ਮੰਗਲਵਾਰ, ਜੂਨ 18, 2024
ਮੰਗਲਵਾਰ, ਜੂਨ 18, 2024

HomeFact Checkਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ ਹੋਈ ਵਾਇਰਲ

ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ ਹੋਈ ਵਾਇਰਲ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Claim

ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਲੀਆ ਤਸਵੀਰ

Fact
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਤਸਵੀਰ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

ਸੋਸ਼ਲ ਮੀਡਿਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਤਸਵੀਰ ਵਾਇਰਲ ਹੋ ਰਹੀ ਹੈ। ਤਸਵੀਰ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਤਸਵੀਰ ਸਪਸ਼ਟ ਕਰਦੀ ਹੈ ਕਿ ਕਾਂਗਰਸੀ ਆਗੂ ਆਮ ਆਦਮੀ ਪਾਰਟੀ ਨਾਲ ਰਲੇ ਹੋਏ ਹਨ। ਤਸਵੀਰ ਨੂੰ ਸ਼ੇਅਰ ਕਰ ਰਾਜਾ ਵੜਿੰਗ ਤੇ ਤੰਜ ਕੱਸਿਆ ਜਾ ਰਿਹਾ ਹੈ।

ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਉੱਤੇ ਆਰੋਪ ਲਗਾਉਂਦਿਆਂ ਬੱਸਾਂ ਦੀਆਂ ਬਾਡੀਆਂ ਵਿੱਚ ਕਥਿਤ 60 ਕਰੋੜ ਦੇ ਸਕੈਮ ਦਾ ਆਰੋਪ ਲਗਾਇਆ ਸੀ। ਪੰਜਾਬ ਦੇ ਟ੍ਰਾੰਸਪੋਰਟ ਮਨਿਸਟਰ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਵਿਧਾਨਸਭਾ ਵਿੱਚ ਵੀ ਇਸ ਮਾਮਲੇ ਦੀ ਤਸਦੀਕ ਕੀਤੀ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫੇਸਬੁੱਕ ਪੇਜ ‘We Support Akali Dal’ ਨੇ ਵਾਇਰਲ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ,’ਅੱਜ ਫਿਰ ਸਾਬਤ ਹੋ ਗਿਆ ਕਿ ਇਹ ਕਾਂਗਰਸੀ ਚੋਰਾਂ ਨਾਲ ਰਲ ਗਈ। ਕੀ ਮਜਬੂਰੀ ਆ ਸਭ ਨੂੰ ਪਤਾ ?

ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ ਹੋਈ ਵਾਇਰਲ
Courtesy: Facebook/WeSupportAkaliDal

ਅਸੀਂ ਪਾਇਆ ਕਿ ਸੋਸ਼ਲ ਮੀਡਿਆ ਤੇ ਇਸ ਤਸਵੀਰ ਨੂੰ ਹਾਲੀਆ ਦੱਸਦਿਆਂ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ ਹੋਈ ਵਾਇਰਲ
Courtesy: Facebook/SukhchainToor

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।

Fact Check/Verification

ਕੁਝ ਕੀਵਰਡਸ ਦੀ ਮਦਦ ਨਾਲ ਵਾਇਰਲ ਦਾਅਵੇ ਦੀ ਖੋਜ ਕਰਨ ‘ਤੇ, ਅਸੀਂ ਸਾਨੂੰ ਇਹ ਤਸਵੀਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਧਿਕਾਰਿਕ ਟਵਿੱਟਰ ਹੈਂਡਲ ਤੇ ਸਾਲ 2022 ਵਿੱਚ ਅਪਲੋਡ ਮਿਲੀ।

Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?

ਮਾਰਚ 17, 2022 ਨੂੰ ਅਪਲੋਡ ਕੀਤੀ ਗਈ ਤਸਵੀਰ ਦੇ ਕੈਪਸ਼ਨ ਮੁਤਾਬਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਮਿਲਕੇ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੱਤੀ। ਗੋਰਤਲਬ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 10 ਮਾਰਚ 2022 ਨੂੰ ਬਣੀ ਸੀ।

ਸਰਚ ਦੇ ਦੌਰਾਨ ਸਾਨੂੰ ਇਹ ਤਸਵੀਰ ਪੱਤਰਕਾਰ ਮਾਨਅਮਨ ਸਿੰਘ ਛੀਨਾ ਦੁਆਰਾ ਵੀ ਸਾਲ 2022 ਦੇ ਵਿੱਚ ਅਪਲੋਡ ਮਿਲੀ।

ਇਸ ਤੋਂ ਇਲਾਵਾ ਮੀਡਿਆ ਅਦਾਰਾ ਇੰਡੀਆ ਟੁਡੇ ਨੇ ਵੀ ਇਸ ਤਸਵੀਰ ਨੂੰ ਅਪ੍ਰੈਲ 2022 ਵਿੱਚ ਪ੍ਰਕਸ਼ਿਤ ਆਰਟੀਕਲ ਦੇ ਵਿੱਚ ਅਪਲੋਡ ਕੀਤਾ ਸੀ। ਅਪਲੋਡ ਕੀਤੀ ਗਈ ਤਸਵੀਰ ਨੂੰ ਰਾਜਾ ਵੜਿੰਗ ਦੇ ਟਵਿੱਟਰ ਹੈਂਡਲ ਤੋਂ ਲਿਆ ਗਿਆ ਸੀ।

ਭਗਵੰਤ ਮਾਨ ਅਤੇ ਰਾਜਾ ਵੜਿੰਗ ਦੀ ਪੁਰਾਣੀ ਤਸਵੀਰ ਹੋਈ ਵਾਇਰਲ
Courtesy: India Today

Conclusion

ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡਿਆ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਾਇਰਲ ਹੋ ਰਹੀ ਤਸਵੀਰ ਪੁਰਾਣੀ ਹੈ। ਤਸਵੀਰ ਨੂੰ ਹਾਲੀਆ ਦੱਸਦਿਆਂ ਸ਼ੇਅਰ ਕੀਤਾ ਜਾ ਰਿਹਾ ਹੈ।

Result: Missing Context

Our Sources

Report of India Today, published on April 10, 2022
Twitter post by Amarinder Singh Raja Warring on March 17, 2022

ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ

Authors

Shaminder started off his career as a freelance journalist for a consulting and research firm. He has been a Political Strategist and Media Manager. Before joining Newschecker, he worked with various reputed media agencies like Daily Post India, PTC News.

Shaminder Singh

LEAVE A REPLY

Please enter your comment!
Please enter your name here

Most Popular