Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ਤੇ ਨਿਊਜ਼ਪੇਪਰ ਦੀ ਕਲਿਪ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ (Prof. Prem Singh Chandumajra) ਦਾ ਬਿਆਨ ਲਗਾਇਆ ਗਿਆ ਹੈ। ਬਿਆਨ ਦੇ ਮੁਤਾਬਿਕ , ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸੁਖਬੀਰ ਬਾਦਲ ਵਲੋਂ ਰਾਮ ਰਹੀਮ ਨੂੰ ਪੁਸ਼ਾਕ ਭੇਟ ਕਰਨਾ ਪੰਜਾਬ ਦੇ ਭਲੇ ਲਈ ਚੁਕਿਆ ਗਿਆ ਇੱਕ ਕਦਮ ਸੀ। ਡੇਰਾ ਮੁੱਖੀ ਰਾਮ ਰਹੀਮ ਦੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਪੁਸ਼ਾਕ ਵਰਗਾ ਸਵਾਂਗ ਰਚਣ ਵਾਲੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ।
ਫੇਸਬੁੱਕ ਯੂਜ਼ਰ ਨਿਕ ਬਾਗੜੀ ਨੇ ਇਸ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਮਾਇਆਵਤੀ ਨੂੰ ਮਿਲਣ ਲਈ ਬਾਦਲ ਬਿਲਕੁਲ ਠੀਕ ਆ ਪਰ SIT ਸਾਹਮਣੇ ਪੇਸ਼ ਹੋਣ ਵੇਲੇ ਬਿਮਾਰੀ ਦੇ ਡਰਾਮੇ ਕਰਨ ਲੱਗ ਪੈਂਦਾ’। ਇਸ ਪੋਸਟ ਨੂੰ ਹੁਣ ਤਕ 1100 ਤੋਂ ਵੱਧ ਬਾਰ ਸ਼ੇਅਰ ਕੀਤਾ ਜਾ ਚੁੱਕਾ ਹੈ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਅਸੀਂ ਪਾਇਆ ਕਿ ਪਿਛਲੇ ਸਾਲ ਜੁਲਾਈ ਵਿੱਚ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਗਿਆ ਸੀ।

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
2022 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਦੇ ਵੱਲੋਂ ਸੋਸ਼ਲ ਮੀਡੀਆ ਤੇ ਤਸਵੀਰਾਂ ਵੀਡੀਓ ਅਤੇ ਸੰਦੇਸ਼ ਖੂਬ ਸ਼ੇਅਰ ਕੀਤੇ ਜਾ ਰਹੇ ਹਨ। ਹਾਲਾਂਕਿ, ਇਸ ਦੌਰਾਨ ਕਈ ਤਰ੍ਹਾਂ ਦੀਆਂ ਗੁੰਮਰਾਹਕੁੰਨ ਤਸਵੀਰਾਂ ਅਤੇ ਵੀਡੀਓ ਨੂੰ ਵੀ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕਈ ਫਰਜ਼ੀ ਬਿਆਨ, ਸੰਦੇਸ਼, ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਚੁੱਕੀਆਂ ਹਨ ਜਿਸ ਨੂੰ ਲੈ ਕੇ Newschecker ਦੁਆਰਾ ਕੀਤੇ ਫੈਕਟ ਚੈਕ ਤੁਸੀਂ ਇਥੇ ਪੜ੍ਹ ਸਕਦੇ ਹੋ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜ੍ਹਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀਵਰਡ ਦੀ ਮਦਦ ਦੇ ਨਾਲ ਇਸ ਖਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ , ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਲੈ ਕੇ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਅਤੇ ਨਾ ਹੀ ਇਸ ਤਰ੍ਹਾਂ ਦੀ ਕੋਈ ਖ਼ਬਰ ਸਾਨੂੰ ਇੰਟਰਨੈਟ ਤੇ ਮੌਜੂਦ ਮਿਲੀ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਗੌਰਤਲਬ ਹੈ ਕਿ, ਜੇਕਰ ਕਿਸੀ ਮੀਡਿਆ ਸੰਸਥਾਨ ਅਤੇ ਮੀਡੀਆ ਏਜੰਸੀ ਨੇ ਇਸ ਤਰ੍ਹਾਂ ਇਸ ਤਰ੍ਹਾਂ ਦੀ ਕੋਈ ਖ਼ਬਰ ਪ੍ਰਕਾਸ਼ਿਤ ਕੀਤੀ ਹੁੰਦੀ ਤਾਂ ਉਸ ਨੂੰ ਲੈ ਕੇ ਇੰਟਰਨੈੱਟ ਤੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ ਪਰ ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਮੀਡੀਆ ਰਿਪੋਰਟ ਨਹੀਂ ਮਿਲੀ।
ਹੁਣ ਅਸੀਂ ਵਾਇਰਲ ਹੋ ਰਹੀ ਅਖ਼ਬਾਰ ਦੀ ਕਟਿੰਗ ਨੂੰ ਧਿਆਨ ਦੇ ਨਾਲ ਦੇਖਿਆ। ਅਸੀਂ ਪਾਇਆ ਕਿ ਰਿਪੋਰਟ ਦੇ ਵਿੱਚ ਕਾਫੀ ਜ਼ਿਆਦਾ ਗਲਤੀਆਂ ਸਨ ਜੋ ਆਮ ਤੌਰ ਉੱਤੇ ਨਹੀਂ ਹੁੰਦੀਆਂ। ਅਸੀਂ ਇਹ ਵੀ ਪਾਇਆ ਕਿ ਵਾਇਰਲ ਪੋਸਟ ਦੇ ਵਿੱਚ ਅੱਖਰਾਂ ਦੇ ਵਿੱਚ ਕਾਫੀ ਅੰਤਰ ਸੀ ਜਿਸ ਤੋਂ ਇਹ ਸਾਫ ਹੁੰਦਾ ਹੈ ਕਿ ਅਖ਼ਬਾਰ ਨੂੰ ਐਡਿਟ ਕਰਕੇ ਬਣਾਇਆ ਗਿਆ ਹੈ। ਤੁਸੀਂ ਨੀਚੇ ਤਸਵੀਰ ਦੇ ਵਿੱਚ ਅਖਬਾਰ ਦੀ ਕਟਿੰਗ ਵਿੱਚ ਗ਼ਲਤੀਆਂ ਨੂੰ ਦੇਖ ਸਕਦੇ ਹੋ।

ਅਸੀਂ ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਨੂੰ ਫਰਜ਼ੀ ਦੱਸਿਆ। ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀਡੀਓ ਜਾਰੀ ਕਰਦਿਆਂ ਹੋਇਆਂ ਆਪਣਾ ਸਪੱਸ਼ਟੀਕਰਨ ਵੀ ਦਿੱਤਾ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਹਨਾਂ ਦੇ ਅਕਸ ਨੂੰ ਖਰਾਬ ਕਰਨ ਦੇ ਲਈ ਫਰਜ਼ੀ ਪੋਸਟਾਂ ਨੂੰ ਸ਼ੇਅਰ ਕੀਤਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਫਰਜ਼ੀ ਪੋਸਟਾਂ ਨੂੰ ਸ਼ੇਅਰ ਕਰਨ ਵਾਲਿਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਵੀ ਆਖੀ ਸੀ।
ਵਾਇਰਲ ਹੋ ਰਹੀ ਪੋਸਟ ਨੂੰ ਲੈ ਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੀ ਵੀਡੀਓ ਵੀ ਸਾਡੇ ਨਾਲ ਸਾਂਝੀ ਕੀਤੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪੋਸਟ ਫਰਜ਼ੀ ਅਤੇ ਗੁੰਮਰਾਹਕੁੰਨ ਹੈ। ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
https://www.facebook.com/watch/?v=733367600542018
Direct Contact
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044
Shaminder Singh
October 30, 2025
Shaminder Singh
July 21, 2025
Shaminder Singh
March 12, 2025