Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦੀ ਜਨਤਾ ਵੱਲੋਂ ਕੁੱਟਮਾਰ ਕੀਤੀ ਗਈ ਹੈ। ਵੀਡੀਓ ਨੂੰ ਸਾਂਝਾ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ‘ਆਪ’ ਦੇ ਠੱਗਾਂ ਤੋਂ ਸਾਵਧਾਨ ਰਹੋ। ਇਸ ਦਾਅਵੇ ਨੂੰ ਪਹਿਲਾਂ Newschecker Hindi ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ।
ਵਾਇਰਲ ਵੀਡੀਓ ‘ਚ ਇਕ ਮਹਿਲਾ ਸਰਪੰਚ ‘ਆਪ’ ਵਿਧਾਇਕ ਨਾਲ ਕਥਿਤ ਤੌਰ ‘ਤੇ ਝਗੜਾ ਕਰਦੀ ਨਜ਼ਰ ਆ ਰਹੀ ਹੈ ਜਿਸ ਤੋਂ ਬਾਅਦ ਉਥੇ ਆਸਪਾਸ ਮੌਜੂਦ ਲੋਕ ਕਥਿਤ ਵਿਧਾਇਕ ‘ਤੇ ਆਪਣਾ ਗੁੱਸਾ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ।
ਅਸੀਂ ਦਾਅਵੇ ਦੀ ਸੱਚਾਈ ਦਾ ਪਤਾ ਲਗਾਉਣ ਲਈ ਵਾਇਰਲ ਵੀਡੀਓ ਨੂੰ ਧਿਆਨ ਨਾਲ ਦੇਖਿਆ। ਵੀਡੀਓ ਦੇ ਵਿੱਚ ‘ਲੋਕ ਆਵਾਜ਼ ਪੰਜਾਬੀ’ ਲਿਖਿਆ ਇੱਕ ਲੋਗੋ ਅਤੇ ਵਾਟਰਮਾਰਕ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਅਸੀਂ ਯੂ-ਟਿਊਬ ‘ਤੇ ‘ਲੋਕ ਆਵਾਜ਼ ਪੰਜਾਬੀ’ ਨੂੰ ਸਰਚ ਕੀਤਾ। ਸਾਨੂੰ ਇਸ ਨਾਮ ਦਾ ਇੱਕ ਯੂਟਿਊਬ ਚੈਨਲ ਮਿਲਿਆ। ਚੈਨਲ ‘ਤੇ 28 ਜਨਵਰੀ 2023 ਨੂੰ ਇੱਕ ਵੀਡੀਓ ਅਪਲੋਡ ਕੀਤਾ ਗਿਆ ਸੀ ਜਿਸ ਵਿੱਚ ਵਾਇਰਲ ਵੀਡੀਓ ਦੇ ਅੰਸ਼ ਦੇਖੇ ਜਾ ਸਕਦੇ ਹਨ।
ਵੀਡੀਓ ਦੇ ਹੇਠਾਂ ਲਿਖਿਆ ਹੈ, “ਇਹ ਵੀਡੀਓ ਮਨੋਰੰਜਨ ਦੇ ਉਦੇਸ਼ਾਂ ਲਈ ਬਣਾਇਆ ਗਿਆ ਹੈ। ਇਸ ਵਿੱਚ ਦਿਖਾਏ ਗਏ ਸਾਰੇ ਪਾਤਰ ਅਤੇ ਘਟਨਾਵਾਂ ਕਾਲਪਨਿਕ ਹਨ। ਇਸ ਦਾ ਮਕਸਦ ਲੋਕਾਂ ਵਿੱਚ ਸਮਾਜਿਕ ਸੰਦੇਸ਼ ਪਹੁੰਚਾਉਣਾ ਹੈ। ਇਸ ਤੋਂ ਇਲਾਵਾ ਵੀਡੀਓ ‘ਚ ਦਿਖਾਈ ਦੇਣ ਵਾਲੇ ਸਾਰੇ ਕਲਾਕਾਰਾਂ ਦੇ ਨਾਂ ਵੀ ਲਿਖੇ ਹੋਏ ਹਨ।
ਜਾਂਚ ਦੌਰਾਨ ਅਸੀਂ ‘ਲੋਕ ਆਵਾਜ਼ ਪੰਜਾਬੀ’ ਦੇ ਫੇਸਬੁੱਕ ਪੇਜ ‘ਤੇ ਦਿੱਤੇ ਨੰਬਰ ‘ਤੇ ਸੰਪਰਕ ਕੀਤਾ। ਪੇਜ ਦੇ ਐਡਮਿਨ ਨੇ ਸਾਨੂੰ ਦੱਸਿਆ ਕਿ ਵੀਡੀਓ ਕਿਸੇ ਪਾਰਟੀ ਨਾਲ ਸਬੰਧਤ ਨਹੀਂ ਹੈ। ਉਹਨਾਂ ਨੇ ਕਿਹਾ ਕਿ, “ਇਹ ਵੀਡੀਓ ਮਨੋਰੰਜਨ ਦੇ ਉਦੇਸ਼ਾਂ ਲਈ ਬਣਾਇਆ ਗਿਆ ਹੈ। ਇਸ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਸੀਂ ਆਪਣੀ ਵੀਡੀਓ ਵਿੱਚ ਵੀ ਇਸ ਗੱਲ ਨੂੰ ਸਪੱਸ਼ਟ ਕੀਤਾ ਹੈ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਵੀਡੀਓ ਸਕ੍ਰਿਪਟਡ ਹੈ। ਵੀਡੀਓ ਨੂੰ ਮਨੋਰੰਜਨ ਦੇ ਉਦੇਸ਼ ਦੇ ਲਈ ਬਣਾਇਆ ਗਿਆ ਹੈ ਜਿਸ ਨੂੰ ਸੱਚ ਮੰਨਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।
Our Sources
YouTube Video Uploaded on Lok Awaz Punjabi Channel on January 28, 2023
Conversation with Lok Awaz Punjabi admin
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ
Shaminder Singh
June 5, 2025
Shaminder Singh
June 4, 2025
Shaminder Singh
May 5, 2025