਚ ਫੋਰਟਿਸ ਹਸਪਤਾਲ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੇ ਚੀਫ਼ ਪੈਟਰਨ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੇ ਬਾਰੇ ਵਿਚ ਜਾਣਕਾਰੀ ਦਿੱਤੀ ਗਈ ਸੀ।

ਪ੍ਰਕਾਸ਼ ਸਿੰਘ ਬਾਦਲ ਦਾ ਨਹੀਂ ਹੋਇਆ ਦਿਹਾਂਤ
Courtesy: Babushahi

ਫੋਰਟਿਸ ਹਸਪਤਾਲ ਨੇ ਟਵੀਟ ਸ਼ੇਅਰ ਕਰਦਿਆਂ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਸਥਿਰ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।

ਇਸ ਦੇ ਨਾਲ ਹੀ ਸਾਨੂੰ ਫੋਰਟਿਸ ਹਸਪਤਾਲ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਜਾਣਕਾਰੀ ਮਿਲੀ ਜਿਸ ਮੁਤਾਬਕ ਸੋਸ਼ਲ ਮੀਡੀਆ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਟਵੀਟ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਡਿਸਚਾਰਜ ਕੀਤਾ ਜਾਵੇਗਾ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਫੋਰਟਿਸ ਹਸਪਤਾਲ ਨੇ ਅਪਡੇਟ ਜਾਰੀ ਕਰ ਸਪਸ਼ਟ ਕੀਤਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਹੈ।

Result: Fabricated Content/False

Our Sources

Media report published by Aaj Tak on June 12, 2022
Media report published by Babushahi on June 13, 2022
Tweet made by Fortis Hospital on June 12,2022


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular