ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਪ੍ਰੀ ਪੇਡ ਮੀਟਰਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਪੁਰਾਣੀ ਵੀਡੀਓ ਹੋਈ...

ਪ੍ਰੀ ਪੇਡ ਮੀਟਰਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਪੁਰਾਣੀ ਵੀਡੀਓ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਕਿਸਾਨਾਂ ਨੂੰ ਪ੍ਰੀ ਪੇਡ ਮੀਟਰਾਂ ਦਾ ਵਿਰੋਧ ਕਰਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਪ੍ਰੀ ਪੇਡ ਮੀਟਰ ਲੱਗਣੇ ਸ਼ੁਰੂ ਹੋ ਗਏ ਹਨ ਅਤੇ ਇਸ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਫੇਸਬੁੱਕ ਪੇਜ ‘ਬ੍ਰੇਕਿੰਗ ਨਿਊਜ਼ ਪੰਜਾਬ’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ ਆਹ ਚੁੱਕੋ ਫਿਰ ਪੰਜਾਬੀਓ ਲੱਗਣੇ ਸ਼ੁਰੂ ਹੋ ਗਏ ਪਿੰਡਾਂ ਚ ਚਿੱਪ ਵਾਲੇ ਬਿਜਲੀ ਦੇ ਮੀਟਰ।’ ਇਸ ਵੀਡੀਓ ਨੂੰ ਹੁਣ ਤਕ 30,000 ਤੋਂ ਵੱਧ ਸੋਸ਼ਲ ਮੀਡੀਆ ਯੂਜ਼ਰ ਦੇਖ ਚੁੱਕੇ ਹਨ।

ਇਕ ਹੋਰ ਫੇਸਬੁੱਕ ਪੇਜ ‘ਏ ਵਨ ਪੰਜਾਬੀ’ ਨੇ ਵੀ ਵਾਇਰਲ ਵੀਡਿਓ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ। ਅਸੀਂ ਪਾਇਆ ਕਿ ਕਈ ਮੀਡੀਆ ਅਦਾਰਿਆਂ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ।

Crowd tangle ਦੇ ਡਾਟਾ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

10 ਮਾਰਚ ਨੂੰ ਕੇਂਦਰੀ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਪੰਜਾਬ ਵਿਚ ਜਲਦੀ ਤੋਂ ਜਲਦੀ ਪ੍ਰੀਪੇਡ ਸਮਾਰਟ ਇਲੈਕਟ੍ਰੀਸਿਟੀ ਮੀਟਰ ਲੁਕਾਉਣ ਦੀ ਗੱਲ ਆਖੀ ਸੀ। ਚਿੱਠੀ ਦੇ ਮੁਤਾਬਕ ਪੰਜਾਬ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ ਅਤੇ ਜੇਕਰ ਸਮੇਂ ਵਿੱਚ ਮੀਟਰ ਨਹੀਂ ਲੱਗਦੇ ਤਾਂ ਕੇਂਦਰੀ ਸਰਕਾਰ ਬਿਜਲੀ ਰਿਫਾਰਮ ਦੇ ਫੰਡ ਵਾਪਸ ਲੈ ਸਕਦੀ ਹੈ। ਕੇਂਦਰੀ ਮੰਤਰਾਲੇ ਨੇ ਪੰਜਾਬ ਵਿਚ 85,000 ਸਮਾਰਟ ਮੀਟਰਾਂ ਨੂੰ ਪ੍ਰੀ ਪੇਡ ਮੀਟਰਾਂ ਵਿੱਚ ਬਦਲਣ ਕਿਹਾ ਹੈ।

ਪੰਜਾਬ ਵਿਚ ਪ੍ਰੀ ਪੇਡ ਮੀਟਰਾਂ ਨੂੰ ਲੈ ਕੇ ਲਗਾਤਾਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਪੰਜਾਬ ਦੇ ਵਿੱਚ ਚਿੱਪ ਵਾਲੇ ਮੀਟਰ ਲੱਗਣੇ ਸ਼ੁਰੂ ਹੋ ਗਏ ਹਨ ਜਿਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਫੇਸਬੁੱਕ ਤੇ ਹੀ ਕੁਝ ਕੀ ਵਰਡ ਸਰਚ ਦੀ ਮੱਦਦ ਨਾਲ ਵਾਇਰਲ ਵੀਡੀਓ ਨੂੰ ਖੰਗਾਲਿਆ।

