Newchecker.in is an independent fact-checking initiative of NC Media Networks Pvt. Ltd. We welcome our readers to send us claims to fact check. If you believe a story or statement deserves a fact check, or an error has been made with a published fact check
Contact Us: checkthis@newschecker.in
Fact Check
ਸੋਸ਼ਲ ਮੀਡੀਆ ‘ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹਨਾਂ ਨੂੰ ਇੱਕ ਵਿਅਕਤੀ ਦੇ ਥੱਪੜ ਮਾਰਦਿਆਂ ਦੇਖਿਆ ਜਾ ਸਕਦਾ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਹਾਲੀਆ ਦੱਸਦਿਆਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਵੀਡੀਓ ਸੰਗਰੂਰ ਜਿਮਨੀ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਦੀ ਹੈ ਜਦੋਂ ਰਾਜਾ ਵੜਿੰਗ ਨੇ ਗੁੱਸੇ ਵਿਚ ਇੱਕ ਵਿਅਕਤੀ ਨੂੰ ਥੱਪੜ ਮਾਰਿਆ।
ਇਹ ਵੀਡੀਓ ਪਹਿਲਾਂ ਵੀ ਕਈ ਵਾਰ ਵਾਇਰਲ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਇਸ ਦਾਅਵੇ ਨੂੰ Newschecker ਦੁਆਰਾ ਫੈਕਟ ਚੈਕ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾ ਇਸ ਵੀਡੀਓ ਨੂੰ ਪੰਜਾਬ ਹਰਿਆਣਾ ਹਾਈਕੋਰਟ ਦੁਆਰਾ ਰਾਜਾ ਵੜਿੰਗ ਨੂੰ ਦਿੱਤੇ ਨੋਟਿਸ ਤੋਂ ਬਾਅਦ ਰਾਜਾ ਵੜਿੰਗ ਦਾ ਗੁੱਸਾ ਦੱਸਕੇ ਸ਼ੇਅਰ ਕੀਤਾ ਗਿਆ ਸੀ।
ਫੇਸਬੁੱਕ ਪੇਜ ‘Yabhlee’ ਨੇ ਵਾਇਰਲ ਹੋ ਰਹੀ ਵੀਡੀਓ ਨੂੰ Raja Warring ਤੇ ਤੰਜ ਕਸਦਿਆਂ ਸ਼ੇਅਰ ਕੀਤਾ ਅਤੇ ਲਿਖਿਆ,’ਆ ਵੀ ਅਕਿਆ ਫਿਰਦਾ।’ ਇਸ ਵੀਡੀਓ ਨੂੰ 1 ਲੱਖ ਤੋਂ ਵੱਧ ਯੂਜ਼ਰ ਦੇਖ ਚੁੱਕੇ ਹਨ।
ਫੇਸਬੁੱਕ ਪੇਜ ‘ਅੱਗਬਾਣੀ’ ਨੇ ਵੀ ਇਸ ਵੀਡੀਓ ਨੂੰ ਸ਼ੇਅਰ ਕੀਤਾ। ਅੱਗਬਾਣੀ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ,’ਇਹ ਤਾਂ ਉਹ ਗੱਲ ਹੋਗੀ “ਅਖੇ ਡਿੱਗੀ ਖੋਤੇ ਤੋਂ ਤੇ ਗੁੱਸਾ ਘੁਮਿਆਰ ਤੇ।’ ਇਸ ਵੀਡੀਓ ਨੂੰ 10,000 ਤੋਂ ਵੱਧ ਸੋਸ਼ਲ ਮੀਡਿਆ ਯੂਜ਼ਰ ਦੇਖ ਚੁੱਕੇ ਹਨ।
ਅਸੀਂ ਪਾਇਆ ਕਿ ਸੋਸ਼ਲ ਮੀਡੀਆ ਤੇ ਵੱਖ ਵੱਖ ਪਲੇਟਫਾਰਮਾਂ ਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ। ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
