ਸੋਸ਼ਲ ਮੀਡੀਆ ਤੇ ਖਬਰ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਖ਼ਬਰ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਬੀਜੇਪੀ ਦੇ 3 ਐਮ.ਐਲ.ਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

ਸੋਸ਼ਲ ਮੀਡੀਆ ਤੇ ਇਕ ਫੇਸਬੁੱਕ ਯੂਜ਼ਰ ਨੇ ਇਸ ਖ਼ਬਰ ਨੂੰ ਸ਼ੇਅਰ ਕਰਦਿਆਂ ਲਿਖਿਆ,”ਪੰਜਾਬ ਅੰਦਰ ਭਾਜਪਾ ਨੂੰ ਜੋਰਦਾਰ ਝਟਕਾ ਬੀਜੇਪੀ ਦੇ ਤਿੰਨੋ ਵਿਧਾਇਕ ਹੋਏ ਕਾਂਗਰਸ ਚ ਸ਼ਾਮਲ ।। ਬਹੁਤ ਵਧੀਆ ਫੈਸਲਾ ਲਿਆ ਹੈ ਇਹਨਾ ਵਿਧਾਇਕਾਂ ਨੇ ,ਬਾਕੀ ਸੂਬਿਆਂ ਅੰਦਰ ਵੀ ਬੀਜੇਪੀ ਦੇ ਲੀਡਰਾਂ ਨੂੰ ਇਹੋ ਜਹੀ ਸਮਝ ਦਿਖਾਉਣੀ ਪਵੇਗੀ”
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਹੋਰਨਾਂ ਪਲੈਟਫਾਰਮਾਂ ਤੇ ਵੱਖ ਵੱਖ ਭਾਸ਼ਾਵਾਂ ਦੇ ਵਿਚ ਵੀ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।

Fact Check/Verification
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਿਛਲੇ 110 ਦਿਨਾਂ ਤੋਂ ਕਿਸਾਨ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਵਿਰੋਧ ਵਿਚ ਬੈਠੇ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਕਈ ਲੀਡਰਾਂ ਨੂੰ ਪੰਜਾਬ , ਹਰਿਆਣਾ ਸਮੇਤ ਦੇਸ਼ ਦੇ ਵੱਖ ਵੱਖ ਰਾਜਾਂ ਦੇ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਿਛਲੇ ਦਿਨੀਂ ਹੋਸ਼ਿਆਰਪੂਰ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਵਿਜੇ ਸਾਂਪਲਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਨਾਲ ਹੀ ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਵੀ ਕਈ ਵਾਰ ਕਿਸਾਨਾਂ ਦੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਕਈ ਥਾਵਾਂ ਤੇ ਭਾਰਤੀ ਜਨਤਾ ਪਾਰਟੀ ਸਮੇਤ ਕਈ ਹੋਰ ਪਾਰਟੀਆਂ ਦੇ ਲੀਡਰਾਂ ਦਾ ਸਮਾਜਿਕ ਬਾਈਕਾਟ ਵੀ ਕੀਤਾ ਗਿਆ ਹੈ।
ਇਸ ਦੌਰਾਨ ਸੋਸ਼ਲ ਮੀਡੀਆ ਤੇ ਖਬਰ ਖੂਬ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਖ਼ਬਰ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਬੀਜੇਪੀ ਦੇ 3 ਐਮ.ਐਲ.ਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।
ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੇ ਪਹਿਲੇ ਪੜਾਅ ਦੇ ਵਿੱਚ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਨਾਲ ਇਸ ਖ਼ਬਰ ਨੂੰ ਖੰਗਾਲਣ ਦੀ ਕੋਸ਼ਿਸ਼ ਕੀਤੀ।
ਹਾਲਾਂਕਿ, ਸਰਚ ਦੇ ਦੌਰਾਨ ਸਾਨੂੰ ਇਸ ਤਰ੍ਹਾਂ ਦੀ ਕੋਈ ਵੀ ਮੀਡੀਆ ਰਿਪੋਰਟ ਨਹੀਂ ਮਿਲੀ ਜਿਸ ਮੁਤਾਬਕ ਪੰਜਾਬੀ ਬੀਜੇਪੀ ਦੇ ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਗੌਰਤਲਬ ਹੈ ਕਿ ਜੇਕਰ ਬੀਜੇਪੀ ਦੇ ਵਿਧਾਇਕਾਂ ਦੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਸੀ ਤਾਂ ਇਸ ਨੂੰ ਲੈ ਕੇ ਕੋਈ ਨਾ ਕੋਈ ਮੀਡੀਆ ਰਿਪੋਰਟ ਜ਼ਰੂਰ ਹੁੰਦੀ।

