ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਕੀ ਪੰਜਾਬ ਵਿੱਚ ਬੰਦ ਹੋਣਗੀਆਂ 10 ਸਾਲ ਪੁਰਾਣੀ ਗੱਡੀਆਂ? ਐਡਿਟਡ ਵੀਡੀਓ ਵਾਇਰਲ

ਕੀ ਪੰਜਾਬ ਵਿੱਚ ਬੰਦ ਹੋਣਗੀਆਂ 10 ਸਾਲ ਪੁਰਾਣੀ ਗੱਡੀਆਂ? ਐਡਿਟਡ ਵੀਡੀਓ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਸੋਸ਼ਲ ਮੀਡੀਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀਡੀਓ ਕਲਿਪ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਅਰਵਿੰਦ ਕੇਜਰੀਵਾਲ ਕਹਿੰਦੇ ਹਨ ਕਿ ਪੰਜਾਬ ਵਿਚ 10 ਸਾਲ ਪੁਰਾਣੀ ਗੱਡੀਆਂ ਨੂੰ ਬੰਦ ਕੀਤਾ ਜਾਵੇਗਾ। ਇਸ ਵੀਡੀਓ ਕਲਿਪ ਦੇ ਨਾਲ ਇੱਕ ਅਖਬਾਰ ਦੀ ਕਟਿੰਗ ਵਾਇਰਲ ਹੋ ਰਹੀ ਹੈ ਜਿਸ ਦੇ ਮੁਤਾਬਕ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ ਵਿਚ ਬਿਆਨ ਦਿੱਤਾ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਪੰਜਾਬ ਵਿਚ 10 ਸਾਲ ਪੁਰਾਣੀ ਗੱਡੀਆਂ ਨੂੰ ਦਿੱਲੀ ਵਾਂਗ ਬੰਦ ਕੀਤਾ ਜਾਵੇਗਾ।

ਫੇਸਬੁੱਕ ਯੂਜ਼ਰ “Parmar Binjon” ਨੇ ਵਾਇਰਲ ਪੋਸਟ ਸ਼ੇਅਰ ਕਰਦਿਆਂ ਕੈਪਸ਼ਨ ਲਿਖਿਆ,’ਫੜਲੋ। ਵੋਟ ਪਾਉਣ ਤੋਂ ਪਹਿਲਾਂ ਪੁਰਾਣੀ ਮਸ਼ੀਨਰੀ ਨੂੰ ਮਿਲ ਕੇ ਜਾਇਓ।’ ਇਸ ਵੀਡੀਓ ਨੂੰ ਹੁਣ ਤਕ 15,000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਤੇ ਅਖ਼ਬਾਰ ਦੀ ਕਲਿਪਿੰਗ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਪੰਜਾਬ ਵਿੱਚ ਬੰਦ ਹੋਣਗੀਆਂ 10 ਸਾਲ ਪੁਰਾਣੀ ਗੱਡੀਆਂ
Courtesy: Facebook/KarandeepSingh

Crowd tangle ਦੇ ਡਾਟਾ ਦੇ ਮੁਤਾਬਕ ਵੀ ਇਸ ਵੀਡੀਓ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਪੰਜਾਬ ਵਿੱਚ ਬੰਦ ਹੋਣਗੀਆਂ 10 ਸਾਲ ਪੁਰਾਣੀ ਗੱਡੀਆਂ
Courtesy: Crowd tangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਗੁੰਮਰਾਹਕੁਨ ਜਾਣਕਾਰੀਆਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ। Newschecker ਪਹਿਲਾਂ ਵੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਕਈ ਫਰਜ਼ੀ ਅਤੇ ਗੁੰਮਰਾਹਕੁਨ ਖ਼ਬਰਾਂ ਦਾ ਫੈਕਟ ਕਰ ਚੁੱਕੀ ਹੈ।

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ ਅਸੀਂ ਸਭ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦੇ ਫੇਸਬੁੱਕ ਪੇਜ ਨੂੰ ਖੰਗਾਲਿਆ। ਸਰਚ ਦੌਰਾਨ ਸਾਨੂੰ ਅਰਵਿੰਦ ਕੇਜਰੀਵਾਲ ਦੀ ਫੇਸਬੁੱਕ ਪੇਜ ਤੇ 13 ਫਰਵਰੀ 2022 ਨੂੰ ਅਪਲੋਡ ਵੀਡੀਓ ‘ਚ ਪ੍ਰੈਸ ਕਾਨਫਰੰਸ ਦਾ ਲਿੰਕ ਮਿਲਿਆ। ਅਸੀਂ ਵਾਇਰਲ ਵੀਡੀਓ ਨੂੰ ਧਿਆਨ ਦੇ ਨਾਲ ਸੁਣਨ ‘ਤੇ ਪਾਇਆ ਕਿ ਵਾਇਰਲ ਵੀਡੀਓ ਨੂੰ ਕੱਟ ਕੇ ਸ਼ੇਅਰ ਕੀਤਾ ਜਾ ਰਿਹਾ ਹੈ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਅਸੀਂ ਪਾਇਆ ਕਿ ਅਸਲ ਵੀਡੀਓ ਵਿੱਚ 9 ਮਿੰਟ 30 ਸਕਿੰਟ ਤੇ ਕੇਜਰੀਵਾਲ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆਂ ਕਹਿੰਦੇ ਹਨ,’ਪੰਜਾਬ ਵਿਚ 10 ਸਾਲ ਤੋਂ ਵੱਧ ਪੁਰਾਣੀ ਗੱਡੀਆਂ ਨੂੰ ਬੰਦ ਕਰਨ ਵਾਲੀ ਗੱਲ ਫਰਜ਼ੀ ਹੈ। ਅਸੀਂ ਅਜਿਹਾ ਕੋਈ ਐਲਾਨ ਨਹੀਂ ਕੀਤਾ ਤੇ ਨਾ ਹੀ ਸਾਡਾ ਅਜਿਹਾ ਕੋਈ ਵਿਚਾਰ ਹੈ।’

ਸੋਸ਼ਲ ਮੀਡੀਆ ਤੇ ਵਾਇਰਲ ਬੁਰੀ ਅਖ਼ਬਾਰ ਦੀ ਕਲਿਪਿੰਗ ਨੂੰ Newschecker ਪਹਿਲਾਂ ਹੀ ਫੈਕਟ ਚੈਕ ਕਰ ਚੁੱਕੀ ਹੈ। ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਫ਼ਰਜ਼ੀ ਹੈ ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਸੀ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਅਸਲ ਵੀਡਿਓ ਵਿੱਚ ਅਰਵਿੰਦ ਕੇਜਰੀਵਾਲ ਪੱਤਰਕਾਰ ਦਾ ਜਵਾਬ ਦਿੰਦੇ ਹੋਏ ਕਹਿ ਰਹੇ ਸਨ ਕਿ ਪੰਜਾਬ ‘ਚ ਦੱਸ ਸਾਲ ਪੁਰਾਣੀਆਂ ਗੱਡੀਆਂ ਨੂੰ ਬੰਦ ਕਰਨ ਦਾ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਸ ਦੇ ਨਾਲ ਹੀ ਵਾਇਰਲ ਹੋ ਰਹੀ ਅਖ਼ਬਾਰ ਦੀ ਕਲਿਪਿੰਗ ਵੀ ਫਰਜ਼ੀ ਹੈ।

Result: Manipulated Media

Our Sources

Facebook/ArvindKejriwal: https://www.facebook.com/watch/live/?ref=watch_permalink&v=461597135507195

Direct Contact


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular