Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਇਸ ਹਫਤੇ Newschecker ਨੇ ਸੋਸ਼ਲ ਮੀਡਿਆ ਤੇ ਮੌਜੂਦ ਤਮਾਮ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇਕ ਪੋਸਟ ਖੂਬ ਵਾਇਰਲ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਕਿ ਕੇਜਰੀਵਾਲ ਕਹਿੰਦੇ ਹਨ ਕਿ ਪੰਜਾਬ ਵਿਚ 10 ਸਾਲ ਪੁਰਾਣੀ ਗੱਡੀਆਂ ਨੂੰ ਬੰਦ ਕੀਤਾ ਜਾਵੇਗਾ। । ਇਸ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਐਮੀ ਵਿਰਕ ਨੇ ਸਟੇਜ ਤੇ ਭਗਵੰਤ ਮਾਨ ਨੂੰ ਸ਼ਰਾਬੀ ਕਿਹਾ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਵੀਡੀਓ ਨੂੰ ਵਾਇਰਲ ਕਰ ਲੋਕਾਂ ਨੂੰ ਸੋਸ਼ਲ ਮੀਡੀਆ ਤੇ ਗੁੰਮਰਾਹ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਲੀਡਰ ਭਗਵੰਤ ਮਾਨ ਦਾ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਵਿਰੋਧ ਕੀਤਾ ਗਿਆ। ਵਾਇਰਲ ਹੋ ਰਹੀ ਵੀਡੀਓ ਪੁਰਾਣੀਆਂ ਹਨ ਜਿਹਨਾਂ ਨੂੰ ਹਾਲੀਆ ਦੱਸਕੇ ਸ਼ੇਅਰ ਕੀਤਾ ਜਾ ਰਿਹਾ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਆਮ ਆਦਮੀ ਪਾਰਟੀ ਦੀ ਰੈਲੀ ਦੀ ਹੈ।ਵਾਇਰਲ ਹੋ ਰਹੀ ਤਸਵੀਰ ਆਮ ਆਦਮੀ ਪਾਰਟੀ ਦੀ ਸਾਲ 2017 ਵਿੱਚ ਬਰਨਾਲਾ ਵਿਖੇ ਹੋਈ ਇਨਕਲਾਬ ਰੈਲੀ ਦੀ ਹੈ ਜਿਸ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਕਿ ਪੰਜਾਬ ਦੇ ਵਿੱਚ 10 ਸਾਲ ਪੁਰਾਣੀਆਂ ਗੱਡੀਆਂ ਬੰਦ ਹੋਣਗੀਆਂ। ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਾਇਰਲ ਹੋ ਰਹੀ ਵੀਡੀਓ ਐਡੀਟਡ ਹੈ। ਅਰਵਿੰਦ ਕੇਜਰੀਵਾਲ ਨੇ ਇਸ ਤਰ੍ਹਾਂ ਦਾ ਕੋਈ ਬਿਆਨ ਨਹੀਂ ਦਿੱਤਾ ਹੈ।
ਵਾਇਰਲ ਹੋ ਰਹੀ ਪੋਸਟ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਰਿਹਾਈ ਤੇ ਡੇਰਾ ਪ੍ਰੇਮੀਆਂ ਨੂੰ ਵਧਾਈ ਦਿੱਤੀ। ਸੋਸ਼ਲ ਮੀਡੀਆ ਤੇ ਭਗਵੰਤ ਮਾਨ ਨੂੰ ਲੈ ਕੇ ਵਾਇਰਲ ਹੋ ਰਹੀ ਪੋਸਟ ਐਡੀਟਡ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 7, 2025
Shaminder Singh
June 5, 2025
Shaminder Singh
June 4, 2025