ਆਪਣੀ ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਇਕ ਫੇਸਬੁੱਕ ਯੂਜ਼ਰ ਬਲਵਿੰਦਰ ਸਿੰਘ ਦੁਆਰਾ 10 ਅਕਤੂਬਰ 2021 ਨੂੰ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਕ ਪਿੰਡ ਜੇਠੂਕੇ ਵਿਖੇ ਚਿਪ ਵਾਲਾ ਇਲੈਕਟ੍ਰਾਨਿਕ ਮੀਟਰ ਲਾਉਣ ਆਏ ਸੀ ਬਿਜਲੀ ਮਹਿਕਮੇ ਦੇ ਮੁਲਾਜ਼ਮ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵੱਲੋਂ ਬੈਰੰਗ ਵਾਪਿਸ ਕਰ ਦਿੱਤੇ ਗਏ ਵਿਰੋਧ ਕਰਕੇ।

ਇਸ ਦੇ ਨਾਲ ਹੀ ਇਕ ਹੋਰ ਫੇਸਬੁੱਕ ਪੇਜ ‘ਪੇਂਡੂ ਜਨਤਾ’ ਦੁਆਰਾ ਵੀ ਸਾਨੂੰ ਵਾਇਰਲ ਹੋ ਰਹੀ ਵੀਡੀਓ 10 ਅਕਤੂਬਰ 2021 ਨੂੰ ਅਪਲੋਡ ਮਿਲੀ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਵੀਡਿਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਬਠਿੰਡਾ ਦੇ ਲੋਕਲ ਪੱਤਰਕਾਰ ਨੂੰ ਸੰਪਰਕ ਕੀਤਾ। ਉਨ੍ਹਾਂ ਨੇ ਸਾਡੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਾਇਰਲ ਹੋ ਰਹੀ ਵੀਡਿਓ ਹਾਲੀਆ ਨਹੀਂ ਸਗੋਂ ਪੁਰਾਣੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਾਡੇ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਦਾ ਵੀਡਿਓ ਸਪਸ਼ਟੀਕਰਨ ਵੀ ਸਾਂਝਾ ਕੀਤਾ।

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਰਾਮਪੁਰਾ ਤੋਂ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਉ ਪਿਛਲੇ ਸਾਲ ਮਾਰਚ ਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਬਿਜਲੀ ਦੇ ਮੁਲਾਜ਼ਮ ਟਾਵਰਾਂ ਤੇ ਪ੍ਰੀਪੇਡ ਮੀਟਰ ਲਗਾਉਣ ਆਏ ਸਨ ਜਿਸ ਦਾ ਉਨ੍ਹਾਂ ਨੇ ਵਿਰੋਧ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੀ ਵੀਡੀਓ ਨੂੰ ਹਾਲੇ ਦੱਸ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੁਆਰਾ ਜਾਰੀ ਕੀਤੀ ਗਈ ਹਾਲੀਆ ਫੁਰਮਾਨਾਂ ਦਾ ਵੀ ਉਨ੍ਹਾਂ ਦੀ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪ੍ਰੀਪੇਡ ਸਮਾਰਟ ਮੀਟਰਾਂ ਦਾ ਜੰਮ ਕੇ ਵਿਰੋਧ ਕੀਤਾ ਜਾਵੇਗਾ ਅਤੇ ਵੋਟਰਾਂ ਨੂੰ ਲੱਗਣ ਨਹੀਂ ਦਿੱਤਾ ਜਾਵੇਗਾ।

ਇਸ ਤਰ੍ਹਾਂ ਸਰਚ ਦੇ ਦੌਰਾਨ ਸਾਨੂੰ ਟ੍ਰਿਬਿਊਨ ਦੁਆਰਾ 27 ਮਾਰਚ 2022 ਨੂੰ ਪ੍ਰਕਾਸ਼ਿਤ ਇਕ ਮੀਡੀਆ ਰਿਪੋਰਟ ਮਿਲੀ। ਦਿ ਟ੍ਰਿਬਿਊਨ ਦੀ ਰਿਪੋਰਟ ਦੇ ਮੁਤਾਬਕ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਕੇਂਦਰ ਦੁਆਰਾ ਲਗਾਏ ਜਾ ਰਹੇ ਪ੍ਰੀਪੇਡ ਸਮਾਰਟ ਮੀਟਰਾਂ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਨ ਦੀ ਗੱਲ ਆਖੀ ਉਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਬਠਿੰਡਾ ਦੇ ਪੁਲੀਸ ਪਿੰਡ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ।

ਪ੍ਰੀ ਪੇਡ ਮੀਟਰਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਪੁਰਾਣੀ ਵੀਡੀਓ ਹੋਈ ਵਾਇਰਲ

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਵੀਡਿਓ ਹਾਲੀਆ ਨਹੀਂ ਸਗੋਂ ਪਿਛਲੇ ਸਾਲ ਮਾਰਚ ਦੀ ਹੈ। ਵਾਇਰਲ ਵੀਡੀਓ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।

Result: Misleading Content

Our Sources

Facebook Post by Balwinder Singh Jethuke
Telephonic Conversation with Local Journalist from Bathinda
Video statement by BKU Ekta Dakaunda Block President Balwinder Singh Jethuke


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular