Claim
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤਾ ਅਮ੍ਰਿਤਪਾਨ
Fact
ਇਹ ਸੱਚ ਨਹੀਂ ਹੈ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਹਨਾਂ ਨੇ ਅਮ੍ਰਿਤਪਾਨ ਨਹੀਂ ਕੀਤਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਗ਼ਲਤ ਹਨ।
ਸੋਸ਼ਲ ਮੀਡਿਆ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਲੈ ਕੇ ਖਬਰਾਂ ਵਾਇਰਲ ਹੋ ਰਹੀਆਂ ਹਨ ਜਿਸ ਮੁਤਾਬਕ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅਮ੍ਰਿਤਪਾਨ ਕਰ ਲਿਆ ਹੈ ਅਤੇ ਉਹਨਾਂ ਨੇ ਸਿੱਖ ਧਰਮ ਆਪਣਾ ਲਿਆ ਹੈ।
ਫੇਸਬੁੱਕ ਪੇਜ ਅਮੜੀ ਦਾ ਵੇਹੜਾ ਨੇ ਵਾਇਰਲ ਪੋਸਟ ਨੂੰ ਸ਼ੇਅਰ ਕਰਦਿਆਂ ਲਿਖਿਆ,’ਕਿਸਾਨ ਮੋਰਚੇ ਚ, ਪ੍ਰਗਟ ਹੋਏ ਖਾਲਸਾਈ ਜਲੌਅ ਦਾ ਨਤੀਜਾ ਰਕੇਸ਼ ਸਿੰਘ ਟਿਕੈਤ ਖੰਡੇ ਬਾਟੇ ਦੀ ਪਹੁਲ਼ ਛੱਕ ਸਿੰਘ ਸੱਜ ਸਿਰਲੱਥਾਂ ਦੇ ਸਕੂਲ ਦਾਖਲ ਹੋਏ ! ਸਿਰਦਾਰ ਟਿਕੈਤ ਸਿੰਘ ਖਾਲਸਾ ਨੂੰ ਸਿੰਘ ਸੱਜਣ ਤੇ ਲੱਖ ਲੱਖ ਵਧਾਈਆਂ।’

ਇਸ ਦੇ ਨਾਲ ਹੀ ਸਾਡੇ ਅਧਿਕਾਰਿਕ ਵਟਸਐਪ ਨੰਬਰ ਤੇ ਇਕ ਯੂਜ਼ਰ ਨੇ ਵਾਇਰਲ ਹੋ ਰਹੇ ਦਾਅਵੇ ਨੂੰ ਫੈਕਟ ਚੈੱਕ ਕਰਨ ਦੇ ਲਈ ਭੇਜਿਆ।
Fact Check/Verification
ਦਾਅਵੇ ਦੀ ਪੁਸ਼ਟੀ ਕਰਨ ਲਈ, ਅਸੀਂ ਗੂਗਲ ਤੇ ਕੁਝ ਕੀ ਵਰਡ ਦੀ ਮਦਦ ਦੇ ਨਾਲ ਖੋਜ ਕੀਤੀ। ਹਾਲਾਂਕਿ, ਇਸ ਦੌਰਾਨ ਸਾਨੂੰ ਕੋਈ ਠੋਸ ਜਾਣਕਾਰੀ ਪ੍ਰਾਪਤ ਨਹੀਂ ਹੋਈ।
ਪੜਤਾਲ ਨੂੰ ਅੱਗੇ ਵਧਾਉਂਦੇ ਹੋਏ ਅਸੀਂ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਸੰਪਰਕ ਕੀਤਾ। ਉਹਨਾਂ ਨੇ ਕਿਹਾ ਕਿ ਇਹ ਸੱਚ ਨਹੀਂ ਹੈ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਹਨਾਂ ਨੇ ਅਮ੍ਰਿਤਪਾਨ ਨਹੀਂ ਕੀਤਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਗ਼ਲਤ ਹਨ। ਉਹਨਾਂ ਨੇ ਕਿਹਾ ਕਿ ਉਹ ਸਿੱਖ ਧਰਮ ਦੀ ਇੱਜਤ ਕਰਦੇ ਹਨ ਅਤੇ ਅਮ੍ਰਿਤਪਾਨ ਕਰਨਾ ਬਹੁਤ ਜਿੰਮੇਵਾਰੀ ਵਾਲੀ ਕੰਮ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਇਸ ਦੇ ਨਾਲ ਹੀ ਸਰਚ ਦੇ ਦੌਰਾਨ ਸਾਨੂੰ ਰਾਕੇਸ਼ ਟਿਕੈਤ ਦੁਆਰਾ ਵਾਇਰਲ ਹੋ ਰਹੇ ਦਾਅਵੀਆਂ ਨੂੰ ਲੈ ਕੇ ਮੀਡਿਆ ਅਦਾਰਾ ‘ਪੰਜਾਬ ਖ਼ਬਰਨਾਮਾ’ ਤੇ ਅਪਲੋਡ ਕੀਤੀ ਗਈ ਵੀਡੀਓ ਬਾਈਟ ਮਿਲੀ। ਵੀਡੀਓ ਬਾਈਟ ਵਿੱਚ ਰਾਕੇਸ਼ ਟਿਕਟ ਨੇ ਵਾਇਰਲ ਦਾਅਵੇ ਨੂੰ ਫਰਜ਼ੀ ਦੱਸਿਆ।
Conclusion
ਸਾਡੀ ਜਾਂਚ ਤੋਂ ਸਪਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਦਾਅਵਾ ਫਰਜ਼ੀ ਹੈ। ਰਾਕੇਸ਼ ਟਿਕੈਤ ਨੇ ਦੱਸਿਆ ਕਿ ਉਹਨਾਂ ਨੇ ਅਮ੍ਰਿਤਪਾਨ ਨਹੀਂ ਕੀਤਾ ਹੈ। ਸੋਸ਼ਲ ਮੀਡਿਆ ਤੇ ਵਾਇਰਲ ਹੋ ਰਹੇ ਦਾਅਵੇ ਗ਼ਲਤ ਹਨ।
Result: False
Our Sources
Telephonic conversation with Rakesh Singh Tikait
Video uploaded by Punjabi Khabarnama on May 4, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