ਸੋਮਵਾਰ, ਨਵੰਬਰ 25, 2024
ਸੋਮਵਾਰ, ਨਵੰਬਰ 25, 2024

HomeFact Checkਕੀ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੀਆਂ ਨੇ ਇਹ Viral ਤਸਵੀਰਾਂ?

ਕੀ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੀਆਂ ਨੇ ਇਹ Viral ਤਸਵੀਰਾਂ?

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

 ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੀ ਗਈ ਰੇਲ ਰੋਕੋ ਅੰਦੋਲਨ ਦੀ ਕਾਲ ਤੋਂ ਬਾਅਦ ਕਿਸਾਨਾਂ ਨੇ ਦੇਸ਼ ਭਰਤੀ ਵਿਚ ਸਵੇਰੇ 10 ਵਜੇ ਤੋਂ ਲੈ ਕੇ 6 ਵਜੇ ਤੱਕ ਰੇਲਵੇ ਟਰੱਕਾਂ ਨੂੰ ਜਾਮ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ। ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਤੋਂ ਬਾਅਦ ਕਿਸਾਨਾਂ ਦੁਆਰਾ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨ ਮੋਰਚੇ ਦੀ ਕਾਲ ਤੋਂ ਬਾਅਦ ਸੋਸ਼ਲ ਮੀਡੀਆ ਅਤੇ ਖ਼ਾਸ ਤੌਰ ਤੇ ਟਵਿੱਟਰ ਤੇ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਟ੍ਰੈਂਡ ਕੀਤਾ।

ਇਸ ਦੌਰਾਨ ਸ਼ੋਸਲ ਮੀਡੀਆ ਤੇ ਰੇਲ ਰੋਕੋ ਅੰਦੋਲਨ ਦੀਆਂ ਕਈ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਦੇ ਵਿਚ ਕਿਸਾਨਾਂ ਨੂੰ ਰੇਲਵੇ ਟਰੈਕ ਜਾਮ ਅਤੇ ਕਰ ਅਤੇ ਟ੍ਰੈਕਟਰ ਤੇ ਬੈਠਿਆਂ ਦੇਖਿਆ ਜਾ ਸਕਦਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰਾਂ ਬੀਤੇ ਦਿਨ ਹੋਏ ਰੇਲ ਰੋਕੋ ਅੰਦੋਲਨ ਦੀਆਂ ਹਨ।

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੀਆਂ ਨੇ ਇਹ Viral ਤਸਵੀਰਾਂ
Screengrab from Twitter/ShaileshPatel

ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਤਸਵੀਰਾਂ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ। 


ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੀਆਂ ਨੇ ਇਹ Viral ਤਸਵੀਰਾਂ
Screengrab from Twitter/Palwinder

Fact Check/Verification

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦੇ ਵੱਲੋਂ ਵਿਰੋਧ ਪ੍ਰਦਰਸ਼ਨ ਨਿਰੰਤਰ ਜਾਰੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਘਟਨਾ ਦੇ ਦੌਰਾਨ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਜਿਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੁਆਰਾ ਬੀਤੇ ਦਿਨੀਂ ਰੇਲਵੇ ਟ੍ਰੈਕ ਰੋਕਣ ਦਾ ਸੱਦਾ ਦਿੱਤਾ ਗਿਆ ਸੀ।


ਪਹਿਲੀ ਤਸਵੀਰ  

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਪਹਿਲੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ਼ ਸਰਚ ਦੇ ਜ਼ਰੀਏ ਵਾਇਰਲ ਹੋਈ ਤਸਵੀਰ ਨੂੰ ਖੰਗਾਲਿਆ।

ਸੋਧ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ ਇੰਡੀਅਨ ਐਕਸਪ੍ਰੈਸ ਦੁਆਰਾ ਫਰਵਰੀ 11,2021 ਨੂੰ ਪ੍ਰਕਾਸ਼ਿਤ ਇਕ ਆਰਟੀਕਲ ਵਿੱਚ ਮਿਲੀ। ਇਸ ਤਸਵੀਰ ਨੂੰ ਇੰਡੀਅਨ ਐਕਸਪ੍ਰੈੱਸ ਤੇ ਫੋਟੋਗ੍ਰਾਫਰ ਗੁਰਮੀਤ ਸਿੰਘ ਨੇ ਖਿੱਚਿਆ ਸੀ। 

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

Screengrab from Indian Express

ਤਸਵੀਰ ਨਾਲ ਦਿੱਤੇ ਹੀ ਕੈਪਸ਼ਨ ਦੇ ਮੁਤਾਬਕ ਇਹ ਤਸਵੀਰ ਜਲੰਧਰ ਦੇ ਰੇਲਵੇ ਸਟੇਸ਼ਨ ਦੀ ਹੈ ਜਿਥੇ ਕਿਸਾਨਾਂ ਦੁਆਰਾ ਚਾਰ ਘੰਟਿਆਂ ਦੇ ਲਈ ਰੇਲਵੇ ਟਰੈਕ ਨੂੰ ਜਾਮ ਕੀਤਾ ਗਿਆ ਸੀ।

ਦੂਜੀ ਤਸਵੀਰ  

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਦੂਜੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ਼ ਸਰਚ ਦੇ ਜ਼ਰੀਏ ਵਾਇਰਲ ਹੋਈ ਤਸਵੀਰ ਨੂੰ ਖੰਗਾਲਿਆ।

Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ

ਆਪਣੀ ਸਰਚ ਦੇ ਦੌਰਾਨ ਸਾਨੂੰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤਸਵੀਰ Deccan Herald ਦੁਆਰਾ ਨਵੰਬਰ 5,2020 ਨੂੰ ਅਪਲੋਡ ਮਿਲੀ। ਇਹ ਤਸਵੀਰ ਮੀਡੀਆ ਏਜੰਸੀ ਪ੍ਰੈੱਸ ਟਰੱਸਟ ਆਫ਼ ਇੰਡੀਆ ਦੁਆਰਾ ਕੀਤੀ ਗਈ ਸੀ।

Screengrab from Deccan Herald

 

Deccan Herald ਦੁਆਰਾ ਪ੍ਰਕਾਸ਼ਿਤ ਕੀਤੀ ਗਈ ਇਸ ਤਸਵੀਰ ਦੀ ਕੈਪਸ਼ਨ ਦੇ ਮੁਤਾਬਕ ਇਹ ਤਸਵੀਰ ਅਕਤੂਬਰ 13,2020 ਨੂੰ ਖਿੱਚੀ ਗਈ ਸੀ ਜਦੋਂ ਅੰਮ੍ਰਿਤਸਰ ਦੇ ਅਧੀਨ ਪੈਂਦੇ ਪਿੰਡ ਦੇਵੀਚਦਾਸਪੁਰਾ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਨੂੰ ਜਾਮ ਕਰ ਖੇਤੀ ਕਨੂੰਨ ਬਿੱਲਾਂ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ ਸੀ।

ਤੀਜੀ ਤਸਵੀਰ  

ਅਸੀਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਤੀਜੀ ਤਸਵੀਰ ਦੀ ਜਾਂਚ ਸ਼ੁਰੂ ਕੀਤੀ। ਅਸੀਂ ਗੂਗਲ ਰਿਵਰਸ ਇਮੇਜ਼ ਸਰਚ ਦੇ ਜ਼ਰੀਏ ਵਾਇਰਲ ਹੋਈ ਤਸਵੀਰ ਨੂੰ ਖੰਗਾਲਿਆ।

ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਤਸਵੀਰ ਨਵਭਾਰਤ ਟਾਈਮਜ਼ ਦੁਆਰਾ ਪ੍ਰਕਾਸ਼ਿਤ ਆਰਟੀਕਲ ਵਿੱਚ ਮਿਲੀ। ਨਵਭਾਰਤ ਟਾਈਮਜ਼ ਦੁਆਰਾ ਫਰਵਰੀ 18,2021 ਨੂੰ ਪ੍ਰਕਾਸ਼ਿਤ ਕੀਤੀ ਗਈ ਇਸ ਤਸਵੀਰ ਕ੍ਰੈਡਿਟ ਮੀਡੀਆ ਏਜੰਸੀ ਪ੍ਰੈੱਸ ਟਰੱਸਟ ਆਫ਼ ਇੰਡੀਆ ਨੂੰ ਦਿੱਤਾ ਗਿਆ ਹੈ।

ਆਪਣੀ ਸਰਚ ਦੇ ਦੌਰਾਨ ਸਾਨੂੰ ਮੀਡੀਆ ਸੰਸਥਾਨ ‘ਦ ਹਿੰਦੂ’ ਦੁਆਰਾ ਪ੍ਰਕਾਸ਼ਿਤ ਆਰਟੀਕਲ ਮਿਲਿਆ। ਇਸ ਆਰਟੀਕਲ ਦੇ ਮੁਤਾਬਕ ਇਹ ਤਸਵੀਰ ਹਰਿਆਣਾ ਦੇ ਸ਼ਾਹਪੁਰ, ਅੰਬਾਲਾ ਦੀ ਹੈ ਜਿੱਥੇ ਕਿਸਾਨਾਂ ਨੇ ਕੀਤੀ ਕਾਨੂੰਨ ਬਿਲ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੀ ਕਿ ਕਾਲ ਤੋਂ ਲੈ ਕੇ ਰੇਲਵੇ ਟਰੈਕ ਨੂੰ ਜਾਮ ਕੀਤਾ ਸੀ।

Screengrab from The Hindu

Conclusion 

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਤਸਵੀਰਾਂ ਪੁਰਾਣੀਆਂ ਹਨ ਜਿਨ੍ਹਾਂ ਨੂੰ ਹਾਲੀਆ ਦੱਸਕੇ ਸੋਸ਼ਲ ਮੀਡੀਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

Result: Misplaced Context

Sources

The Hindu: https://www.thehindu.com/news/national/farmers-rail-roko-agitation-25-trains-regulated-in-northern-railway-zone/article33871395.ece

Indian Express: https://indianexpress.com/article/india/farmers-protest-rail-blockade-7183198/

Deccan Herald: http://deccanherald.com/national/punjab-farm-protests-railways-incur-loss-to-the-tune-of-rs-1200-crore-911447.html

NBT Times: https://www.enavabharat.com/india/rail-roko-movement-was-successful-government-will-have-to-repeal-agricultural-laws-farmers-organization-274672/


ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh
Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Most Popular