Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
Claim
ਕਤਰ ਨੇ 8 ਭਾਰਤੀਆਂ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਹੈ।
Fact
ਵਾਇਰਲ ਦਾਅਵਾ ਫਰਜ਼ੀ ਹੈ। ਕਤਰ ਸਰਕਾਰ ਨੇ ਅਜੇ ਤੱਕ ਅਜਿਹਾ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਹੈ।
ਖਾੜੀ ਦੇਸ਼ ਕਤਰ ‘ਚ 8 ਭਾਰਤੀਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਦਾਅਵਾ ਵਾਇਰਲ ਹੋ ਰਿਹਾ ਹੈ। ਵਾਇਰਲ ਦਾਅਵੇ ਦੇ ਮੁਤਾਬਕ ਕਤਰ ਨੇ 8 ਲੋਕਾਂ ਦੀ ਮੌਤ ਦੀ ਸਜ਼ਾ ਨੂੰ ਰੱਦ ਕਰ ਦਿੱਤਾ ਅਤੇ ਕਤਰ ਨੇ ਕਿਹਾ ਕਿ ਭਾਰਤ ਦੀ ਦੋਸਤੀ ਜ਼ਿਆਦਾ ਮਹੱਤਵਪੂਰਨ ਹੈ”।
26 ਅਕਤੂਬਰ, 2023 ਨੂੰ, ਕਤਰ ਦੀ ਇੱਕ ਅਦਾਲਤ ਨੇ ਜਾਸੂਸੀ ਦੇ ਕਥਿਤ ਦੋਸ਼ਾਂ ਵਿੱਚ ਸੱਤ ਸਾਬਕਾ ਭਾਰਤੀ ਜਲ ਸੈਨਾ ਅਧਿਕਾਰੀਆਂ ਅਤੇ ਇੱਕ ਮਲਾਹ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਹ ਸਾਰੇ ਭਾਰਤੀ ਨਾਗਰਿਕ ਕਤਰ ਦੀ ਰਾਜਧਾਨੀ ਦੋਹਾ ਵਿੱਚ ਇੱਕ ਨਿੱਜੀ ਕੰਪਨੀ ਅਲ ਦਹਰਾ ਲਈ ਕੰਮ ਕਰਦੇ ਸਨ। ਭਾਰਤ ਸਰਕਾਰ ਨੇ ਇਸ ਸਜ਼ਾ ਦੇ ਖਿਲਾਫ ਕਤਰ ਦੀ ਹਾਈ ਕੋਰਟ ਵਿੱਚ ਅਪੀਲ ਵੀ ਦਾਇਰ ਕੀਤੀ ਹੈ। ਇਸ ਅਪੀਲ ਦੀ ਪਹਿਲੀ ਸੁਣਵਾਈ 30 ਨਵੰਬਰ ਨੂੰ ਹੋਈ ਸੀ ਅਤੇ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।
ਫੇਸਬੁੱਕ ‘ਤੇ ਵਾਇਰਲ ਦਾਅਵੇ ਨੂੰ ਸਾਂਝਾ ਕਰਦੇ ਹੋਏ, ਕੈਪਸ਼ਨ ਵਿੱਚ ਲਿਖਿਆ ਹੈ, “ਕਤਰ ਨੇ 8 ਲੋਕਾਂ ਦੀ ਮੌਤ ਦੀ ਸਜ਼ਾ ਨੂੰ ਰੱਦ ਕਰਨ ਦਾ ਐਲਾਨ ਕੀਤਾ, ਕਿਹਾ ਕਿ ਭਾਰਤ ਨਾਲ ਦੋਸਤੀ ਮਹੱਤਵਪੂਰਨ ਹੈ”।
ਵਾਇਰਲ ਦਾਅਵੇ ਦੀ ਪੜਤਾਲ ਕਰਦਿਆਂ ਅਸੀਂ ਸਭ ਤੋਂ ਪਹਿਲਾਂ ਸੰਬੰਧਿਤ ਕੀ ਵਰਡ ਦੀ ਮਦਦ ਨਾਲ ਗੂਗਲ ‘ਤੇ ਖੋਜ ਕੀਤੀ। ਸਾਨੂੰ ਕੋਈ ਵੀ ਖਬਰ ਜਾਂ ਰਿਪੋਰਟ ਨਹੀਂ ਮਿਲੀ ਜਿਸ ਨਾਲ ਵਾਇਰਲ ਦਾਅਵੇ ਦੀ ਪੁਸ਼ਟੀ ਹੋ ਸਕੇ।
ਇਸ ਤੋਂ ਬਾਅਦ, ਅਸੀਂ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੇ ਅਧਿਕਾਰਕ ਐਕਸ ਅਕਾਉਂਟ ਤੇ ਖੋਜ ਕੀਤੀ। ਸਾਨੂੰ ਉਹਨਾਂ ਦੇ ਐਕਸ ਅਕਾਉਂਟ ‘ਤੇ ਵੀ ਕੋਈ ਤਾਜ਼ਾ ਟਵੀਟ ਨਹੀਂ ਮਿਲਿਆ ਜੋ ਵਾਇਰਲ ਦਾਅਵੇ ਦੀ ਪੁਸ਼ਟੀ ਕਰਦਾ ਹੋਵੇ।
