ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਸਮੇਤ ਕਈ ਹੋਰਨਾਂ ਵਿਭਾਗਾਂ ਵਿੱਚ ਨੌਕਰੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਇਨ੍ਹਾਂ ਨੌਕਰੀਆਂ ਦੇ ਇਸ਼ਤਿਹਾਰ ਨੂੰ ਲੈ ਕੇ ਲੋਕ ਉਡੀਕ ਕਰ ਰਹੇ ਹਨ।
ਇਨ੍ਹੀਂ ਦਿਨੀਂ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀ ਭਰਤੀ ਨੂੰ ਲੈ ਕੇ ਇਕ ਇਸ਼ਤਿਹਾਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਪੁਲੀਸ ਨੇ ਕਾਂਸਟੇਬਲਾਂ ਦੀ ਭਰਤੀ ਨੂੰ ਲੈ ਕੇ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।

ਵਾਇਰਲ ਹੋ ਰਹੇ 6 ਪੇਜਾਂ ਦੇ ਇਸ਼ਤਿਹਾਰ ਵਿੱਚ ਪੰਜਾਬ ਪੁਲਿਸ ‘ਚ ਭਰਤੀ ਨੂੰ ਲੈ ਕੇ ਨਿਯਮ , ਇਲਿਜੀਬਿਲਿਟੀ ਦੱਸੀ ਗਈ ਹੈ।

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਵੀ ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।

Fact Check/Verification
ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਪੰਜਾਬ ਪੁਲਿਸ ਦੇ ਇਸ਼ਤਿਹਾਰ ਨੂੰ ਲੈ ਕੇ ਆਪਣੀ ਜਾਂਚ ਸ਼ੁਰੂ ਕੀਤੀ। ਜਾਂਚ ਤੇ ਪਹਿਲੇ ਪੜਾਅ ਦੇ ਵਿੱਚ ਅਸੀਂ ਵਾਇਰਲ ਇਸ਼ਤਿਹਾਰ ਨੂੰ ਬਹੁਤ ਧਿਆਨ ਨਾਲ ਦੇਖਿਆ।
Also Read:ਕੀ ਆਸਟ੍ਰੇਲੀਆ ਦੇ ਵਿਚ RSS ਤੇ VHP ਉੱਤੇ ਲਗਾਇਆ ਬੈਨ?
ਅਸੀਂ ਪਾਇਆ ਕਿ ਇਸ਼ਤਿਹਾਰ ਦੇ ਉੱਤੇ ਨੋਟੀਫਿਕੇਸ਼ਨ ਦੇ ਪਬਲਿਸ਼ ਹੋਣ ਦੀ ਤਰੀਕ ਇੱਕ ਅਪ੍ਰੈਲ ਲਿਖੀ ਹੋਈ ਹੈ ਜਦ ਕਿ ਸੋਸ਼ਲ ਮੀਡੀਆ ਤੇ ਇਸ ਇਸ਼ਤਿਹਾਰ ਨੂੰ 29 ਮਾਰਚ ਨੂੰ ਸ਼ੇਅਰ ਕੀਤਾ ਗਿਆ।

ਆਪਣੀ ਸਰਚ ਨੂੰ ਜਾਰੀ ਰੱਖਦੇ ਹੋਏ ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮੱਦਦ ਨਾਲ ਜਾਣਕਾਰੀ ਜੁਟਾਈ। ਸਰਚ ਦੇ ਦੌਰਾਨ ਸਾਨੂੰ ਪੰਜਾਬੀ ਨਾਮਵਰ ਮੀਡੀਆ ਏਜੰਸੀ ਬਾਬੂਸ਼ਾਹੀ ਦਾ ਇੱਕ ਆਰਟੀਕਲ ਮਿਲਿਆ। ਮਾਰਚ 29 ਨੂੰ ਪ੍ਰਕਾਸ਼ਿਤ ਇਸ ਆਰਟੀਕਲ ਦੇ ਮੁਤਾਬਕ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਫ਼ਰਜ਼ੀ ਹੈ।

ਅਸੀਂ ਵਾਇਰਲ ਹੋ ਰਹੀ ਨੋਟੀਫਿਕੇਸ਼ਨ ਨੂੰ ਲੈ ਕੇ ਪੰਜਾਬ ਪੁਲੀਸ ਦੇ ਅਧਿਕਾਰਿਕ ਫੇਸਬੁੱਕ ਅਤੇ ਟਵਿਟਰ ਹੈਂਡਲ ਨੂੰ ਵੀ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਇਕ ਪੋਸਟ ਮਿਲੀ।

ਪੰਜਾਬ ਪੁਲੀਸ ਦੀ ਇਸ ਪੋਸਟ ਮੁਤਾਬਕ ਪੰਜਾਬ ਪੁਲੀਸ ਕਾਂਸਟੇਬਲ ਭਰਤੀ ਨੂੰ ਲੈ ਕੇ ਇਕ ਜਾਅਲੀ ਦਸਤਾਵੇਜ ਵਾਇਰਲ ਕੀਤਾ ਜਾ ਰਿਹਾ ਹੈ ਜੋ ਕਿ ਗ਼ਲਤ ਹੈ। ਪੰਜਾਬ ਪੁਲੀਸ ਨੇ ਇਹ ਵੀ ਲਿਖਿਆ ਕਿ ਇਨ੍ਹਾਂ ਸਾਰੀਆਂ ਅਸਾਮੀਆਂ ਦੇ ਵੇਰਵੇ ਨੂੰ ਉਹ ਮਸ਼ਹੂਰ ਅਖ਼ਬਾਰਾਂ ਅਤੇ ਸਰਕਾਰੀ ਵੈੱਬਸਾਈਟ ਰਾਹੀਂ ਜਾਰੀ ਕਰਨਗੇ।
ਪੰਜਾਬ ਪੁਲੀਸ ਨੇ ਆਪਣੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਵੀ ਇਸ ਜਾਣਕਾਰੀ ਨੂੰ ਸਾਂਝਾ ਕੀਤਾ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਪੰਜਾਬ ਪੁਲੀਸ ਦਾ ਨੋਟੀਫਿਕੇਸ਼ਨ ਫ਼ਰਜ਼ੀ ਹੈ। ਪੰਜਾਬ ਪੁਲੀਸ ਨੇ ਕਾਂਸਟੇਬਲ ਭਰਤੀ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਹੈ।
Result: False
Sources
https://www.babushahi.com/full-news.php?id=118444
https://twitter.com/PunjabPoliceInd/status/1376199999202058243
https://www.facebook.com/PunjabPoliceIndia/posts/907760979767404
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: [email protected] ਜਾਂ ਵਟਸਐਪ ਕਰੋ ਇਸ ਨੰਬਰ 9999499044