ਇਸ ਹਫਤੇ Newschecker ਨੇ ਸੋਸ਼ਲ ਮੀਡਿਆ ‘ਤੇ ਮੌਜੂਦ ਕਈ ਫੇਕ ਖਬਰਾਂ ਦਾ ਪਰਦਾਫਾਸ਼ ਕੀਤਾ। ਇਸ ਹਫਤੇ ਸੋਸ਼ਲ ਮੀਡਿਆ ਤੇ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਿਹਾਂਤ ਹੋ ਗਿਆ। ਇਸ ਦੇ ਨਾਲ ਹੀ ਕਈ ਹੋਰ ਦਾਅਵੇ WhatsApp ਫਾਰਵਰਡ ਅਤੇ ਸੋਸ਼ਲ ਮੀਡਿਆ ਤੇ ਵਾਇਰਲ ਰਹੇ ਜਿਹਨਾਂ ਨੂੰ ਸ਼ਾਇਦ ਤੁਸੀਂ ਸੱਚ ਮੰਨ ਲਿਆ ਸੀ। ਇਥੇ ਪੜ੍ਹੋ , ਇਸ ਹਫਤੇ ਦੀ ਟਾਪ-5 ਫਰਜ਼ੀ ਖਬਰਾਂ।

ਕੀ ਕਥਾਵਾਚਕ ਰਿਚਾ ਮਿਸ਼ਰਾ ਅਤੇ ਧੀਰੇਂਦਰ ਸ਼ਾਸਤਰੀ ਦੀ ਭੈਣ ਨੇ ਮੁਸਲਮਾਨ ਨਾਲ ਵਿਆਹ ਕਰਵਇਆ ਹੈ?
ਸੋਸ਼ਲ ਮੀਡੀਆ ‘ਤੇ ਇਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਥਾਵਾਚਕ ਰਿਚਾ ਮਿਸ਼ਰਾ ਨੇ ਇਕ ਮੁਸਲਮਾਨ ਨਾਲ ਵਿਆਹ ਕਰਵਾਇਆ ਹੈ ਅਤੇ ਬਾਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਦੀ ਭੈਣ ਪਹਿਲਾਂ ਹੀ ਦੁਬਈ ਦੇ ਇਕ ਮੁਸਲਮਾਨ ਸ਼ੇਖ ਨਾਲ ਵਿਆਹ ਕਰਵਾ ਚੁੱਕੀ ਹੈ। ਇਹ ਦਾਅਵਾ ਸੱਚ ਨਹੀਂ ਹੈ। ਨਾ ਦੇਵੀ ਚਿੱਤਰਲੇਖਾ ਅਤੇ ਨਾ ਹੀ ਕਥਾਵਾਚਕ ਰਿਚਾ ਮਿਸ਼ਰਾ ਦਾ ਵਿਆਹ ਮੁਸਲਮਾਨ ਵਿਅਕਤੀ ਨਾਲ ਹੋਇਆ ਹੈ। ਇਸ ਦੇ ਨਾਲ ਹੀ ਧੀਰੇਂਦਰ ਸ਼ਾਸਤਰੀ ਦੀ ਭੈਣ ਦਾ ਦੁਬਈ ਦੇ ਸ਼ੇਖ ਨਾਲ ਵਿਆਹ ਹੋਣ ਦਾ ਵਾਇਰਲ ਦਾਅਵਾ ਵੀ ਗਲਤ ਹੈ।

ਕੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਹੋਇਆ ਦਿਹਾਂਤ?
ਸੋਸ਼ਲ ਮੀਡਿਆ ਤੇ ਇੱਕ ਤਸਵੀਰ ਨੂੰ ਸ਼ੇਅਰ ਕਰ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਿਹਾਂਤ ਹੋ ਗਿਆ। ਅਸੀਂ ਆਪਣੀ ਜਾਂਚ ਦੇ ਵਿੱਚ ਪਾਇਆ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਆਮ ਆਦਮੀ ਪਾਰਟੀ ਦੇ ਲੀਡਰ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸਹੀ ਸਲਾਮਤ ਹਨ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਕੀ ਕਰਨਾਟਕ ‘ਚ ਰਾਕੇਸ਼ ਟਿਕੈਤ ‘ਤੇ ਹਾਲ ਹੀ ਵਿੱਚ ਹੋਇਆ ਹਮਲਾ?
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ‘ਤੇ ਹਮਲੇ ਦਾ ਦੱਸਦਿਆਂ ਸੋਸ਼ਲ ਮੀਡੀਆ ‘ਤੇ ਤਿੰਨ ਵੀਡੀਓ ਦਾ ਕੋਲਾਜ ਵਾਇਰਲ ਹੋ ਰਿਹਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਕਰਨਾਟਕ ਦਾ ਹੈ ਜਿੱਥੇ ਹਾਲ ਹੀ ਦੇ ਦਿਨਾਂ ‘ਚ ਉਹਨਾਂ ‘ਤੇ ਹਮਲਾ ਹੋਇਆ। ਵਾਇਰਲ ਹੋ ਰਹੀ ਵੀਡੀਓ ਪੁਰਾਣੇ ਅਤੇ ਵੱਖ-ਵੱਖ ਘਟਨਾਵਾਂ ਨਾਲ ਸਬੰਧਤ ਹਨ।

ਕੀ ਟਾਟਾ ਕੰਪਨੀ ਨੇ ਲਾਂਚ ਕੀਤੀ ਨਵੀਂ ਟਾਟਾ ਨੈਨੋ?
ਸੋਸ਼ਲ ਮੀਡਿਆ ਤੇ ਇੱਕ ਗੱਡੀ ਦੀ ਤਸਵੀਰ ਵਾਇਰਲ ਹੋ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਟਾਟਾ ਕੰਪਨੀ ਦੁਆਰਾ ਲਾਂਚ ਕੀਤੀ ਗਈ ਨਵੀਂ ਨੈਨੋ ਹੈ। ਵਾਇਰਲ ਹੋ ਰਹੀ ਤਸਵੀਰ ਤੇ ਟਾਟਾ ਨੈਨੋ ਈਵੀ ਲਿਖਿਆ ਹੋਇਆ ਹੈ ਅਤੇ ਇਹ ਵੀ ਲਿਖਿਆ ਹੈ ਕਿ ਮਾਰੂਤੀ ਕੰਪਨੀ ਨੂੰ ਟੱਕਰ ਦੇਣ ਅਤੇ ਹੋਸ਼ ਉਡਾਉਣ ਲਈ 320 ਕਿਲੋਮੀਟਰ ਰੇਂਜ ਅਤੇ ਦਮਦਾਰ ਬੈਟਰੀ ਨਾਲ ਟਾਟਾ ਨੈਨੋ ਆ ਰਹੀ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਇਹ ਗੱਡੀ ਚੀਨ ਦੇ ਬੇਸਟੁਨ ਬ੍ਰਾਂਡ ਦੀ ਸ਼ਾਓਮਾ ਕੰਪਨੀ ਦੀ ਇਲੇਕ੍ਟ੍ਰਿਕ ਕਾਰ ਹੈ।
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।