Claim
ਨਸ਼ੇ ਵਿੱਚ ਧੁੱਤ ਪੰਜਾਬ ਪੁਲਿਸ ਦਾ ਮੁਲਾਜ਼ਮ
Fact
ਵਾਇਰਲ ਹੋ ਰਿਹਾ ਵੀਡੀਓ ਪੰਜਾਬ ਪੁਲਿਸ ਦਾ ਨਹੀਂ ਸਗੋਂ ਉੱਤਰ ਪ੍ਰਦੇਸ਼ ਪੁਲਿਸ ਦੇ ਮੁਲਾਜ਼ਮ ਦਾ ਹੈ।
ਸੋਸ਼ਲ ਮੀਡਿਆ ‘ਤੇ ਨਸ਼ੇ ਵਿੱਚ ਧੁੱਤ ਪੁਲਿਸ ਮੁਲਾਜ਼ਮ ਦੀ ਵੀਡੀਓ ਨੂੰ ਸ਼ੇਅਰ ਕਰਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਹੈ।
ਫੇਸਬੁੱਕ ਪੇਜ Dainik News Update ਨੇ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,”ਨਸ਼ੇ ਵਿੱਚ ਧੁੱਤ ਦੇਖ ਲਵੋ ਪੰਜਾਬ ਪੁਲਸ ਦੇ ਅਧਿਕਾਰੀ ਦਾ ਹਾਲ”

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਵੀਡੀਓ ਦੇ ਕੀ ਫ਼੍ਰੇਮ ਕੱਢੇ ਅਤੇ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਸਰਚ ਦੇ ਦੌਰਾਨ ਸਾਨੂੰ ਇਹ ਵੀਡੀਓ ਦੇ ਕੁਝ ਅੰਸ਼ 15 ਦਸੰਬਰ 2023 ਨੂੰ ਪ੍ਰਕਾਸ਼ਿਤ ਦੈਨਿਕ ਜਾਗਰਣ ਦੀ ਰਿਪੋਰਟ ਵਿਚ ਮਿਲੇ। ਇਸ ਖਬਰ ਦੇ ਮੁਤਾਬਕ, ਇੱਕ ਸਿਪਾਹੀ ਸ਼ਹਿਰ ਕੋਤਵਾਲੀ ਦੇ ਰਮਈਪੱਟੀ ਚੌਰਾਹੇ ਦੇ ਨੇੜੇ ਇੱਕ ਦਿਨ ਪਹਿਲਾਂ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸੜਕ ‘ਤੇ ਲੜਖੜਾਉਂਦੇ-ਗਿਰਦੇ ਨਜ਼ਰ ਆ ਰਿਹਾ ਸੀ ਅਤੇ ਇਸ ਦੌਰਾਨ ਕਿਸੇ ਨੇ ਸਿਪਾਹੀ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ।

ਸਾਨੂੰ ਇਹ ਵੀਡੀਓ ਕਈ ਅਧਿਕਾਰਿਕ ਮੀਡੀਆ ਰਿਪੋਰਟ ‘ਚ ਅਪਲੋਡ ਮਿਲਿਆ। ਇਹਨਾਂ ਖਬਰਾਂ ਦੇ ਮੁਤਾਬਕ ਇਹ ਵੀਡੀਓ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਦਾ ਹੈ ਜਿਥੇ ਇੱਕ ਸਿਪਾਹੀ ਨੂੰ ਸ਼ਰਾਬ ਦੇ ਨਸ਼ੇ ‘ਚ ਸੜਕ ‘ਤੇ ਡਿੱਗਦੇ-ਲੜਖੜਾਉਂਦੇ ਵੇਖਿਆ ਗਿਆ।
ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਦੇ ਮੁਤਾਬਕ ਮਿਰਜ਼ਾਪੁਰ ਪੁਲਿਸ ਨੇ ਸਿਪਾਹੀ ਦੇ ਖਿਲਾਫ ਕਰਦਿਆਂ ਸਸਪੈਂਡ ਕੀਤਾ ਅਤੇ ਉਸ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਦੇ ਬਾਰੇ ਵਿੱਚ ਹੋਰ ਜਾਣਕਾਰੀ ਲਈ ਅਸੀਂ ਮਿਰਜ਼ਾਪੁਰ ਪੁਲਿਸ ਨੂੰ ਸੰਪਰਕ ਕੀਤਾ। ਸੰਪਰਕ ਹੋਣ ਤੇ ਅਸੀਂ ਆਪਣੇ ਆਰਟੀਕਲ ਨੂੰ ਅਪਡੇਟ ਕਰਾਂਗੇ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਪੰਜਾਬ ਪੁਲਿਸ ਦਾ ਨਹੀਂ ਸਗੋਂ ਉੱਤਰ ਪ੍ਰਦੇਸ਼ ਪੁਲਿਸ ਦੇ ਮੁਲਾਜ਼ਮ ਦਾ ਹੈ।
Result: False
Our Sources
Report Published by Dainik Jagran on 15 December 2023
Report Published by ETV Bharat on 15 December 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।