ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੇ ਵਿੱਚ ਚਿੱਟਾ ਕੁੜਤਾ ਪਜਾਮਾ ਪਾਏ ਵਿਅਕਤੀ ਨੂੰ ਭੱਜਦਿਆਂ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੇ ਨਾਲ ਪੁਲਿਸ ਵੀ ਭੱਜ ਰਹੀ ਹੈ ਅਤੇ ਮੌਜੂਦ ਲੋਕ ਨਾਅਰੇਬਾਜ਼ੀ ਕਰਦੇ ਸੁਣਾਈ ਦੇ ਰਹੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਲੋਕਾਂ ਨੇ ਬੀਜੇਪੀ ਵਿਧਾਇਕ ਨੂੰ ਭਜਾਇਆ।
ਫੇਸਬੁੱਕ ਪੇਜ ‘ਕਾਂਗਰਸ ਅੱਛੀ ਥੀ ਯਾਰ’ ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬ ਵਿੱਚ ਬੀਜੇਪੀ ਦੇ ਵਿਧਾਇਕ ਦਮ ਦਬਾ ਕੇ ਭੱਜੇ।’ ਇਸ ਵੀਡੀਓ ਨੂੰ ਹੁਣ ਤਕ 3000 ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।

ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮ ਤੇ ਇਸ ਦਾਅਵੇ ਨੂੰ ਹੋਰਨਾਂ ਭਾਸ਼ਾਵਾਂ ਵਿੱਚ ਵੀ ਸ਼ੇਅਰ ਕੀਤਾ ਜਾ ਰਿਹਾ ਹੈ।

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
20 ਫਰਵਰੀ ਨੂੰ ਪੰਜਾਬ ‘ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋਸਲ ਮੀਡੀਆ ਤੇ ਲਗਾਤਾਰ ਪਾਰਟੀਆਂ ਦੁਆਰਾ ਆਪਣਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਪੁਰਾਣੀ ਵੀਡੀਓ, ਤਸਵੀਰਾਂ ਅਤੇ ਫ਼ਰਜ਼ੀ ਸੰਦੇਸ਼ ਵੀ ਵਾਇਰਲ ਹੋ ਰਹੇ ਹਨ।
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਸੱਚਾਈ ਜਾਨਣ ਦੇ ਲਈ ਆਪਣੀ ਪੜਤਾਲ ਸ਼ੁਰੂ ਕੀਤੀ। ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ InVID ਟੂਲ ਦੀ ਮਦਦ ਨਾਲ ਕੁਝ ਕੀ ਫਰੇਮ ਵਿੱਚ ਵੰਡ ਕੇ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਨਾਲ ਮੇਲ ਖਾਂਦੀਆਂ ਤਸਵੀਰਾਂ ਮੀਡੀਆ ਸੰਸਥਾਨ News Click ਦੁਆਰਾ 12 ਜੁਲਾਈ 2021 ਨੂੰ ਪ੍ਰਕਾਸ਼ਿਤ ਆਰਟੀਕਲ ਵਿੱਚ ਮਿਲੀਆਂ। ਆਰਟੀਕਲ ਦੇ ਮਤਾਬਕ ਜ਼ਿਲ੍ਹਾ ਪਟਿਆਲਾ ਵੇ ਅਧੀਨ ਰਾਜਪੁਰਾ ਵਿਖੇ ਕਿਸਾਨਾਂ ਨੇ ਬੀਜੇਪੀ ਦੇ ਆਗੂ ਭੁਪੇਸ਼ ਅਗਰਵਾਲ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਤਕਰੀਬਨ 3 ਘੰਟਿਆਂ ਦੇ ਲਈ ਨਜ਼ਰਬੰਦ ਰੱਖਿਆ।

ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਇਸ ਖ਼ਬਰ ਨੂੰ ਖੰਗਾਲਿਆ। ਸੁਸਤੀ ਦੌਰਾਨ ਸਾਨੂੰ ਦ ਟ੍ਰਿਬਿਊਨ ਦੁਆਰਾ 11 ਜੁਲਾਈ 2021 ਨੂੰ ਪ੍ਰਕਾਸ਼ਿਤ ਆਰਟੀਕਲ ਮਿਲਿਆ ਜਿਸ ਵਿੱਚ ਵੀ ਸਾਨੂੰ ਵਾਇਰਲ ਵੀਡਿਓ ਨਾਲ ਮੇਲ ਖਾਂਦੀ ਤਸਵੀਰ ਮਿਲੀ। ਦ ਟ੍ਰਿਬਿਊਨ ਦੀ ਰਿਪੋਰਟ ਦੇ ਮਤਾਬਕ ਕਿਸਾਨਾਂ ਨੇ ਬੀਜੇਪੀ ਦੇ ਸਪੋਕਸਪਰਸਨ ਭੁਪੇਸ਼ ਅਗਰਵਾਲ ਦਾ ਘਿਰਾਓ ਕੀਤਾ ਅਤੇ ਮੀਟਿੰਗ ਤੋਂ ਬਾਅਦ ਤਿੰਨ ਘੰਟਿਆਂ ਦੇ ਲਈ ਨਜ਼ਰਬੰਦ ਰੱਖਿਆ।

ਆਪਣੀ ਸਰਚ ਦੇ ਦੌਰਾਨ ਸਾਨੂੰ India Today ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ ਜਿਸ ਮੁਤਾਬਕ ਘਿਰਾਓ ਕੀਤੇ ਗਏ ਭਾਜਪਾ ਦੇ ਲੀਡਰਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਦਖ਼ਲ ਤੋਂ ਬਾਅਦ ਛੁਡਾਇਆ ਗਿਆ। ਰਿਪੋਰਟ ਦੇ ਮੁਤਾਬਕ ਐਤਵਾਰ ਨੂੰ ਭਾਜਪਾ ਦੇ ਕਈ ਆਗੂਆਂ ਜਿਨ੍ਹਾਂ ਵਿਚ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਤੇ ਪਟਿਆਲਾ ਇੰਚਾਰਜ ਭੁਪੇਸ਼ ਅਗਰਵਾਲ ਮੌਜੂਦ ਸਨ ਉਨ੍ਹਾਂ ਨੂੰ ਤਕਰੀਬਨ 12 ਘੰਟਿਆਂ ਤੋਂ ਬਾਅਦ ਛੁਡਾਇਆ ਗਿਆ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪਿਛਲੇ ਸਾਲ ਜੁਲਾਈ ਦੀ ਹੈ ਜਿਸ ਨੂੰ ਪੰਜਾਬ ਚੋਣਾਂ ਨਾਲ ਜੋੜ ਕੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵੀਡੀਓ ਵਿੱਚ ਮੌਜੂਦ ਵਿਅਕਤੀ ਬੀਜੇਪੀ ਵਿਧਾਇਕ ਨਹੀਂ ਹਨ। ਭੁਪੇਸ਼ ਅਗਰਵਾਲ ਬੀਜੇਪੀ ਦੇ ਸਪੋਕਸਪਰਸਨ ਅਤੇ ਪਟਿਆਲਾ ਦੇ ਇੰਚਾਰਜ ਹਨ।
Result: Misleading/Partly False
Our Sources
News Click: https://www.newsclick.in/Punjab-BJP-Leaders-Detained-Protesting-Farmers-Patiala-Released-HC-Order
The Tribune: https://www.tribuneindia.com/news/patiala/punjab-bjp-leaders-roughed-up-by-rajpura-protesters-281690
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