ਅਸੀਂ ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਦੀ ਸ਼ੁਰੂਆਤ ਕੀਤੀ। ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਕੀ ਵਰਡ ਸਰਚ ਦੇ ਜਰੀਏ ਖੰਗਾਲਿਆ। ਆਪਣੀ ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਫੇਸਬੁੱਕ ਪੇਜ “We Support All Aap Candidates” ਦੁਆਰਾ 10 ਸਿਤੰਬਰ 2016 ਨੂੰ ਅਪਲੋਡ ਮਿਲੀ। ਫੇਸਬੁੱਕ ਪੇਜ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਸ਼ੇਅਰ ਕਰਦਿਆਂ ਲਿਖਿਆ, “ਕਾਂਗਰਸ ਅਪਣੇ ਚੋਣ ਨਿਸ਼ਾਨ ਦਾ ਪ੍ਰਚਾਰ practically ਕਰਦੀ ਹੋਈ। ਕੱਲ ਹੰਸ ਰਾਜ ਹੰਸ ਨੇ ਕੀਤਾ ਅੱਜ ਰਾਜਾ ਵੜਿੰਗ ਨੇ ਕਰਤਾ। ਕਾਂਗਰਸ ਥਪੜੋ-ਥਪੜੀ ਹੋ ਰਹੀ।” ਇਸ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਅਸੀਂ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਆਪਣੇ ਆਪਣੀ ਸਰਚ ਜਾਰੀ ਰੱਖੀ। ਸਰਚ ਦੇ ਦੌਰਾਨ ਸਾਨੂੰ ਵਾਇਰਲ ਹੋ ਰਹੀ ਵੀਡੀਓ ਸਾਲ 2019 ਦੇ ਵਿੱਚ ਅਪਲੋਡ ਮਿਲੀ। ਫੇਸਬੁੱਕ ਪੇਜ ਪੰਜਾਬ ਸਪੈਕਟ੍ਰਮ ਨੇ ਇਸ ਵੀਡੀਓ ਨੂੰ ਸਾਲ 2019 ਵਿੱਚ ਅਪਲੋਡ ਕਰਦਿਆਂ ਲਿਖਿਆ,’ਕਾਗਰਸ ਪਾਰਟੀ ਦਾ ਉਮੀਦਵਾਰ ਬਠਿੰਡਾ ਰਾਜਾ ਵੜਿੰਗ ਨੇ ਵਰਕਰ ਨੂੰ ਲਾਏ ਥੱਪੜ ਤੇ ਗਾਲ ਕੱਡੀ ਆਮ ਜਨਤਾ ਪੁਛੇ ਮੁਬਾਇਲ ਅਤੇ ਘਰ ਘਰ ਰੁਜਗਾਰ ਕਦੋ ਦਿਓਗੇ।’
ਗੂਗਲ ਤੇ ਕੁਝ ਕੀ ਵਰਡ ਨਾਲ ਸਰਚ ਕਾਰਨ ਤੇ ਸਾਨੂੰ The Tribune ਦੁਆਰਾ ਵਾਇਰਲ ਵੀਡੀਓ ਦੇ ਨਾਲ ਸੰਬੰਧਿਤ ਰਿਪੋਰਟ ਮਿਲੀ। ਟ੍ਰਿਬਿਊਨ ਦੁਆਰਾ ਸਾਲ 2014 ਵਿੱਚ ਪ੍ਰਕਾਸ਼ਿਤ ਇਸ ਰਿਪੋਰਟ ਦੇ ਮੁਤਾਬਕ, ਇਹ ਵੀਡੀਓ 30 ਅਪ੍ਰੈਲ 2014 ਦਾ ਹੈ ਜਦੋਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨੇ ਆਪਣੇ ਰਿਸ਼ਤੇਦਾਰ ਨੂੰ ਥੱਪੜ ਮਾਰੀਆ ਸੀ।
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਹਾਲੀਆ ਨਹੀਂ ਹੈ। ਵਾਇਰਲ ਹੋ ਰਹੀ ਵੀਡੀਓ ਸਾਲ 2014 ਦੀ ਹੈ। ਇਸ ਵੀਡੀਓ ਨੂੰ ਪਹਿਲਾਂ ਵੀ ਗੁੰਮਰਾਹਕੁੰਨ ਦਾਅਵੇ ਦੇ ਨਾਲ ਸ਼ੇਅਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਮੁੜ ਤੋਂ 7 ਸਾਲ ਪੁਰਾਣੇ ਵੀਡੀਓ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ।
Our Sources
Facebook post uploaded by We Support all AAP Candidates on September 10,2016
Facebook post uploaded by Punjab Spectrum on April 28,2019
Media report published by The Tribune on May 3,2014
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