ਆਪਣੀ ਸਰਚ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਬੀਜੇਪੀ ਦੇ ਵਿਧਾਇਕਾਂ ਦੇ ਫੇਸਬੁੱਕ ਹੈਂਡਲ ਨੂੰ ਵੀ ਖੰਗਾਲਿਆ ਪਰ ਉੱਥੇ ਵੀ ਸਾਨੂੰ ਵਾਇਰਲ ਹੋ ਰਹੇ ਦਾਅਵੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਮਿਲੀ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਹੁਣ ਅਸੀਂ ਵਾਇਰਲ ਹੋ ਰਹੇ ਦਾਅਵੇ ਦੀ ਜਾਂਚ ਦੇ ਲਈ ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ਨੂੰ ਖੰਗਾਲਿਆ ਪੰਜਾਬ ਵਿਧਾਨ ਸਭਾ ਦੀ ਵੈੱਬਸਾਈਟ ਦੇ ਮੁਤਾਬਕ ਪੰਜਾਬ ਬੀਜੇਪੀ ਦੇ ਦੋ ਵਿਧਾਇਕ ਹਨ ਨਾ ਕਿ ਤਿੰਨ।

2017 ਦੇ ਵਿਧਾਨ ਸਭਾ ਨਤੀਜਿਆਂ ਦੇ ਮੁਤਾਬਕ ਬੀਜੇਪੀ ਦੇ ਪਹਿਲਾਂ ਤਿੰਨ ਵਿਧਾਇਕ ਸਨ। ਫਗਵਾੜਾ ਤੋਂ ਸੋਮ ਪ੍ਰਕਾਸ਼ ਸੁਜਾਨਪੁਰ ਤੋਂ ਦਿਨੇਸ਼ ਸਿੰਘ ਅਤੇ ਅਬੋਹਰ ਤੋਂ ਅਰੁਣ ਨਾਰੰਗ। ਹਾਲਾਂਕਿ ਬਾਅਦ ਵਿਚ ਫਗਵਾੜਾ ਤੋਂ ਸੋਮ ਪ੍ਰਕਾਸ਼ ਨੇ ਅਸਤੀਫ਼ਾ ਦੇ ਕੇ 2019 ਵਿੱਚ ਲੋਕ ਸਭਾ ਚੋਣਾਂ ਲੜੀਆਂ ਜਿਸ ਵਿੱਚ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ। ਸੋਮ ਪ੍ਰਕਾਸ਼ ਇਸ ਵੇਲੇ ਕੇਂਦਰ ਵਿੱਚ ਮੰਤਰੀ ਹਨ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਸੋਮ ਪ੍ਰਕਾਸ਼ ਦੇ ਅਸਤੀਫਾ ਦੇਣ ਤੋਂ ਬਾਅਦ 21 ਅਕਤੂਬਰ 2019 ਨੂੰ ਫਗਵਾੜਾ ਦੇ ਬਾਈ ਇਲੈਕਸ਼ਨ ਹੋਏ ਸਨ ਜਿਸ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਆਈਏਐਸ ਬਲਵਿੰਦਰ ਸਿੰਘ ਧਾਲੀਵਾਲ ਨੇ ਬੀਜੇਪੀ ਦੇ ਕੈਡਿਟ ਰਾਜੇਸ਼ ਬੱਗਾ ਨੂੰ ਹਰਾਇਆ ਸੀ ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਬੀਜੇਪੀ ਦੇ ਵਿਧਾਇਕਾਂ ਦੀ ਸੰਖਿਆ 2 ਰਹਿ ਗਈ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਦਾਅਵਾ ਫ਼ਰਜ਼ੀ ਹੈ। ਪੰਜਾਬ ਬੀਜੇਪੀ ਦੇ ਵਿਧਾਇਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਹਨ। ਵਾਇਰਲ ਖ਼ਬਰ ਨੂੰ ਫਰਜ਼ੀ ਤਰੀਕੇ ਦੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ।
Result: False
Sources
http://www.punjabassembly.nic.in/index.phpoption=com_content&view=article&Itemid=119&id=21
https://www.facebook.com/arunnarangbjp
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044