ਐਤਵਾਰ, ਦਸੰਬਰ 22, 2024
ਐਤਵਾਰ, ਦਸੰਬਰ 22, 2024

HomeFact Checkਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਐਡੀਟਡ ਤਸਵੀਰ ਨੂੰ ਕੀਤਾ ਸੋਸ਼ਲ ਮੀਡੀਆ...

ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਐਡੀਟਡ ਤਸਵੀਰ ਨੂੰ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਡਾ ਪਿਛਲੇ ਦਿਨੀਂ ਲੈਕਮੇ ਦੇ ਮੰਚ ਤੇ ਮਾਡਲਿੰਗ ਦੇ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਪਹੁੰਚੇ ਸਨ। ਉਹਨਾਂ ਦੀਆਂ ਮਾਡਲਿੰਗ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ।

ਲੈਕਮੇ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਪਹੁੰਚੇ ਰਾਘਵ ਚੱਢਾ ਦੀ ਸੋਸ਼ਲ ਮੀਡੀਆ ਤੇ ਤਸਵੀਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਨ੍ਹਾਂ ਦੇ ਚਿਹਰੇ ‘ਤੇ ਮੇਕ-ਅਪ ਲੱਗਿਆ ਵੇਖਿਆ ਜਾ ਸਕਦਾ ਹੈ। ਤਸਵੀਰ ਨੂੰ ਸਾਂਝਾ ਕਰਦਿਆਂ ਰਾਘਵ ਚੱਡਾ ‘ਤੇ ਤੰਜ ਕੱਸਿਆ ਜਾ ਰਿਹਾ ਹੈ।

ਫੇਸਬੁੱਕ ਪੇਜ ‘Sangrurian’ ਨੇ ਵਾਇਰਲ ਤਸਵੀਰ ਸ਼ੇਅਰ ਕਰਦਿਆਂ ਲਿਖਿਆ, “ਪੰਜਾਬ ਦੇ ਰਾਜਸਭਾ ਮੈਂਬਰ ਪੰਜਾਬ ਦੇ ਹੱਕ ਦੀ ਲੜਾਈ ਲਈ ਤਿਆਰ”

ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਐਡੀਟਡ ਤਸਵੀਰ ਨੂੰ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ
Courtesy: Facebook/Sangrurian

ਇਸ ਤਰ੍ਹਾਂ ਹੀ ਇੱਕ ਹੋਰ ਫੇਸਬੁੱਕ ਪੇਜ ‘ਕੈਪਟਨ ਅਮਰਿੰਦਰ ਸਿੰਘ ਫੈਨ ਕਲੱਬ’ ਨੇ ਵੀ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਪੰਜਾਬ ਦੇ ਮਾਨਯੋਗ ਰਾਜ ਸਭਾ ਮੈਂਬਰ ਸਦਨ ਵਿੱਚ ਪੰਜਾਬ ਦੇ ਮੁੱਦੇ ਚੁੱਕਣ ਲਈ ਜਾਂਦੇ ਹੋਏ। ਬਣ ਗਿਆ ਰੰਗਲਾ ਪੰਜਾਬ।’

ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਐਡੀਟਡ ਤਸਵੀਰ ਨੂੰ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ
Courtesy: Facebook/CaptAmarinderfanclub

Crowd tangle ਦੇ ਡਾਟਾ ਮੁਤਾਬਕ ਵੀ ਇਸ ਤਸਵੀਰ ਦੇ ਬਾਰੇ ਵਿੱਚ ਸੋਸ਼ਲ ਮੀਡੀਆ ਤੇ ਖੂਬ ਚਰਚਾ ਹੋ ਰਹੀ ਹੈ।

ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਐਡੀਟਡ ਤਸਵੀਰ ਨੂੰ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ
Courtesy: Crowd tangle

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਅਸੀਂ ਸੋਸ਼ਲ ਮੀਡੀਆ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵਾਇਰਲ ਹੋ ਰਹੀ ਤਸਵੀਰ ਨੂੰ ਖੰਗਾਲਣ ਦੇ ਲਈ ਆਪਣੀ ਸਰਚ ਸ਼ੁਰੂ ਕੀਤੀ। ਅਸੀਂ ਵਾਇਰਲ ਹੋ ਰਹੀ ਤਸਵੀਰ ਨੂੰ ਗੂਗਲ ਰਿਵਰਸ ਇਮੇਜ ਸਰਚ ਦੀ ਮੱਦਦ ਨਾਲ ਖੰਗਾਲਿਆ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਆਪਣੀ ਸਰਚ ਦੇ ਦੌਰਾਨ ਸਾਨੂੰ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਅਸਲ ਤਸਵੀਰ ਕਈ ਕਈ ਟਵੀਟਰ ਯੂਜ਼ਰਾਂ ਅਤੇ ਮੀਡੀਆ ਰਿਪੋਰਟਾਂ ਵਿੱਚ ਪ੍ਰਕਾਸ਼ਿਤ ਮਿਲੀ। ਟਵਿੱਟਰ ਯੂਜ਼ਰਸ ਅਤੇ ਮੀਡੀਆ ਰਿਪੋਰਟਾਂ ਵਿੱਚ ਪ੍ਰਕਾਸ਼ਿਤ ਤਸਵੀਰ ਨੂੰ ਦੇਖਣ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋਈ ਤਸਵੀਰ ਐਡੀਟਿਡ ਹੈ।

ScoopWhoop ਦੁਆਰਾ ਪ੍ਰਕਾਸ਼ਿਤ ਖ਼ਬਰ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਅਸਲ ਤਸਵੀਰ ਨੂੰ ਦੇਖਿਆ ਜਾ ਸਕਦਾ ਹੈ।

ਰਾਜ ਸਭਾ ਮੈਂਬਰ ਰਾਘਵ ਚੱਡਾ ਦੀ ਐਡੀਟਡ ਤਸਵੀਰ ਨੂੰ ਕੀਤਾ ਸੋਸ਼ਲ ਮੀਡੀਆ ਤੇ ਵਾਇਰਲ
Courtesy: Scoopwhoop

ਤੁਸੀਂ ਸੋਸ਼ਲ ਮੀਡੀਆ ਤੇ ਰਾਘਵ ਚੱਢਾ ਦੀ ਵਾਇਰਲ ਹੋ ਰਹੀ ਤਸਵੀਰ ਅਤੇ ਅਸਲ ਤਸਵੀਰ ਦੇ ਵਿੱਚ ਅੰਤਰ ਦੇਖ ਸਕਦੇ ਹੋ।

Conclusion

ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਵਾਇਰਲ ਤਸਵੀਰ ਐਡੀਟਡ ਹੈ। ਐਡੀਟਿੰਗ ਸਾਫਟਵੇਅਰ ਦੀ ਮਦਦ ਨਾਲ ਰਾਘਵ ਚੱਢਾ ਦੀ ਤਸਵੀਰ ਨਾਲ ਛੇੜਛਾੜ ਕਰਕੇ ਰਾਘਵ ਚੱਡਾ ਤੇ ਤੰਜ ਕਸਿਆ ਜਾ ਰਿਹਾ ਹੈ।

Result: Manipulated Media

Our Sources

Twitter post by Ankita Shah
Twitter post by Sonu Kumar Vivek
Media report by Scoopwhoop

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

Most Popular