ਸੋਸ਼ਲ ਮੀਡੀਆ ਤੇ ਮੀਡੀਆ ਸੰਸਥਾਨ ‘ਜੀ ਨਿਊਜ਼’ ਦੀ ਪਲੇਟ ਵਾਇਰਲ ਹੋ ਰਹੀ ਹੈ ਜਿਸ ਮੁਤਾਬਕ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਪੰਜਾਬ ਵਿੱਚ ਡਾਈਟਿਕਸ ਕਰਫਿਊ ਲੱਗੇਗਾ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ ਹੈ।
Newschecker ਨੇ ਆਪਣੀ ਪੜਤਾਲ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਦੌਰਾਨ ਪੰਜਾਬ ਵਿੱਚ ਨਾਈਟ ਕਰਫਿਊ ਲਗਾਉਣ ਦਾ ਫ਼ੈਸਲਾ ਲਿਆ ਸੀ।

ਅਸੀਂ ਪਾਇਆ ਕਿ ਸ਼ੇਅਰ ਚੈਟ ਸਮੇਤ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਦਾਅਵੇ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਪਲੇਟ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification
ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਜੀ ਨਿਊਜ਼ ਦੀ ਪਲੇਟ ਨੂੰ ਲੈ ਕੇ ਅਸੀਂ ਆਪਣੀ ਜਾਂਚ ਸ਼ੁਰੂ ਕੀਤੀ। ਅਸੀਂ ਯੂ ਟਿਊਬ ਤੇ ਕੁਝ ਕੀ ਵਰਡ ਸਰਚ ਦੀ ਮਦਦ ਦੇ ਨਾਲ ਵਾਇਰਲ ਹੋ ਰਹੀ ਪਲੇਟ ਨੂੰ ਖੰਗਾਲਿਆ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਪਲੇਟ ਯੂਟਿਊਬ ਚੈਨਲ India.com ਦੁਆਰਾ 25 ਨਵੰਬਰ 2020 ਨੂੰ ਆਪਣੇ ਬੁਲੇਟਿਨ ‘ਚ ਅਪਲੋਡ ਮਿਲੀ। ਜ਼ੀ ਨਿਊਜ਼ ਦੇ ਬੁਲਿਟਨ ਦੇ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਕਾਰਨ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਨਾਈਟ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ।

ਰਿਪੋਰਟ ਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਦਿੱਤੇ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੀ ਰੋਕਥਾਮ ਦੇ ਲਈ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਕਰਫਿਊ ਲਗਾਇਆ ਜਾਵੇਗਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਗੂਗਲ ਤੇ ਕੁਝ ਕੀ ਵਰਡ ਸਰਚ ਦੀ ਮੱਦਦ ਨਾਲ ਖੰਗਾਲਣ ਤੇ ਸਾਨੂੰ ਅਮਰ ਉਜਾਲਾ ਦੁਆਰਾ 25 ਨਵੰਬਰ 2020 ਨੂੰ ਪ੍ਰਕਾਸ਼ਿਤ ਆਰਟੀਕਲ ਮਿਲਿਆ ਜਿਸ ਦੇ ਮੁਤਾਬਕ ਪੰਜਾਬ ਵਿੱਚ ਕਰੋਨਾ ਦੀ ਦੂਜੀ ਲਹਿਰ ਤੂੰ ਦੇਖਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਦਸੰਬਰ ਤੋਂ ਸਾਰੇ ਸ਼ਹਿਰ ਵਿਚ ਕਰਫਿਊ ਲਗਾਉਣ ਦਾ ਫ਼ੈਸਲਾ ਲਿਆ ਹੈ।

Conclusion
ਵਾਇਰਲ ਹੋ ਰਿਹਾ ਦਾਅਵਾ ਗੁੰਮਰਾਹਕੁਨ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਦੌਰਾਨ ਪੰਜਾਬ ਵਿੱਚ ਨਾਈਟ ਕਰਫਿਊ ਲਗਾਉਣ ਦਾ ਫ਼ੈਸਲਾ ਲਿਆ ਸੀ। ਮੀਡੀਆ ਸੰਸਥਾਨ ਜੀ ਨਿਊਜ਼ ਦੀ ਪਲੇਟ ਨੂੰ ਹਾਲੀਆ ਦੱਸਦਿਆਂ ਗੁੰਮਰਾਹਕੁਨ ਜਾਣਕਾਰੀ ਸ਼ੇਅਰ ਕੀਤੀ ਜਾਰੀ ਹੈ।
Result: Misleading Content/Partly False
Our Sources
Bulletin by Zee News
Media Report by Amar Ujala
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