ਜਾਂਚ ਦੌਰਾਨ, ਸਾਨੂੰ 1 ਦਸੰਬਰ, 2023 ਨੂੰ ਹਿੰਦੁਸਤਾਨ ਟਾਈਮਜ਼ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ ਇੱਕ ਰਿਪੋਰਟ ਮਿਲੀ। ਇਸ ਰਿਪੋਰਟ ਵਿੱਚ ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਵੱਲੋਂ ਦਿੱਤਾ ਗਿਆ ਬਿਆਨ ਸੀ ਜਿਸ ਵਿੱਚ ਉਹਨਾਂ ਨੇ ਕਿਹਾ ਕਿ “ਕਤਰ ਵਿੱਚ ਮੌਜੂਦ ਸਾਰੇ ਸਾਬਕਾ ਜਲ ਸੈਨਾ ਅਧਿਕਾਰੀ ਬਹੁਤ ਤਜ਼ਰਬੇਕਾਰ ਹਨ। ਭਾਰਤ ਸਰਕਾਰ ਇਨ੍ਹਾਂ ਸਾਰਿਆਂ ਦੀ ਵਾਪਸੀ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਸ ਤੋਂ ਬਾਅਦ, ਆਪਣੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਅਸੀਂ ਅਰਬ ਫੈਕਟ ਚੈਕਿੰਗ ਸੰਸਥਾਨ ਮਿਸਬਾਰ ਦੇ ਫੈਕਟ ਚੈਕਰ ਬਾਯਾਨ ਹਮਦਾਨ ਨਾਲ ਸੰਪਰਕ ਕੀਤਾ। ਉਹਨਾਂ ਨੇ ਵਾਇਰਲ ਦਾਅਵੇ ਦਾ ਖੰਡਨ ਕੀਤਾ ਅਤੇ ਕਿਹਾ ਕਿ “ਕਤਰ ਸਰਕਾਰ ਦੁਆਰਾ ਅਜਿਹਾ ਕੋਈ ਐਲਾਨ ਨਹੀਂ ਕੀਤਾ ਗਿਆ ਹੈ”।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਦੱਸ ਦੇਈਏ ਕਿ 26 ਅਕਤੂਬਰ 2023 ਨੂੰ ਕਤਰ ਦੀ ਅਦਾਲਤ ਨੇ ਜਾਸੂਸੀ ਦੇ ਕਥਿਤ ਦੋਸ਼ਾਂ ਵਿੱਚ 7 ਸਾਬਕਾ ਜਲ ਸੈਨਾ ਅਧਿਕਾਰੀਆਂ ਅਤੇ ਇੱਕ ਮਲਾਹ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਸਾਰੇ ਭਾਰਤੀਆਂ ਨੂੰ ਅਗਸਤ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕਤਰ ਵਿੱਚ ਜਿਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਹਨਾਂ ਦੇ ਨਾਮ,“ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਅਮਿਤ ਨਾਗਪਾਲ, ਕਮਾਂਡਰ ਐਸਕੇ ਗੁਪਤਾ, ਕਮਾਂਡਰ ਬੀਕੇ ਵਰਮਾ, ਕਮਾਂਡਰ ਸੁਗੁਨਾਕਰ ਪਕਾਲਾ ਅਤੇ ਮਲਾਹ ਰਾਗੇਸ਼ ਹਨ।
ਆਪਣੀ ਜਾਂਚ ਵਿੱਚ ਅਸੀਂ ਵਿਦੇਸ਼ ਮੰਤਰਾਲੇ ਅਤੇ ਜਿਹਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ ਉਹਨਾਂ ਦੇ ਪਰਿਵਾਰਾਂ ਨਾਲ ਵੀ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਦੋਂ ਉਹ ਜਵਾਬ ਦੇਣਗੇ ਤਾਂ ਆਰਟੀਕਲ ਅਪਡੇਟ ਕੀਤਾ ਜਾਵੇਗਾ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਦਾਅਵਾ ਫਰਜ਼ੀ ਹੈ। ਕਤਰ ਸਰਕਾਰ ਨੇ ਅਜੇ ਤੱਕ ਅਜਿਹਾ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਹੈ।
Our Sources
HT Website: Report Published on 1st Dec 2023
Conversation With Misbar Fact Checker Bayan Hamdan
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ। ਨਿਊਜ਼ਚੈਕਰ ਦੇ ਵਟਸਐਪ ਚੈਨਲ ਨੂੰ ਇਸ ਲਿੰਕ ਤੇ ਕਲਿਕ ਕਰਕੇ ਫੋਲੋ ਕਰੋ।
Shaminder Singh
June 18, 2025
Shaminder Singh
February 18, 2025
Shaminder Singh
October 28, 2024