Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਕੁਝ ਕੁੜੀਆਂ ਨੂੰ ਨਸ਼ਾ ਕਰਦਿਆਂ ਵੇਖਿਆ ਜਾ ਸਕਦਾ ਹੈ।ਵੀਡੀਓ ਨੂੰ ਵਾਇਰਲ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਹਾਲੀਆ ਹੈ ਅਤੇ ਪੰਜਾਬ ਦਾ ਹੈ ਜਿਥੇ ਮੁੰਡਿਆਂ ਤੋਂ ਅਲਾਵਾ ਕੁੜੀਆਂ ਵੀ ਨਸ਼ੇ ਦੀ ਚਪੇਟ ਵਿਚ ਆ ਗਈਆਂ ਹਨ। ਵੀਡੀਓ ਨੂੰ ਵਾਇਰਲ ਕਰਦਿਆਂ ਆਪ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
ਫੇਸਬੁੱਕ ਪੇਜ ‘ਨੇਤਾ ਦੀ ਰੇਲ’ ਨੇ 7 ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, ‘ਲਓ ਬਚਾ ਲਿਆ ਪੰਜਾਬ ਨਸ਼ਿਆਂ ਤੋਂ 3 ਮਹੀਨੇ ਚ ਨਸ਼ਾ ਖਤਮ ਕਰਨ ਦੇ ਵਾਅਦੇ ਕਰਨ ਵਾਲੇ ਨੌਜਵਾਨ ਤੇ ਛੱਡੋ ਕੁੜੀਆਂ ਵੀ ਨਸ਼ੇ ਤੇ ਲਾ ਗਏ।’
ਅਸੀਂ ਪਾਇਆ ਕਿ ਸ਼ੋਸਲ ਮੀਡੀਆ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
Crowd tangle ਮੁਤਾਬਕ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਸ਼ੁਰੂ ਕੀਤੀ। ਅਸੀਂ ਸਭ ਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਕੀਵਰਡ ਸਰਚ ਜਰੀਏ ਇਸ ਮਾਮਲੇ ਨੂੰ ਲੈ ਕੇ ਖੰਗਾਲਿਆ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂ ਵਾਇਰਲ ਵੀਡੀਓ ਕਈ ਸੋਸ਼ਲ ਮੀਡਿਆ ਯੂਜ਼ਰਾਂ ਦੇ ਦੁਆਰਾ ਅਪਲੋਡ ਮਿਲੀ। ਫੇਸਬੁੱਕ ਯੂਜ਼ਰ ਪੱਤਰਕਾਰ ਤਰਸੇਮ ਸਿੰਘ ਗਹਿਲ ਨੇ 10 ਜੁਲਾਈ 2018 ਨੂੰ ਵਾਇਰਲ ਵੀਡੀਓ ਸ਼ੇਅਰ ਕਰਦਿਆਂ ਲਿਖਿਆ, “ਲਾਈਕ ਦੀ ਬਜਾਏ ਸ਼ੇਅਰ ਕਰੋ ਬਹੁਤੇ ਪੰਜਾਬੀ ਨੌਜਵਾਨਾਂ ਦੇ ਵਾਂਗ ਹੁਣ ਪੰਜਾਬੀ ਕੁੜੀਆਂ ਵੀ ਨਸ਼ੇ ਦੀ ਦਲਦਲਵਿੱਚ ਡੁੱਬਣ ਲਗੀਆਂ ਇਨ੍ਹਾਂ ਜਾ ਪਰਿਵਾਰ ਤੱਕ ਪਹੁੰਚੇ ਜ਼ਰੂਰ”
ਇਸ ਦੇ ਨਾਲ ਹੀ ਸਰਚ ਦੌਰਾਨ ਸਾਨੂੰ ਵਾਇਰਲ ਵੀਡੀਓ ਫੇਸਬੁੱਕ ‘ਤੇ ਸਾਲ 2015 ਵਿੱਚ ਫੇਸਬੁੱਕ ਯੂਜ਼ਰ ਦੁਆਰਾ ਸ਼ੇਅਰ ਕੀਤਾ ਮਿਲਿਆ। ਹਾਲਾਂਕਿ ਆਪਣੀ ਸਰਚ ਦੇ ਦੌਰਾਨ ਅਸੀਂ ਵਾਇਰਲ ਵੀਡੀਓ ਦੀ ਮਿਤੀ ਅਤੇ ਥਾਂ ਨੂੰ ਲੈ ਕੇ ਅਧਿਕਾਰਿਕ ਪੁਸ਼ਟੀ ਨਹੀਂ ਕਰ ਸਕੇ ਹਾਂ ਪਰ ਇਹ ਸਪਸ਼ਟ ਹੈ ਕਿ ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ 2015 ਤੋਂ ਇੰਟਰਨੇਟ ਤੇ ਮੌਜੂਦ ਹੈ।
Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਵਾਇਰਲ ਵੀਡੀਓ ਹਾਲੀਆ ਨਹੀਂ ਸਗੋਂ 2015 ਤੋਂ ਇੰਟਰਨੇਟ ਤੇ ਮੌਜੂਦ ਹੈ। ਪੁਰਾਣੀ ਵੀਡੀਓ ਨੂੰ ਸ਼ੇਅਰ ਕਰ ਆਮ ਪਾਰਟੀ ਦੀ ਸਰਕਾਰ ਤੇ ਤੰਜ ਕੱਸਿਆ ਜਾ ਰਿਹਾ ਹੈ।
Result: Missing Context
Our Sources
Video uploaded by Journalist Tarsem Singh Gehal on July 10, 2018
Video uploaded by মজার ভিডিও on on August 1, 2015
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Authors
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.