ਸੋਸ਼ਲ ਮੀਡੀਆ ‘ਤੇ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਰਾਜਾ ਵੜਿੰਗ (Raja Warring) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਕੁਝ ਨੌਜਵਾਨ ਰੁਜ਼ਗਾਰ ਨੂੰ ਲੈ ਕੇ ਰਾਜਾ ਵੜਿੰਗ ਤੋਂ ਸਵਾਲ ਕਰਦੇ ਵੇਖੇ ਜਾ ਸਕਦੇ ਹਨ ਜਦਕਿ ਰਾਜਾ ਵੜਿੰਗ ਨੌਜਵਾਨਾਂ ਦੇ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਦੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੇਰੁਜ਼ਗਾਰ ਨੌਜਵਾਨਾਂ ਨੇ ਵਿਧਾਇਕ ਰਾਜਾ ਵੜਿੰਗ ਨੂੰ ਘੇਰਿਆ। ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਸ਼ੇਅਰ ਕੀਤਾ ਜਾ ਰਿਹਾ ਹੈ।
ਫੇਸਬੁੱਕ ਪੇਜ ‘We Support Sukhbir Singh Badal’ ਨੇ ਵਾਇਰਲ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਆਹ ਘੇਰ ਲਿਆ ਇਨੋਵਾ ਗੱਡੀਆਂ ਦੇਣ ਵਾਲਾ ਤੇ ਤੜਾਗੀਆਂ ਵਾਲਾ ਵੀ। ਨੌਜਵਾਨਾਂ ਨੇ ਬਣਾਈ ਰੇਲ ਤੇ ਦੇਖੋ ਕਿਵੇਂ ਭੱਜਿਆ। ਅਸੀਂ ਪਾਇਆ ਕਿ ਇਸ ਵੀਡੀਓ ਨੂੰ ਹੁਣ ਤਕ 25,000 ਤੋਂ ਵੱਧ ਲੋਕ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟਫਾਰਮਾਂ ਦੇ ਉੱਤੇ ਇਸ ਪੋਸਟ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਇਸ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੰਜਾਬ ਦੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੈ ਵਿੱਚ ਕੈਪਟਨ ਸਰਕਾਰ ਲਗਾਤਾਰ ਘਿਰੀ ਨਜ਼ਰ ਆ ਰਹੀ ਹੈ। ਪੰਜਾਬ ਵਜ਼ਾਰਤ ਨੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਰਾਕੇਸ਼ ਪਾਂਡੇ ਦੇ ਲੜਕੇ ਨੂੰ ਤਰਸ ਦੇ ਅਧਾਰ ’ਤੇ ਕ੍ਰਮਵਾਰ ਪੁਲਿਸ ਇੰਸਪੈਕਟਰ ਅਤੇ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦਾ ਫੈਸਲਾ ਲਿਆ ਸੀ। ਇਕ ਪਾਸੇ ਜਿਥੇ ਇਸ ਮੁੱਦੇ ਉਤੇ ਵਿਰੋਧੀ ਧਿਰਾਂ ਨੇ ਘੇਰਾ ਪਾ ਲਿਆ ਹੈ, ਉਥੇ ਕਾਂਗਰਸ ਦੇ ਆਪਣੇ ਆਗੂ ਸਰਕਾਰ ਦੇ ਫੈਸਲੇ ਉਤੇ ਸਵਾਲ ਚੁੱਕ ਰਹੇ ਹਨ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਮੁੱਦੇ ਉਤੇ ਮੁੜ ਗੌਰ ਕਰਨ ਲਈ ਅਪੀਲ ਕੀਤੀ ਹੈ। ਇਸ ਮੁੱਦੇ ਨੂੰ ਲੈ ਕੇ ਸੋਸ਼ਲ ਮੀਡਿਆ ਤੇ ਵੀ ਖੂਬ ਚਰਚਾ ਕੀਤੀ ਜਾ ਰਹੀ ਹੈ।
ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਗਿੱਦੜਬਾਹਾ ਤੋਂ ਕਾਂਗਰਸ ਵਿਧਾਇਕ ਰਾਜਾ ਵੜਿੰਗ ਦੀ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੇਰੁਜ਼ਗਾਰ ਨੌਜਵਾਨਾਂ ਨੇ ਵਿਧਾਇਕ ਰਾਜਾ ਵੜਿੰਗ ਨੂੰ ਘੇਰਿਆ।
Also Read:ਕੀ ਇੰਡੀਅਨ ਆਇਲ ਨੂੰ ਅਡਾਨੀ ਗਰੁੱਪ ਨੇ ਖਰੀਦ ਲਿਆ? ਫਰਜ਼ੀ ਦਾਅਵਾ ਹੋਇਆ ਵਾਇਰਲ
ਅਸੀਂ ਫੇਸਬੁੱਕ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਇਸ ਵੀਡੀਓ ਨੂੰ ਖੰਗਾਲਿਆ। ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਅਪ੍ਰੈਲ, 2019 ਵਿੱਚ ਫੇਸਬੁੱਕ ਪੇਜ਼ ਜੱਟਵਾਦ ਦੁਆਰਾ ਅਪਲੋਡ ਮਿਲੀ। ਵੀਡੀਓ ਦੇ ਕੈਪਸ਼ਨ ਦੇ ਮੁਤਾਬਕ , ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਨੂੰ ਪੜੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੇ ਕਾਂਗਰਸ ਪਾਰਟੀ ਦੇ ਹਰ ਘਰ ਨੌਕਰੀ ਦੇਣ ਜਾਂ ਹਰ ਮਹੀਨੇ 2500 ਰੂਪਏ ਬੇਰੁਜ਼ਗਾਰੀ ਭੱਤਾ ਦੇਣ ਦੇ ਵਾਅਦੇ ਦਾ ਜਵਾਬ ਮੰਗਿਆਂ ਤਾਂ ਰਾਜਾ ਵੜਿੰਗ ਬੇਰੁਜ਼ਗਾਰ ਨੌਜਵਾਨਾਂ ਨੂੰ ਜਵਾਬ ਦੇਣ ਦੀ ਬਜਾਏ ਬਹਾਨਾ ਬਣਾ ਕੇ ਉੱਥੋਂ ਖਿਸਕ ਗਏ।
ਸਰਚ ਦੇ ਦੌਰਾਨ ਸਾਨੂੰ ਵਾਇਰਲ ਵੀਡੀਓ ਸ਼੍ਰੋਮਣੀ ਅਕਾਲੀ ਦਲ, ਮੌੜ ਦੇ ਅਧਿਕਾਰਿਕ ਫੇਸਬੁੱਕ ਪੇਜ਼ ਤੇ ਵੀ ਮਿਲੀ। ਸ਼੍ਰੋਮਣੀ ਅਕਾਲੀ ਦਲ, ਮੌੜ ਨੇ ਵੀ ਇਸ ਵੀਡੀਓ ਨੂੰ 25 ਅਪ੍ਰੈਲ, 2019 ਨੂੰ ਅਪਲੋਡ ਕੀਤਾ ਸੀ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਪੀਟੀਸੀ ਨਿਊਜ਼ ਦੇ ਪੱਤਰਕਾਰ ਰਮਨਦੀਪ ਸ਼ਰਮਾ ਦੇ ਨਾਲ ਗੱਲਬਾਤ ਕੀਤੀ। ਵੀਡੀਓ ਨੂੰ ਦੇਖਦਿਆਂ ਹੀ ਰਮਨਦੀਪ ਨੇ ਦੱਸਿਆ ਕਿ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਅਤੇ ਸਾਲ 2019 ਦੀ ਹੈ।
ਹੁਣ ਅਸੀਂ ਇਹ ਸਰਚ ਕੀਤੀ ਕਿ ਕੀ ਰਾਜਾ ਵੜਿੰਗ ਨੂੰ ਹਾਲ ਦੇ ਸਮੇਂ ਵਿਚ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਘੇਰਿਆ ਗਿਆ ਸੀ ਜਾਂ ਨਹੀਂ? ਸਰਚ ਦੇ ਦੌਰਾਨ ਸਾਨੂੰ ਨੌਜਵਾਨਾਂ ਵੱਲੋਂ ਰਾਜਾ ਵੜਿੰਗ ਨੂੰ ਘੇਰਨ ਨੂੰ ਲੈ ਕੇ ਕੋਈ ਖਬਰ ਨਹੀਂ ਮਿਲੀ। ਹਲਾਂਕਿ, ਸਰਚ ਦੇ ਦੌਰਾਨ ਸਾਨੂੰ ਕਿਸਾਨਾਂ ਦੇ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਘਿਰਾਓ ਨੂੰ ਲੈ ਕੇ ਕਈ ਮੀਡਿਆ ਰਿਪੋਰਟਾਂ ਮਿਲੀਆਂ। ਏਬੀਪੀ ਲਾਈਵ ਦੀ ਖ਼ਬਰ ਦੇ ਮੁਤਾਬਿਕ, ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪਿੰਡ ਹਰੀਕੇ ਕਲਾਂ ਪਾਰਕ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸੀ ਜਿੱਥੇ ਉਹਨਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਕਾਲੀਆ ਝੰਡੀਆਂ ਦਿਖਾ ਕੇ ਰਾਜਾ ਵੜਿੰਗ ਦਾ ਵਿਰੋਧ ਕੀਤਾ ਸੀ।

Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਪੁਰਾਣੀ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਕੇ ਸੋਸ਼ਲ ਮੀਡਿਆ ਤੇ ਗੁੰਮਰਾਹਕੁੰਨ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ।
Our Sources
https://www.facebook.com/AkaliDalMaur/videos/436436540262922/
https://www.facebook.com/1583116395242835/videos/2315752568672506/
Direct Contact
Result: Misleading
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044